Wednesday, January 8, 2025

ਮਾਨ ਸਰਕਾਰ ਨੇ ਲਈ ਸਾਰ, ਹੁਣ ਕਿਸਾਨ ਬਣ ਰਹੇ ਖ਼ੁਸ਼ਹਾਲ

Date:

Now the farmers are becoming happy
ਪੰਜਾਬ ਦੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਜਿੱਥੇ ਸੀ. ਆਰ. ਐੱਮ. ਮਸ਼ੀਨਾਂ ‘ਤੇ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ, ਉਥੇ ਹੀ ਗਰੁੱਪਾਂ ਅਤੇ ਪੰਚਾਇਤਾਂ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਮੋਟਰਾਂ ‘ਤੇ ਬਿਜਲੀ ਵੀ ਫਰੀ ਦਿੱਤੀ ਜਾ ਰਹੀ ਹੈ। ਪੰਜਾਬ ਦੇ ਹਰ ਘਰ ਨੂੰ ਤਾਂ ਬਿਜਲੀ ਫਰੀ ਮਿਲ ਰਹੀ ਹੈ, ਕਿਸਾਨ ਵੀ ਇਸ ਦਾ ਲਾਹਾ ਲੈ ਰਹੇ ਹਨ। ਇਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਲਾਭ ਮਿਲ ਰਿਹਾ ਹੈ। Now the farmers are becoming happy

ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਲਈ ਇਕ ਹੋਰ ਸ਼ਾਨਦਾਰ ਕਦਮ ਚੁੱਕਦਿਆਂ ‘ਉੱਨਤ ਕਿਸਾਨ’ ਮੋਬਾਈਲ ਐਪਲੀਕੇਸ਼ਨ ਵੀ ਚਲਾਈ ਜਾ ਰਹੀ ਹੈ। ਇਸ ਐਪ ਰਾਹੀਂ ਕਿਸਾਨ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾ ਸਕਦੇ ਹਨ। ਇਸ ਸੰਬੰਧੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਐਪ ’ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀਆਰਐੱਮ ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ’ਚ ਕਿਸਾਨਾਂ ਦੀ ਸਹਾਇਤਾ ਲਈ 5,000 ਤੋਂ ਵੱਧ ਫੈਸਿਲੀਟੇਟਰ, ਨੋਡਲ ਅਫ਼ਸਰ ਵੀ ਤਾਇਨਾਤ ਕੀਤੇ ਗਏ ਹਨ।Now the farmers are becoming happy

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related