ਹੁਣ ਫੂਡ ਸੇਫ਼ਟੀ ਟੀਮ ਹੋਰਨਾਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਨਾਲ-ਨਾਲ ਸ਼ਰਾਬ ਦੀ ਵੀ ਕਰੇਗੀ ਸੈਂਪਲਿੰਗ

Date:

ਮੋਗਾ, 29 ਜਨਵਰੀ:
ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਦੁਆਰਾ ਕੀਤੀਆਂ ਜਾਂਦੀਆਂ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਚੈਕਿੰਗਾਂ ਵਿੱਚ ਸ਼ਰਾਬ ਦੀ ਚੈਕਿੰਗ ਵੀ ਕੀਤੀ ਜਾਵੇ। ਸ਼ਰਾਬ ਦੇ ਠੇਕਿਆਂ ਉੱਪਰ ਵੀ ਸੈਂਪਲਿੰਗ ਕਰਨ ਨੂੰ ਯਕੀਨੀ ਬਣਾਇਆ ਜਾਵੇ। ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ, ਰੇਹੜੀ ਫੜ੍ਹੀ ਅਤੇ ਸ਼ਰਾਬ ਦੇ ਠੇਕੇ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਸਖਤ ਕਾਰਵਾਈ ਕਰੇਗਾ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਕਰਨ ਮੌਕੇ ਕੀਤਾ। ਉਨ੍ਹਾਂ ਹਦਾਇਤ ਜਾਰੀ ਕੀਤੀ ਕਿ ਹੋਟਲਾਂ, ਰੈਸਟੋਰੈਂਟਾਂ, ਮਠਿਆਈ ਦੀਆਂ ਦੁਕਾਨਾਂ ਆਦਿ ਦੇ ਫੂਡ ਸੇਫਟੀ ਲਾਇਸੰਸ ਬਣਵਾਉਣ ਲਈ ਵੱਧ ਤੋਂ ਵੱਧ ਕੈਂਪ ਲਗਾਏ ਜਾਣੇ ਯਕੀਨੀ ਬਣਾਏ ਜਾਣ। ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਨੂੰ ਇੱਕ ਫੂਡ ਸੈਂਪਲਿੰਗ ਵੈਨ ਵੀ ਦਿੱਤੀ ਗਈ ਹੈ। ਇਹ ਫੂਡ ਸੇਫ਼ਟੀ ਵੈਨ ਜਰੀਏ ਸਕੂਲਾਂ, ਕਾਲਜਾਂ, ਕਸਬਿਆਂ, ਪਿੰਡਾਂ ਆਦਿ ਪ੍ਰਮੁੱਖ ਸਥਾਨਾਂ ਉੱਪਰ ਖਾਣ ਪੀਣ ਵਾਲੀਆਂ ਵਸਤੂਆਂ ਦੀ ਚੈਕਿੰਗ ਮੌਕੇ ਉੱਪਰ ਹੀ ਕੀਤੀ ਜਾਵੇਗੀ ਅਤੇ ਸੈਂਪਲ ਦਾ ਰਿਜਟਲ ਵੀ ਉਸੇ ਸਮੇਂ ਹੀ ਦਿੱਤਾ ਜਾਵੇਗਾ। ਉਨ੍ਹਾਂ ਇਸ ਵੈਨ ਜਰੀਏ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈਣ ਲਈ ਕਿਹਾ। ਉਨ੍ਹਾਂ ਦੁਕਾਨਦਾਰਾਂ ਨੂੰ ਦੱਸਿਆ ਕਿ ਫੂਡ ਸੇਫ਼ਟੀ ਲਾਇੰਸਸ ਆਨਾਈਨ ਬਣਵਾਉਣ ਲਈ http://www.foscos.fssai.gov.in  ਉੱਪਰੋਂ ਅਪਲਾਈ ਹੋ ਸਕਦਾ ਹੈ ਅਤੇ ਇਸਨੂੰ ਸਮੇਂ ਸਿਰ ਰੀਨਿਊ ਵੀ ਕਰਵਾਇਆ ਜਾਵੇ। ਫੂਡ ਸੇਫਟੀ ਲਾਇਸੰਸ ਨੂੰ ਆਪਣੇ ਕਾਊਂਟਰ ਉੱਪਰ ਲਗਾ ਕੇ ਰੱਖਿਆ ਜਾਵੇ।  ਉਨ੍ਹਾਂ ਪੈਕਿੰਗ ਕਰਨ, ਮਾਲ ਤਿਆਰ ਕਰਨ ਵਾਲੀਆਂ ਫਰਮਾਂ ਨੂੰ ਵੀ ਆਦੇਸ਼ ਜਾਰੀ ਕੀਤੇ ਕਿ ਉਹ ਆਪਣੇ ਉਤਪਾਦਾਂ ਦੀ ਟੈਸਟ ਰਿਪੋਰਟ ਕਰਵਾ ਕੇ ਫੂਡ ਸੇਫਟੀ ਦੀ ਵੈਬਸਾਈਟ ਉੱਪਰ ਅਪਲੋਡ ਕਰਨੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਖਾਣ-ਪੀਣ ਦੀਆਂ ਵਸਤੂਆਂ ਨੂੰ ਢੱਕਣ ਅਤੇ ਰੈਪ ਕਰਨ ਵਿੱਚ ਅਖ਼ਬਾਰ ਦੀ ਵਰਤੋਂ ਬਿਲਕੁਲ ਵੀ ਨਾ ਕੀਤੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਆਪਣੀਆਂ ਚੈਕਿੰਗਾਂ ਤੇਜ਼ ਕਰਨ ਦੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਅਤੇ ਮਠਿਆਈ ਵਿਕਰੇਤਾਵਾਂ,ਦੁਕਾਨਾਂਦਾਰਾਂ,ਰੇਹੜੀ ਫੜ੍ਹੀ ਵਾਲਿਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਫਸਣ ਤੋਂ ਬਚਣ ਲਈ ਫੂਡ ਸੇਫ਼ਟੀ ਐਕਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿਹਤ ਅਫ਼ਸਰ-ਕਮ-ਡੈਜੀਗਨੇਟਰਡ ਅਫ਼ਸਰ ਫੂਡ ਸੇਫਟੀ ਸ੍ਰੀਮਤੀ ਸਤਿੰਦਰ ਕੌਰ, ਫੂਡ ਸੇਫਟੀ ਅਫ਼ਸਰ ਯੋਗੇਸ਼ ਗੋਇਲ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਉਨ੍ਹਾਂ ਮੋਗਾ ਸ਼ਹਿਰ ਵਿੱਚ ਫਾਸਟ ਫੂਡ/ਗੋਲ ਗੱਪੇ/ਟਿੱਕੀਆਂ ਆਦਿ ਵੇਚਣ ਵਾਲਿਆਂ ਨੂੰ ਸਖਤੀ ਨਾਲ ਹਦਾਇਤ ਕੀਤੀ ਕਿ ਉਹ ਆਪਣੇ ਹੱਥਾਂ ਵਿੱਚ ਦਸਤਾਨੇ, ਸਿਰ ਉੱਪਰ ਟੋਪੀ ਅਤੇ ਐਪਰਨ ਪਾ ਕੇ ਹੀ ਆਪਣਾ ਖਾਣ ਪੀਣ ਦਾ ਕੰਮ ਕਰਨ।

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...