ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

Date:

 6 ਨਵੰਬਰ :

                         Obstacles in stubble management ਜ਼ਿਲ੍ਹੇ ਦੀ ਸਡ ਡਵੀਜਨ ਮਾਲੇਰਕੋਟਲਾ ਦੇ ਪਿੰਡ ਗਵਾਰਾ,ਬੁਘਾ, ਖਾਣਪੁਰ, ਸਰਬਰਪੁਰ,ਖੱਟੜਾ,ਭੁਦਨ,ਕੁਢਲਾ,ਬੁਰਜ,ਆਦਮਵਾਲ,ਅਜੀਬਪੁਰਾ ਅਤੇ ਭੋਗੀਵਾਲ ਦੇ ਖੇਤਾਂ ਦਾ ਦੌਰਾ ਕਰਕੇ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ.ਮਾਲੇਰਕੋਟਲਾ ਸ੍ਰੀ ਹਰਬੰਸ ਸਿੰਘ  ਐਸ.ਡੀ ਐਮ. ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ,ਏ.ਡੀ.ਓ ਡਾ ਕੁਲਦੀਪ ਕੌਰ, ਏ.ਡੀ.ਓ ਕੁਲਵੀਰ ਸਿੰਘ  ਤੋਂ ਇਲਾਵਾ ਸੁਪਰਵਾਈਜ਼ਰ ਤੇ ਕਲੱਸਟਰ ਅਫ਼ਸਰਾਂ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ ।  

                         ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲ ਬਾਤ ਕਰਦਿਆ ਉਨ੍ਹਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 52,700 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਕੀਤੀ ਗਈ ਸੀ ਜਿਸ ਵਿੱਚੋਂ ਕਰੀਬ ਹੁਣ ਤੱਕ 34 ਹਜਾਰ 255 ਹੈਕਟੇਅਰ ਰਕਬੇ ਵਿੱਚੋ ਝੋਨੇ ਦੀ ਕਟਾਈ ਕੀਤੀ ਜਾ ਚੁੱਕੀ ਹੈ ਅਤੇ  ਜ਼ਿਲ੍ਹੇ ਵਿੱਚ ਕਰੀਬ ਅੱਠ ਹਜਾਰ ਏਕੜ ਤੋਂ ਜ਼ਿਆਦਾ ਰਕਬੇ ਚੋਂ ਪਰਾਲੀ ਪ੍ਰਬੰਧਨ ਦਾ ਕੀਤਾ ਜਾ ਚੁੱਕਾ ਹੈ ।ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸਨ ਵਲੋ ਜੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾ ਕੇ ਪਰਾਲੀ ਦੇ ਪ੍ਰਬੰਧਨ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤਰਜੀਹ ਦੇ ਕੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ । ਉਨਾਂ ਹਦਾਇਤ ਕੀਤੀ ਕਿ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਦੀ ਤਕਨੀਕ ਅਤੇ ਵਰਤੋਂ ਬਾਰੇ ਜਾਗਰੂਕ ਕਰਨਾ ਯਕੀਨੀ ਬਣਾਉਣ।  

READ ALSO : ਅਕਾਲੀ ਦਲ ਦੇ ਯੂਥ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮਿਲੀ ਜ਼ਮਾਨਤ

                         ਕਿਸਾਨਾਂ ਨੇ ਗੱਲ ਬਾਤ ਕਰਦਿਆ  ਡਿਪਟੀ ਕਮਿਸ਼ਨਰ ਨੂੰ  ਪਰਾਲੀ ਗੱਠਾਂ ਨੂੰ ਨਾ ਚੁੱਕਣ ਦੀ ਸਮੱਸਿਆ ਤੋਂ ਅਵਗਤ ਕਰਵਾਇਆ ਤਾਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਕਲੱਸਟਰ ਅਫਸ਼ਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਪਿੰਡ ਵਿੱਚ ਗੱਠਾਂ ਦੀ ਚੁਕਾਈ ਸਬੰਧੀ ਸਮੱਸਿਆ ਕਿਸਾਨਾਂ ਨੂੰ ਆਉਂਦੀ ਹੈ ਤਾਂ ਉਹ ਸਬੰਧੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫਤਰ ਵਿਖੇ ਦਫ਼ਤਰੀ ਸਮੇਂ ਦੌਰਾਨ ਆਪਣੀ ਸਮੱਸਿਆਵਾ ਬਾਰੇ  ਅਵਗਤ ਕਰ ਸਕਦੇ ਹਨ ।ਉਨ੍ਹਾਂ ਦੱਸਿਆ ਇਸ ਸਬੰਧੀ ਜ਼ਿਲ੍ਹੇ ਦੇ ਸਮੁੱਚੇ ਬਲਾਕ ਵਿਕਾਸ ਅਫ਼ਸਰ ਨੂੰ ਪਹਿਲਾ ਹੀ ਹਦਾਇਤਾ ਜਾਰੀ ਕੀਤੀਆਂ ਜਾ ਚੁੱਕੀਆ ਹਨ ।

                         ਉਨ੍ਹਾਂ ਕਿਸਾਨਾਂ ਨੂੰ ਇਹ ਵੀ ਦੱਸਿਆ ਕਿ ਜੋ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦੇ ਪਾਏ ਜਾਂਦੇ ਹਨ ਪ੍ਰਸ਼ਾਸਨ ਵਲੋਂ ਉਨ੍ਹਾਂ ਖਿਲਾਫ਼ ਸ਼ਖਤ ਕਾਰਵਾਈ ਕਰਦਿਆਂ ਮਾਲ ਰਿਕਾਰਡ ਵਿੱਚ ਰੈਡ ਐਂਟਰੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। Obstacles in stubble management

 ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਆਉਣ ਵਾਲੀ ਪੀੜ੍ਹੀ ਲਈ ਸਾਫ਼ ਸੁਥਰਾ ਵਾਤਾਵਰਣ ਯਕੀਨੀ ਬਣਾਉਣ ਲਈ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਣ ਨੂੰ ਛੱਡਿਆ ਜਾਵੇ। Obstacles in stubble management

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...