ਮਾਨਸਾ, 07 ਫਰਵਰੀ:
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਅੰਦਰ ਸਬ ਡਵੀਜ਼ਨ ਪੱਧਰ ’ਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿਚ ਕੈਂਪ ਲਗਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਕ ਮਹੀਨੇ ਤੱਕ ਇਹ ਕੈਂਪ ਇਸੇ ਤਰ੍ਹਾਂ ਜਾਰੀ ਰਹਿਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਦਿਨ ਜ਼ਿਲ੍ਹੇ ਦੀਆਂ ਤਿੰਨੋ ਸਬ ਡਵੀਜ਼ਨਾਂ ’ਚ ਲਗਾਏ ਗਏ ਕੈਂਪਾਂ ਵਿਚ 609 ਸੇਵਾਵਾਂ ਲਈ ਲੋਕਾਂ ਨੇ ਅਰਜ਼ੀਆਂ ਦਿੱਤੀਆਂ, ਜਿੰਨ੍ਹਾਂ ਵਿਚੋਂ 254 ਸੇਵਾਵਾਂ ਮੌਕੇ ’ਤੇ ਹੀ ਮੁਹੱਈਆ ਕਰਵਾ ਦਿੱਤੀਆਂ ਗਈਆਂ ਅਤੇ ਬਾਕੀ ਸੇਵਾਵਾਂ ਵੀ ਜਲਦ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੈਂਪਾਂ ਵਿਚ ਆਈਆਂ 64 ਸ਼ਿਕਾਇਤਾਂ ਵਿਚੋਂ 60 ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਾਕੀ ਸ਼ਿਕਾਇਤਾਂ ਦਾ ਵੀ ਸਮਾਂਬੱਧ ਨਿਪਟਾਰਾ ਕਰ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਨਾ ਹੈ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 08 ਫਰਵਰੀ ਨੂੰ ਸਬ ਡਵੀਜ਼ਨ ਮਾਨਸਾ ’ਚ ਪਿੰਡ ਬੁਰਜ ਰਾਠੀ ਦੇ ਗੁਰੂ ਘਰ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤੱਕ, ਭਾਈ ਦੇਸਾ ਦੇ ਪਾਰਕ ਨੇੜੇ ਗੁਰੂ ਘਰ ਵਿਖੇ 2 ਵਜੇ ਤੋਂ 4 ਵਜੇ ਤੱਕ, ਕੋਟਲੀ ਕਲਾਂ ਦੇ ਪੰਚਾਇਤ ਘਰ ਵਿਖੇ 10 ਵਜੇ ਤੋਂ 12 ਵਜੇ ਤੱਕ ਅਤੇ ਮਾਨਸਾ ਦੇ ਵਾਰਡ ਨੰਬਰ 4, 5 ਅਤੇ 6 ਲਈ ਬਿਜਲੀ ਘਰ, ਨੇੜੇ ਬੱਸ ਸਟੈਂਡ ਵਿਖੇ 2 ਵਜੇ ਤੋਂ 4 ਵਜੇ ਤੱਕ ਕੈਂਪ ਲਗਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਬ ਡਵੀਜ਼ਨ ਬੁਢਲਾਡਾ ’ਚ ਪਿੰਡ ਦਿਆਲਪੁਰਾ ਦੇ ਗੁਰੂ ਘਰ ਵਿਖੇ 10 ਵਜੇ ਤੋਂ 12:30 ਵਜੇ ਤੱਕ, ਸਿਰਸੀਵਾਲਾ ਦੀ ਐਸ.ਸੀ ਧਰਮਸ਼ਾਲਾ ਵਿਖੇ 02 ਵਜੇ ਤੋਂ 04:30 ਵਜੇ ਤੱਕ, ਖੱਤਰੀਵਾਲਾ ਦੇ ਗੁਰੂ ਘਰ ਵਿਖੇ 10 ਵਜੇ ਤੋਂ 12:30 ਵਜੇ ਤੱਕ, ਰੰਘੜਿਆਲ ਦੇ ਗੁਰੂ ਘਰ ਵਿਖੇ 02 ਵਜੇ ਤੋਂ 04:30 ਵਜੇ ਤੱਕ ਅਤੇ ਵਾਰਡ ਨੰਬਰ 3 ਬੁਢਲਾਡਾ ਲਈ ਪੁਰਾਣਾ ਹਰਨੇਕ ਸਕੂਲ ਵਿਖੇ 10 ਵਜੇ ਤੋਂ 2 ਵਜੇ ਤੱਕ ਕੈਂਪ ਲਗਾਏ ਜਾਣਗੇ ਅਤੇ ਸਬ ਡਵੀਜ਼ਨ ਸਰਦੂਲਗੜ੍ਹ ’ਚ ਵਾਰਡ ਨੰਬਰ 3 ਸਰਦੂਲਗੜ੍ਹ ਵਿਖੇ 11 ਵਜੇ ਤੋਂ 01 ਵਜੇ ਤੱਕ, ਬਰਨ ਵਿਖੇ 10 ਵਜੇ ਤੋਂ 12 ਵਜੇ ਤੱਕ, ਆਲੀਕੇ ਵਿਖੇ 2 ਵਜੇ ਤੋਂ 4 ਵਜੇ ਤੱਕ, ਮਛੋਹਰ ਉਰਫ ਮੋਡਾ ਵਿਖੇ 10 ਵਜੇ ਤੋਂ 12 ਵਜੇ ਤੱਕ ਅਤੇ ਮੋਫਰ ਵਿਖੇ 2 ਵਜੇ ਤੋਂ 4 ਵਜੇ ਤੱਕ ਕੈਂਪ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇੰਨ੍ਹਾਂ ਕੈਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
ਪ੍ਰਾਪਤ ਯੋਗ ਬਿਨੈ ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਉਣ ਅਧਿਕਾਰੀ
[wpadcenter_ad id='4448' align='none']