ਫਾਜ਼ਿਲਕਾ, 27 ਸਤੰਬਰ
ਲੋਕਾਂ ਨੂੰ ਮਿਆਰੀ, ਮਿਲਾਵਟ ਰਹਿਤ ਅਤੇ ਸਾਫ—ਸੁਥਰੀਆਂ ਵਸਤਾਂ ਖਾਣ ਨੂੰ ਮਿਲਣ, ਇਸ ਕਰਕੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ—ਨਿਰਦੇਸ਼ਾ *ਤੇ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਦੇ ਅਧਿਕਾਰੀ ਮਿਠਾਈਆਂ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕਰ ਰਹੇ ਹਨ।
ਫੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਉਚ ਗੁਣਵਤਾ ਵਾਲੀਆਂ ਵਸਤਾਂ ਹੀ ਮੁਹੱਈਆ ਕਰਵਾਈਆਂ ਜਾਣ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਨੂੰ ਖਿਲਵਾੜ ਕਰਨ ਦਾ ਹੱਕ ਨਹੀਂ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਚ ਤਿਉਹਾਰਾਂ ਨੂੰ ਧਿਆਨ ਵਿਚ ਰੱਖਦਿਆਂ ਵਿਸ਼ੇਸ਼ ਸਾਵਧਾਨੀ ਵਰਤੀ ਜਾਵੇ |ਉਨ੍ਹਾਂ ਕਿਹਾ ਕਿ ਕੋਈ ਵੀ ਦੁਕਾਨਦਾਰ ਖਾਣ ਪੀਣ ਵਾਲੀਆਂ ਵਸਤਾਂ ਚ ਮਿਲਾਵਟ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ |
ਫੂਡ ਸੇਫਟੀ ਵਿੰਗ ਦੇ ਅਧਿਕਾਰੀਆਂ ਨੇ ਮਿਠਾਈਆਂ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ
Date: