Sunday, January 19, 2025

ਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ:ਡਾ.ਬਲਜੀਤ ਕੌਰ

Date:

ਡਾ.ਬਲਜੀਤ ਕੌਰ ਦੇ ਹੁਕਮਾਂ ਤੇ ਵਿਭਾਗ ਵੱਲੋਂ ਪੈਨਸ਼ਨਾ ਸਬੰਧੀ ਆਰੰਭੀ ਕਾਰਵਾਈ

ਕਿਹਾ, ਲਾਭਪਾਤਰੀ ਆਪਣੇ ਜਿਲ੍ਹੇ ਦੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦਫਤਰ ਵਿਖੇ ਆਪਣੀ ਆਮਦਨ ਸਬੰਧੀ ਦਸਤਾਵੇਜ਼ ਪੇਸ਼ ਕਰਕੇ ਆਪਣਾ ਪੱਖ ਰੱਖਣ
 
ਚੰਡੀਗੜ੍ਹ, 6 ਜੁਲਾਈ


Old-age pension benefits ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ 15 ਦਿਨਾਂ ਦੇ ਅੰਦਰ-ਅੰਦਰ ਅਸਲ ਬੁਢਾਪਾ ਪੈਨਸ਼ਨ ਲਾਭਪਾਤਰੀਆਂ ਦੀ ਆਮਦਨ ਸਬੰਧੀ ਦਸਤਾਵੇਜ਼ ਹਾਸਲ ਕੀਤੇ ਜਾਣ ਤਾਂ ਜੋ ਬੁਢਾਪਾ ਪੈਨਸ਼ਨ ਦਾ ਲਾਭ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਹੀ ਮਿਲ ਸਕੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੈਨਸ਼ਨਾ ਸਬੰਧੀ ਆਰੰਭੀ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਜੇ ਫਾਰਮ ਹੋਲਡਰਾਂ ਵਿਚੋ 63424 ਅਜਿਹੇ ਵਿਅਕਤੀ ਹਨ ਜੋ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਲੈ ਰਹੇ ਹਨ ਅਤੇ ਇਹਨਾਂ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਹੈ। ਜਦਕਿ ਬੁਢਾਪਾ ਪੈਨਸ਼ਨ ਲਈ ਲਾਭਪਾਤਰੀ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਨਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕਈ ਬੁਢਾਪਾ ਪੈਨਸ਼ਨਰ ਵੀ ਕਿਸਾਨ ਵਰਗ ਨਾਲ ਸਬੰਧਤ ਹਨ। ਪੰਜਾਬ ਰਾਜ ਮੰਡੀ ਬੋਰਡ ਵੱਲੋ ਕਿਸਾਨਾਂ ਨੂੰ ਉਹਨਾਂ ਦੀ ਫਸਲ ਵੇਚਣ ਉਪਰੰਤ ਹੋਈ ਆਮਦਨ ਬਾਰੇ ਜੇ ਫਾਰਮ ਜਾਰੀ ਕੀਤੇ ਜਾਂਦੇ ਹਨ। ੳਨ੍ਹਾਂ ਦੀ ਸਲਾਨਾ ਆਮਦਨ ਦਾ ਸਹੀ ਪਤਾ ਲਗਾਉਣ ਦੇ ਮੰਤਵ ਨਾਲ ਵਿਭਾਗ ਵੱਲੋਂ ਪੰਜਾਬ ਰਾਜ ਮੰਡੀ ਬੋਰਡ ਦੇ ਡਾਟੇ ਨਾਲ ਮਿਲਾਣ ਕੀਤਾ ਗਿਆ। Old-age pension benefits
ਕੈਬਨਿਟ ਮੰਤਰੀ ਨੇ ਕਿਹਾ ਕਿ ਪਾਲਿਸੀ ਅਨੁਸਾਰ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲਣਾ ਚਾਹੀਦਾ ਹੈ ਜੋ ਨਿਯਮਾਂ ਅਨੁਸਾਰ ਸ਼ਰਤਾ ਪੂਰੀਆਂ ਕਰਦਾ ਹੈ। ਵਿਭਾਗ ਵੱਲੋਂ ਅਜਿਹੇ ਵਿਅਕਤੀਆਂ ਦੀ ਪਛਾਣ ਕਰਨ ਉਪਰੰਤ ਮੰਤਰੀ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਬੰਧਤ ਵਿਅਕਤੀਆਂ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਜਾਵੇ ਅਤੇ ਨੋਟਿਸ ਪ੍ਰਾਪਤ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਲਾਭਪਾਤਰੀ ਆਪਣੀ ਆਮਦਨ ਸਬੰਧੀ ਦਸਤਾਵੇਜ਼ (ਜਿਵੇਂ ਕਿ ਆਮਦਨ ਸਰਟੀਫਿਕੇਟ ਜਾਂ ਹੋਰ ਲੋੜੀਂਦੇ ਦਸਤਾਵੇਜ਼) ਲੈ ਕੇ ਆਪਣੇ ਜਿਲ੍ਹੇ ਦੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦਫਤਰ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖ ਸਕਦੇ ਹਨ। Old-age pension benefits
ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾ ਵੀ ਵਿਭਾਗ ਵੱਲੋ ਜੁਲਾਈ 2022 ਦੌਰਾਨ ਪੰਜਾਬ ਰਾਜ ਵਿੱਚ ਆਂਗਣਵਾੜੀ ਵਰਕਰਾਂ ਰਾਹੀ ਬੁਢਾਪਾ ਪੈਨਸ਼ਨ ਲੈ ਰਹੇ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਸੀ, ਜਿਸ ਅਨੁਸਾਰ 90248 ਲਾਭਪਾਤਰੀਆਂ ਮ੍ਰਿਤਕ ਪਾਏ ਗਏ ਸਨ। ਵਿਭਾਗ ਵੱਲੋਂ ਲਾਭਪਾਤਰੀਆਂ ਦੇ ਵਾਰਸਾ ਤੋ 25.00 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਸੀ। ਮੰਤਰੀ ਵੱਲੋਂ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਰਾਹੀ ਮ੍ਰਿਤਕ ਲਾਭਪਾਤਰੀਆਂ ਦਾ ਸਰਵੇ ਕਰਵਾਉਣ ਸਬੰਧੀ ਮੁੜ ਕਾਰਵਾਈ ਆਰੰਭੀ ਜਾ ਚੁੱਕੀ ਹੈ।

————-

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...