ਅਬੋਹਰ/ ਫਾਜ਼ਿਲਕਾ, 6 ਅਗਸਤ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚ ਕਰਕੇ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵਾਕ ਵਿਦ ਕਮਿਸ਼ਨਰ ਥੀਮ ਤਹਿਤ ਨਗਰ ਨਿਗਮ ਅਬੋਹਰ ਕਮਿਸ਼ਨਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ 8 ਅਗਸਤ ਨੂੰ ਅਬੋਹਰ ਦੇ ਨਹਿਰੂ ਪਾਰਕ ਵਿਖੇ ਸਵੇਰ ਸਮੇਂ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਤੇ ਹੋਰ ਵਿਭਾਗਾਂ ਅਧਿਕਾਰੀ ਵੀ ਹੋਣਗੇ।
ਨਗਰ ਨਿਗਮ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸਵੇਰ ਦੀ ਸੈਰ ਸਮੇਂ 7 ਵਜੇ ਤੋਂ 8 ਵਜੇ ਤੱਕ ਅਬੋਹਰ ਦੇ ਨਹਿਰੂ ਪਾਰਕ ਵਿਖੇ ਪਹੁੰਚ ਕੇ ਨਗਰ ਨਿਗਮ ਨਾਲ ਸਬੰਧਤ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀਆਂ ਵਿਸ਼ੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਕੰਮਾਂ ਵਿੱਚ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ , ਇਸੇ ਤਹਿਤ ਆਦੇਸ਼ਾਂ ਨੂੰ ਜ਼ਿਲੇ੍ਹ ਅੰਦਰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਡਾ. ਦੁੱਗਲ ਨੇ ਕਿਹਾ ਕਿ ਲੋਕਾਂ ਦੀਆਂ ਬਰੂਹਾਂ ਤੱਕ ਪ੍ਰਸ਼ਾਸਨ ਖੁਦ ਪਹੁੰਚ ਰਿਹਾ ਹੈ ਤੇ ਲੜੀਵਾਰ ਕੈਂਪ ਵੀ ਲਗਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਕ ਛੱਤ ਹੇਠ ਵਿਭਾਗਾਂ ਵੱਲੋਂ ਬੈਠ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਤੇ ਹਲ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲੇ੍ਹ ਦੇ ਹਰੇਕ ਸ਼ਹਿਰੀ ਤੇ ਪੇਂਡੂ ਖੇਤਰ ਨੂੰ ਕੈਂਪਾਂ ਰਾਹੀਂ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋ ਵੀ ਵੱਧ ਚੜ੍ਹ ਕੇ ਕੈਂਪਾਂ ਵਿਚ ਸ਼ਮੂਲੀਅਤ ਕਰਕੇ ਸਮੱਸਿਆਵਾਂ ਦਾ ਹਲ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਨਗਰ ਨਿਗਮ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 8 ਅਗਸਤ ਨੂੰ ਸਵੇਰ ਦੀ ਸੈਰ ਸਮੇਂ ਨਹਿਰੂ ਪਾਰਕ ਵਿਖੇ ਪਹੁੰਚਿਆ ਜਾਵੇ ਤੇ ਆਪਣੀ ਸਮੱਸਿਆ ਦਾ ਹਲ ਕਰਵਾਇਆ ਜਾਵੇ
8 ਅਗਸਤ ਨੂੰ ਨਗਰ ਨਿਗਮ ਕਮਿਸ਼ਨਰ ਡਾ.ਸੇਨੂ ਦੁੱਗਲ ਅਬੋਹਰ ਦੇ ਨਹਿਰੂ ਪਾਰਕ ਵਿਖੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
[wpadcenter_ad id='4448' align='none']