ਅਬੋਹਰ, ਫਾਜਿ਼ਲਕਾ 18 ਦਸੰਬਰ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਨਾਲ-ਨਾਲ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਜਾਣੂੰ ਕਰਵਾਉਣ ਅਤੇ ਸਕੀਮਾਂ ਦਾ ਲਾਹਾ ਪਹੁੰਚਾਉਣ ਲਈ ਕੈਂਪਾਂ ਦੀ ਸਿਰਜਣਾ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ 20 ਦਸੰਬਰ 2023 ਨੂੰ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ 20 ਦਸੰਬਰ 2023 ਨੂੰ ਦਫਤਰ ਉਪ ਮੰਡਲ ਮੈਜਿਸਟਰੇਟ ਅਬੋਹਰ ਵਿਖੇ ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਵਜੇ ਤੱਕ ਲਗਾਇਆ ਜਾਵੇਗਾ। ਇੰਨ੍ਹਾਂ ਕੈਂਪਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਭਾਰ ਮੁਕਤ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਸ਼ਹਿਰੀ ਵਾਟਰ ਸਪਲਾਈ, ਸੀਵਰੇਜ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕੰਮ, ਮਾਲ ਵਿਭਾਗ ਨਾਲ ਸਬੰਧਤ ਅਤੇ ਅਧਾਰ ਕਾਰਡ ਨਾਲ ਸਬੰਧਤ ਕੰਮ ਹੋਣਗੇ।
ਉਨ੍ਹਾਂ ਦੱਸਿਆ ਕਿ ਫੌਜ਼ ਅਤੇ ਪੁਲਿਸ ਵਿਚ ਭਰਤੀ ਹੋਣ ਸਬੰਧੀ ਵੀ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਸਹਿਕਾਰਤਾ ਵਿਭਾਗ ਅਤੇ ਰੋਜਗਾਰ ਵਿਭਾਗ, ਕਿਰਤ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ ਤੇ ਹੁਨਰ ਵਿਕਾਸ ਦੇ ਅਧਿਕਾਰੀਆਂ ਵੱਲੋਂ ਵਿਭਾਗੀ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ।