20 ਦਸੰਬਰ ਨੂੰ ਦਫਤਰ ਉਪ ਮੰਡਲ ਮੈਜਿਸਟਰੇਟ ਅਬੋਹਰ ਵਿਖੇ ਲਗੇਗਾ ਸੁਵਿਧਾ ਕੈਂਪ

ਅਬੋਹਰ, ਫਾਜਿ਼ਲਕਾ 18 ਦਸੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਨਾਲ-ਨਾਲ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਜਾਣੂੰ ਕਰਵਾਉਣ ਅਤੇ ਸਕੀਮਾਂ ਦਾ ਲਾਹਾ ਪਹੁੰਚਾਉਣ ਲਈ ਕੈਂਪਾਂ ਦੀ ਸਿਰਜਣਾ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣ […]

ਅਬੋਹਰ, ਫਾਜਿ਼ਲਕਾ 18 ਦਸੰਬਰ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਨਾਲ-ਨਾਲ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਜਾਣੂੰ ਕਰਵਾਉਣ ਅਤੇ ਸਕੀਮਾਂ ਦਾ ਲਾਹਾ ਪਹੁੰਚਾਉਣ ਲਈ ਕੈਂਪਾਂ ਦੀ ਸਿਰਜਣਾ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ 20 ਦਸੰਬਰ 2023 ਨੂੰ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ 20 ਦਸੰਬਰ 2023 ਨੂੰ ਦਫਤਰ ਉਪ ਮੰਡਲ ਮੈਜਿਸਟਰੇਟ ਅਬੋਹਰ ਵਿਖੇ ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਵਜੇ ਤੱਕ ਲਗਾਇਆ ਜਾਵੇਗਾ। ਇੰਨ੍ਹਾਂ ਕੈਂਪਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਭਾਰ ਮੁਕਤ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਸ਼ਹਿਰੀ ਵਾਟਰ ਸਪਲਾਈ, ਸੀਵਰੇਜ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕੰਮ, ਮਾਲ ਵਿਭਾਗ ਨਾਲ ਸਬੰਧਤ ਅਤੇ ਅਧਾਰ ਕਾਰਡ ਨਾਲ ਸਬੰਧਤ ਕੰਮ ਹੋਣਗੇ।

ਉਨ੍ਹਾਂ ਦੱਸਿਆ ਕਿ ਫੌਜ਼ ਅਤੇ ਪੁਲਿਸ ਵਿਚ ਭਰਤੀ ਹੋਣ ਸਬੰਧੀ ਵੀ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਸਹਿਕਾਰਤਾ ਵਿਭਾਗ ਅਤੇ ਰੋਜਗਾਰ ਵਿਭਾਗ, ਕਿਰਤ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ ਤੇ ਹੁਨਰ ਵਿਕਾਸ ਦੇ ਅਧਿਕਾਰੀਆਂ ਵੱਲੋਂ ਵਿਭਾਗੀ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ।

Tags:

Latest

"ਮੰਤਰੀ ਸੰਜੀਵ ਅਰੋੜਾ ਦੇ ਘਰ ਤੜਕੇ ਪਹੁੰਚੀ ED ਦੀ ਟੀਮ, ਲੁਧਿਆਣਾ ਤੇ ਚੰਡੀਗੜ੍ਹ ਸਮੇਤ ਕਈ ਥਾਵਾਂ 'ਤੇ ਸਰਚ ਆਪ੍ਰੇਸ਼ਨ ਜਾਰੀ"
*ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਅਵਾਜ਼ ਸੱਚੀ ਨਹੀਂ ਲੱਗ ਰਹੀ ਸੀ, ਪੂਰੀ ਕਾਲ ਬਾਰੇ ਕੁਝ ਸ਼ੱਕੀ ਲੱਗਿਆ: ਡਾ. ਰਾਜ ਕੁਮਾਰ ਚੱਬੇਵਾਲ*
*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ*
ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਭਾਜਪਾ ਈਡੀ ਦੇ ਛਾਪਿਆਂ, ਚੋਣਵੇਂ ਲੀਕ ਅਤੇ ਮਨਘੜਤ ਕਹਾਣੀਆਂ ਦੀ ਵਰਤੋਂ ਕਰ ਰਹੀ ਹੈ: ਅਮਨ ਅਰੋੜਾ