10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਲੱਗਣਗੇ ਕੈਂਪ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ 9 ਫਰਵਰੀ 2024—

               ਪੰਜਾਬ ਸਰਕਾਰ ਵਲੋਂ ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਭਰ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਦੇ ਇਹ ਸਹੂਲਤਾਂ ਘਰ ਬੈਠੇ ਹੀ ਪ੍ਰਾਪਤ ਹੋ ਸਕਣ।               ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਭੈਣੀ ਰਾਮਦਿਆਲਸਰਕਾਰੀ ਐਲੀਮੈਂਟਰੀ ਸਕੂਲ ਸੱਤੋਵਾਲਸਰਕਾਰੀ ਐਲੀਮੈਂਟਰੀ ਸਕੂਲ ਸੇਰੋਂਬਾਘਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੇਰੀਆਂਵਾਲਾ ਵਿਖੇ ਕੈਂਪ ਲੱਗਣਗੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਸਹੂਲਤਾਂ ਦਾ ਲਾਭ ਲੈਣ।

[wpadcenter_ad id='4448' align='none']