6 ਫਰਵਰੀ ਨੂੰ ਫਾਜ਼ਿਲਕਾ ਦੇ 12 ਪਿੰਡਾਂ ਵਿੱਚ ਲੱਗਣਗੇ ਆਪ ਦੀ ਸਰਕਾਰ ਆਪਦੇ ਦੁਆਰ ਕੈਂਪ

 6 ਫਰਵਰੀ ਨੂੰ ਫਾਜ਼ਿਲਕਾ ਦੇ 12 ਪਿੰਡਾਂ ਵਿੱਚ ਲੱਗਣਗੇ ਆਪ ਦੀ ਸਰਕਾਰ ਆਪਦੇ ਦੁਆਰ ਕੈਂਪ

ਫਾਜ਼ਿਲਕਾ 5 ਫਰਵਰੀ  ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਹੈ ਕਿ 6 ਫਰਵਰੀ ਤੋਂ ਸ਼ੁਰੂ ਹੋ ਰਹੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 12 ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗਣਗੇ। ਉਹਨਾਂ ਨੇ ਦੱਸਿਆ ਕਿ ਫਾਜ਼ਿਲਕਾ ਸਬ ਡਿਵੀਜ਼ਨ ਵਿੱਚ ਪਿੰਡ ਲਾਧੂਕਾ ਅਤੇ ਘੁਰਕਾ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ […]

ਫਾਜ਼ਿਲਕਾ 5 ਫਰਵਰੀ 

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਹੈ ਕਿ 6 ਫਰਵਰੀ ਤੋਂ ਸ਼ੁਰੂ ਹੋ ਰਹੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 12 ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗਣਗੇ। ਉਹਨਾਂ ਨੇ ਦੱਸਿਆ ਕਿ ਫਾਜ਼ਿਲਕਾ ਸਬ ਡਿਵੀਜ਼ਨ ਵਿੱਚ ਪਿੰਡ ਲਾਧੂਕਾ ਅਤੇ ਘੁਰਕਾ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ ਅਤੇ ਪਿੰਡ ਕੀੜਿਆਂ ਵਾਲੀ ਅਤੇ ਬਹਿਕ ਖਾਸ ਵਿਖੇ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਲੋਕ ਸੁਵਿਧਾ ਕੈਂਪ ਲੱਗੇਗਾ। ਇਸੇ ਤਰਾਂ ਅਬੋਹਰ ਸਬ ਡਿਵੀਜ਼ਨ ਵਿੱਚ ਪਿੰਡ ਸੀਡ ਫਾਰਮ ਪੱਕਾ  ਅਤੇ ਬੁਰਜ ਮੁਹਾਰ ਵਿਖੇ ਸਵੇਰੇ 10 ਤੋਂ 1 ਵਜੇ ਤੱਕ ਅਤੇ ਢਾਣੀ ਚਿਰਾਗ ਅਤੇ ਪਿੰਡ ਆਲਮਗੜ੍ਹ ਵਿਖੇ ਬਾਅਦ ਦੁਪਹਿਰ ਦੋ ਤੋਂ 5 ਵਜੇ ਤੱਕ ਲੋਕ ਸੁਵਿਧਾ ਕੈਂਪ ਲੱਗਣਗੇ । ਇਸੇ ਤਰਾਂ ਜਲਾਲਾਬਾਦ ਉਪ ਮੰਡਲ ਵਿੱਚ ਪਿੰਡ ਢੰਡੀ ਕਦੀਮ ਅਤੇ ਪਿੰਡ ਢਾਬ ਖੁਸ਼ਹਾਲ ਜੋਹੀਆਂ ਵਿਖੇ ਸਵੇਰੇ 10 ਤੋਂ 1 ਵਜੇ ਤੱਕ ਅਤੇ ਪਿੰਡ ਚੱਕ ਰੂਮ ਵਾਲਾ ਅਤੇ ਬੱਗੇ ਕੇ ਉਤਾੜ ਵਿਖੇ ਬਾਅਦ ਦੁਪਹਿਰ ਦੋ ਤੋਂ 5 ਵਜੇ ਤੱਕ ਲੋਕ ਸੁਵਿਧਾ ਕੈਂਪ ਲੱਗਣਗੇ ।ਲੋਕਾਂ ਨੂੰ ਵੱਡੀ ਗਿਣਤੀ ਵਿੱਚ ਇਹਨਾਂ ਕੈਂਪਾਂ ਵਿੱਚ ਪਹੁੰਚਣ ਦਾ ਹਾਰਦਿਕ ਸੱਦਾ ਹੈ। ਕੈਂਪਾਂ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਹਾਜ਼ਰ ਰਹਿਣਗੇ ਅਤੇ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ।

Tags:

Latest

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ