6 ਫਰਵਰੀ ਨੂੰ ਫਾਜ਼ਿਲਕਾ ਦੇ 12 ਪਿੰਡਾਂ ਵਿੱਚ ਲੱਗਣਗੇ ਆਪ ਦੀ ਸਰਕਾਰ ਆਪਦੇ ਦੁਆਰ ਕੈਂਪ

ਫਾਜ਼ਿਲਕਾ 5 ਫਰਵਰੀ 

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਹੈ ਕਿ 6 ਫਰਵਰੀ ਤੋਂ ਸ਼ੁਰੂ ਹੋ ਰਹੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 12 ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗਣਗੇ। ਉਹਨਾਂ ਨੇ ਦੱਸਿਆ ਕਿ ਫਾਜ਼ਿਲਕਾ ਸਬ ਡਿਵੀਜ਼ਨ ਵਿੱਚ ਪਿੰਡ ਲਾਧੂਕਾ ਅਤੇ ਘੁਰਕਾ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ ਅਤੇ ਪਿੰਡ ਕੀੜਿਆਂ ਵਾਲੀ ਅਤੇ ਬਹਿਕ ਖਾਸ ਵਿਖੇ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਲੋਕ ਸੁਵਿਧਾ ਕੈਂਪ ਲੱਗੇਗਾ। ਇਸੇ ਤਰਾਂ ਅਬੋਹਰ ਸਬ ਡਿਵੀਜ਼ਨ ਵਿੱਚ ਪਿੰਡ ਸੀਡ ਫਾਰਮ ਪੱਕਾ  ਅਤੇ ਬੁਰਜ ਮੁਹਾਰ ਵਿਖੇ ਸਵੇਰੇ 10 ਤੋਂ 1 ਵਜੇ ਤੱਕ ਅਤੇ ਢਾਣੀ ਚਿਰਾਗ ਅਤੇ ਪਿੰਡ ਆਲਮਗੜ੍ਹ ਵਿਖੇ ਬਾਅਦ ਦੁਪਹਿਰ ਦੋ ਤੋਂ 5 ਵਜੇ ਤੱਕ ਲੋਕ ਸੁਵਿਧਾ ਕੈਂਪ ਲੱਗਣਗੇ । ਇਸੇ ਤਰਾਂ ਜਲਾਲਾਬਾਦ ਉਪ ਮੰਡਲ ਵਿੱਚ ਪਿੰਡ ਢੰਡੀ ਕਦੀਮ ਅਤੇ ਪਿੰਡ ਢਾਬ ਖੁਸ਼ਹਾਲ ਜੋਹੀਆਂ ਵਿਖੇ ਸਵੇਰੇ 10 ਤੋਂ 1 ਵਜੇ ਤੱਕ ਅਤੇ ਪਿੰਡ ਚੱਕ ਰੂਮ ਵਾਲਾ ਅਤੇ ਬੱਗੇ ਕੇ ਉਤਾੜ ਵਿਖੇ ਬਾਅਦ ਦੁਪਹਿਰ ਦੋ ਤੋਂ 5 ਵਜੇ ਤੱਕ ਲੋਕ ਸੁਵਿਧਾ ਕੈਂਪ ਲੱਗਣਗੇ ।ਲੋਕਾਂ ਨੂੰ ਵੱਡੀ ਗਿਣਤੀ ਵਿੱਚ ਇਹਨਾਂ ਕੈਂਪਾਂ ਵਿੱਚ ਪਹੁੰਚਣ ਦਾ ਹਾਰਦਿਕ ਸੱਦਾ ਹੈ। ਕੈਂਪਾਂ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਹਾਜ਼ਰ ਰਹਿਣਗੇ ਅਤੇ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ।

[wpadcenter_ad id='4448' align='none']