10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਵੱਖ ਵੱਖ ਸਥਾਨਾਂ ’ਤੇ ਕਰਵਾਇਆ ਯੋਗ ਅਭਿਆਸ

10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਵੱਖ ਵੱਖ ਸਥਾਨਾਂ ’ਤੇ ਕਰਵਾਇਆ ਯੋਗ ਅਭਿਆਸ

ਮਾਨਸਾ, 21 ਜੂਨ:10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਦੇ ਸਾਰੇ ਬਲਾਕ, ਸਰਦੂਲਗੜ੍ਹ, ਭੀਖੀ, ਝੁਨੀਰ ਅਤੇ ਬੁਢਲਾਡਾ ਵਿਖੇ ਯੋਗ ਦਿਵਸ ਮਨਾਇਆ ਗਿਆ। ਜਿੱਥੇ ਸ਼ਾਮਿਲ ਹੋਏ ਵੱਡੀ ਗਿਣਤੀ ਲੋਕਾਂ ਵੱਲੋਂ ਯੋਗ ਆਸਣ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲਿਆ।ਸੀ.ਐਮ. ਯੋਗਸ਼ਾਲਾ ਦੇ ਸੁਪਰਵਾਈਜ਼ਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਭੀਖੀ ਵਿਖੇ ਲਗਾਏ ਯੋਗਾ ਕੈਂਪ ਦੌਰਾਨ ਮੁੱਖ […]

ਮਾਨਸਾ, 21 ਜੂਨ:
10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਦੇ ਸਾਰੇ ਬਲਾਕ, ਸਰਦੂਲਗੜ੍ਹ, ਭੀਖੀ, ਝੁਨੀਰ ਅਤੇ ਬੁਢਲਾਡਾ ਵਿਖੇ ਯੋਗ ਦਿਵਸ ਮਨਾਇਆ ਗਿਆ। ਜਿੱਥੇ ਸ਼ਾਮਿਲ ਹੋਏ ਵੱਡੀ ਗਿਣਤੀ ਲੋਕਾਂ ਵੱਲੋਂ ਯੋਗ ਆਸਣ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲਿਆ।
ਸੀ.ਐਮ. ਯੋਗਸ਼ਾਲਾ ਦੇ ਸੁਪਰਵਾਈਜ਼ਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਭੀਖੀ ਵਿਖੇ ਲਗਾਏ ਯੋਗਾ ਕੈਂਪ ਦੌਰਾਨ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਵੱਲੋਂ ਸ਼ਿਰਕਤ ਕੀਤੀ ਗਈ, ਜਿੱਥੇ ਆਏ ਲੋਕਾਂ ਨੂੰ ਯੋਗ ਟਰੇਨਰਾਂ ਵੱਲੋਂ ਯੋਗ ਦੇ ਗੁਰ ਸਿਖਾਏ ਗਏ। ਮਾਨਸਾ ਵਿਖੇ ਵਿਧਾਇਕ ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਲੋਕਾਂ ਨੇ ਯੋਗ ਆਸਣ ਕੀਤਾ।
ਸਰਦੂਲਗੜ੍ਹ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ ਦੀ ਅਗਵਾਈ ਵਿਚ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸੇ ਤਰ੍ਹਾਂ ਬਲਾਕ ਬੁਢਲਾਡਾ ਵਿਖੇ ਐਸ.ਡੀ.ਐਮ. ਗਗਨਦੀਪ ਸਿੰਘ ਦੀ ਅਗਵਾਈ ਵਿਚ ਯੋਗ ਸੈਸ਼ਨ ਕਰਵਾਇਆ ਗਿਆ। ਇਸ ਤੋਂ ਇਲਾਵਾ ਝੁਨੀਰ ਵਿਖੇ ਲੱਗੇ ਕੈਂਪ ਦੌਰਾਨ ਵੀ ਵੱਡੀ ਗਿਣਤੀ ਵਿਚ ਲੋਕਾਂ ਨੇ ਯੋਗ ਸਿੱਖਿਆ ਦਾ ਲਾਹਾ ਲਿਆ।
ਉਨ੍ਹਾਂ ਦੱਸਿਆ ਕਿ ਇੰਨ੍ਹਾਂ ਯੋਗਾ ਕਲਾਸਾਂ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

Tags:

Latest

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ
ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ
‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ
ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ