ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨ ਅੰਤਿਮ ਸੰਸਕਾਰ ਕੀਤਾ ਗਿਆ ਸੀ। ਅੱਜ ਉਨ੍ਹਾਂ ਦੇ ਫੁੱਲ ਚੁਗਣ ਦੀ ਰਸਮ ਅਦਾ ਕੀਤੀ ਗਈ। ਇਹ ਰਸਮ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਨਿਭਾਈ ਗਈ ਅਤੇ ਵਾਹਿਗੁਰੂ ਦੇ ਨਾਮ ਦਾ ਜਾਪ ਕੀਤਾ ਗਿਆ।On the occasion of Badal picking flowersਭਰੀਆਂ ਅੱਖਾਂ ਨਾਲ ਬਾਦਲ ਪਰਿਵਾਰ ਨੇ ਸ. ਪ੍ਰਕਾਸ਼ ਸਿੰਘ ਜੀ ਬਾਦਲ ਦਾ ਅੰਗੀਠਾ ਸੰਭਾਲਿਆ। ਇਸ ਭਾਵੁਕ ਮੌਕੇ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਮੁਖੀ ਦਮਦਮੀ ਟਕਸਾਲ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ, ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਅਤੇ ਸੰਤ ਰਣਜੀਤ ਸਿੰਘ ਜੀ ਸੇਵਾ ਪੰਥੀ, ਕਈ ਰਿਸ਼ਤੇਦਾਰ, ਪਾਰਟੀ ਦੇ ਆਗੂ ਅਤੇ ਵਰਕਰ ਸਾਹਿਬਾਨ ਵੀ ਅੰਗੀਠਾ ਸੰਭਾਲ ਰਸਮਾਂ ‘ਚ ਸ਼ਾਮਲ ਹੋਏ।On the occasion of Badal picking flowers
ਇਸ ਮੌਕੇ ਪਰਿਵਾਰ ‘ਚ ਮਾਹੌਲ ਕਾਫ਼ੀ ਗਮਗੀਨ ਬਣਿਆ ਹੋਇਆ ਹੈ। ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਸ. ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਬੀਤੇ ਦਿਨ ਉਨ੍ਹਾਂ ਦੇ ਹੀ ਜੱਦੀ ਪਿੰਡ ਵਿਖੇ ਕੀਤਾ ਗਿਆ ਸੀ ਅਤੇ ਅੰਤਿਮ ਵਿਦਾਈ ਵੇਲੇ ਹਰ ਕਿਸੇ ਦੀਆਂ ਅੱਖਾਂ ‘ਚ ਹੰਝੂ ਸਨ।On the occasion of Badal picking flowers
ਪ੍ਰਕਾਸ਼ ਸਿੰਘ ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਬੀਤੇ ਮੰਗਲਵਾਰ ਰਾਤ ਨੂੰ ਆਖ਼ਰੀ ਸਾਹ ਲਏ ਸਨ। ਉਨ੍ਹਾਂ ਨੂੰ ਸਾਹ ਦੀ ਤਕਲੀਫ਼ ਦੇ ਚੱਲਦਿਆਂ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਦਿਹਾਂਤ ਤੋਂ ਮਗਰੋਂ ਪਰਿਵਾਰ ‘ਚ ਸੋਗ ਦੀ ਲਹਿਰ ਹੈ।