ਮੋਗਾ 24 ਦਸੰਬਰ:
ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਮੋਗਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸਮਿਸ ਦਿਵਸ ਦੇ ਅਵਸਰ ਮੌਕੇ ਮਿਤੀ 25 ਦਸੰਬਰ 2023 ਦਿਨ ਸੋਮਵਾਰ ਨੂੰ ਜ਼ਿਲ੍ਹਾ ਮੋਗਾ ਦੇ ਸਮੂਹ ਸੇਵਾ ਕੇਂਦਰਾਂ ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਅਵਸਰ ਤੇ ਸਮੂਹ ਸੇਵਾ ਕੇਂਦਰ ਬੰਦ ਰੱਖੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਮੋਗਾ ਵਾਸੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਹ ਮਹਤਵਪੂਰਨ ਜਾਣਕਾਰੀ ਸਾਂਝੀ ਕੀਤੀ।
ਉਹਨਾਂ ਦੱਸਿਆ ਕਿ ਬਾਕੀ ਦਿਨਾਂ ਵਿੱਚ ਜ਼ਿਲ੍ਹਾ ਵਾਸੀ ਆਮ ਵਾਂਗ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।
[wpadcenter_ad id='4448' align='none']