ਦੀਵਾਲੀ ਮੌਕੇ ਸਿਹਤ ਵਿਭਾਗ ਵੱਲੋਂ ਮਿਠਾਈ ਵਿਕਰੇਤਾਵਾਂ ਤੇ ਰੱਖੀ ਜਾ ਰਹੀ ਹੈ ਖਾਸ ਨਜ਼ਰ: ਡਾ ਚੰਦਰ ਸ਼ੇਖਰ ਸਿਵਲ ਸਰਜਨ

ਫਾਜ਼ਿਲਕਾ, 28 ਅਕਤੂਬਰ

                ਡਾ ਚੰਦਰ ਸ਼ੇਖਰ ਸਿਵਲ ਸਰਜਨ ਸ਼੍ਰੀ ਫਾਜ਼ਿਲਕਾ ਵਲੋਂ ਜਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਤੰਦਰੁਸਤ ਰਹਿਣ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ ।ਇਸ ਮੌਕੇ ਡਾ ਚੰਦਰ ਸ਼ੇਖਰ ਸਿਵਲ ਸਰਜਨ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਬਾਜ਼ਾਰਾਂ ਦੇ ਖਾਣੇ, ਸ਼ਰਾਬ ਅਤੇ ਹੋਰ ਨਸ਼ਿਆਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਤਾਂ ਜੋ ਬੀਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਤੰਦਰੁਸਤ ਰਿਹਾ ਜਾ ਸਕੇ।

ਉਹਨਾਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਜਿਲ੍ਹੇ ਦੇ ਸਾਰੇ ਮਠਿਆਈ ਵਿਕਰੇਤਾਵਾਂ ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਮਠਿਆਈਆਂ ਅਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਦੀ ਵਿਸ਼ੇਸ਼ ਤੌਰ ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਿਤੇ ਵੀ ਕੋਈ ਮਿਲਾਵਟ ਜਾਂ ਨਕਲੀ ਮਠਿਆਈਆਂ ਦਾ ਸ਼ੱਕ ਹੂੰਦਾ ਹੈ ਤਾਂ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ।ਉਨ੍ਹਾ ਕਿਹਾ ਕਿ ਮਿਲਵਾਟ ਖੋਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਲੋਕਾਂ ਨੂੰ ਸ਼ੁੱਧ ਅਤੇ ਸਾਫ ਸੁਥਰੀਆਂ ਖਾਣ ਵਾਲੀਆਂ ਵਸਤੂਆਂ ਮਿਲ ਸਕਣ।

ਉਨ੍ਹਾ ਦੱਸਿਆ ਕਿ ਜਿਲ਼੍ਹਾ ਫਾਜ਼ਿਲਕਾ ਦੀ ਫੂਡ ਸੇਫਟੀ ਟੀਮ ਜਿਸ ਵਿਚ  ਫੂਡ ਸੇਫਟੀ ਅਫਸਰ  ਕੰਵਰਦੀਪ ਸਿੰਘ ਅਤੇ ਫੂਡ ਸੇਫਟੀ ਅਫਸਰ ਸ਼ਾਮਿਲ ਹਨ ਵਲੋਂ ਲਗਾਤਾਰ ਜਿਲ੍ਹੇ ਦੇ ਮਠਿਆਰੀ ਵਿਕਰੇਤਾਵਾਂ ਅਤੇ ਹਲਵਾਈਆਂ ਦੀਆਂ ਦੁਕਾਨਾ ਦੀ ਇੰਸਪੈਕਸ਼ਨ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਖਾਦ ਪਦਾਰਥਾਂ ਅਤੇ ਮਠਿਆਈਆਂ ਦੇ ਸੈਂਪਲ ਲੈਕੇ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਮਠਿਆਈ ਦੀਆਂ ਦੁਕਾਨਾ ਦੀ ਲਗਾਤਾਰ ਚੈਕਿੰਗ ਜਾਰੀ ਰੱਖੀ ਜਾਵੇਗੀ ਤਾਂ ਜਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਰੱਖਿਆ ਜਾ ਸਕੇ।

ਉਨ੍ਹਾ ਜਿਲ੍ਹੇ ਦੇ ਮਠਿਆਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਸਾਫ ਸੁਥਰੀਆਂ ਅਤੇ ਮਿਲਾਵਟ ਰਹਿਤ ਮਠਿਆਈਆਂ ਹੀ ਲੋਕਾਂ ਨੂੰ ਵੇਚਣ ਅਤੇ ਮਠਿਆਈ ਬਣਾਉਣ ਲੱਗੇ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਮਿਲਾਵਟ ਰਹਿਤ ਸਮਾਨ ਦੀਆ ਹੀ ਮਠਿਆਈਆਂ ਤਿਆਂਰ ਕੀਤੀਆਂ ਜਾਣ।ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਥੇ ਕਿਤੇ ਵੀ ਕੋਈ ਮਿਲਾਵਟ ਦਾ ਸ਼ੱਕ ਹੁੰਦਾ ਹੈ ਤਾਂ ਉਨ੍ਹਾਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਹਨ ਅਤੇ ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।ਉਨ੍ਹਾ ਖਾਣ ਪੀਣ ਦੀਆਂ ਵਸਤੂਆਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ,ਬੇਕਰੀਆਂ ਅਤੇ ਮਠਿਆਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਸ਼ੁੱਧ ਅਤੇ ਸਾਫ ਸੁਥਰੀਆਂ ਖਾਣ ਪੀਣ ਵਾਲੀਆਂ ਵਸਤੂਆਂ ਹੀ ਵੇਚਣ ਅਤੇ ਸਫਾਈ ਦਾ ਖਾਸ ਧਿਆਨ ਰੱਖਣ।ਉਨ੍ਹਾ ਕਿਹਾ ਕਿ ਖਾਣ ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲੇ ਸਾਰੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਆਪਣੀ ਫੂਡ ਸੇਫਟੀ ਐਕਟ ਅਧੀਨ ਰਜਿਸਟਰੇਸ਼ਨ ਕਰਵਾਉਣੀ ਜਰੂਰੀ ਹੈ ਅਤੇ ਜੇਕਰ ਅਜੇ ਤੱਕ ਕਿਸੇ ਨੇ ਆਪਣੀ ਫੂਡ ਸੇਫਟੀ ਅਧੀਨ ਰਜਿਸਟਰੇਸ਼ਨ ਨਹੀ ਕਰਵਾਈ ਉਹ ਜਲਦ ਤੋਂ ਜਲਦ ਆਪਣੀ ਰਜਿਸਟਰੇਸ਼ਨ ਕਰਵਾ ਲੈਣ। ਅੱਜ ਉਹਨਾਂ ਵਲੋ ਬੱਲੂਆਣਾ, ਸੀਤੋ ਗੁਣਾਂ, ਵਿਖੇ ਚੰਮ  ਚੰਮ, ਖੂਈਆਂ ਸਰਵਰ ਵਿਖੇ ਖੋਆ ਪੋਨੀ ਨਮਕੀਨ ਬਰਫ਼ੀ ਆਦਿ ਦੇ ਸੈਂਪਲ ਲਏ.

[wpadcenter_ad id='4448' align='none']