ਮਾਨਸਾ, 21 ਅਗਸਤ:
ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਮਮਤਾ ਦਿਵਸ ਮੌਕੇ ਪਿੰਡ ਕੋਟ ਧਰਮੁ ਦੇ ਸਿਹਤ ਕੇਂਦਰ ਅਤੇ ਹੈਲਥ ਐਂਡ ਵੈਲਨੈਸ ਸੈਂਟਰ ਵਿਖੇ ਗਰਭਵਤੀ ਔਰਤਾਂ ਦੀ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪ ਦਾ ਦੌਰਾ ਕੀਤਾ।
ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ, ਜੇਕਰ ਗਰਭਵਤੀ ਔਰਤਾਂ ਸਮੇਂ ਸਿਰ ਆਪਣੀ ਸਿਹਤ ਜਾਂਚ ਨਹੀਂ ਕਰਵਾਉਂਦੀਆਂ ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ। ਕਈ ਵਾਰ ਗਰਭਵਤੀ ਔਰਤ ਦੀ ਜਾਨ ਵੀ ਜਾ ਸਕਦੀ ਹੈ। ਇਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਅਤੇ ਟੀਕਾਕਰਨ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਆਉਣ ’ਤੇ ਬਿਨਾਂ ਕਿਸੇ ਲਾਪਰਵਾਹੀ ਵਰਤਦਿਆਂ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਇਲਾਜ਼ ਕਰਵਾਉਣਾ ਚਾਹੀਦਾ ਹੈ ਅਤੇ ਆਪਣਾ ਰੁਟੀਨ ਚੈੱਕਅਪ ਸਬ ਸੈਂਟਰ ਦੀ ਏ.ਐਨ.ਐਮ.ਤੋਂ ਕਰਵਾਉਂਦੇ ਰਹਿਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਹਰ ਬੁੱਧਵਾਰ ਨੂੰ ਟੀਕਾਕਰਨ ਕੈਂਪ ਸਮੇਂ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਅਤ ਜਣੇਪੇ ਨੂੰ ਮੁੱਖ ਰੱਖਦੇ ਹੋਏ ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਾਰੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਮੇਂ ਸਮੇਂ ਗਰਭਵਤੀ ਔਰਤਾਂ ਦੀ ਕੌਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਆਪਣਾ ਅਤੇ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕਣ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਨਵ ਜੰਮੇ ਬੱਚਿਆਂ ਦਾ ਸਰਕਾਰ ਵੱਲੋਂ ਬਣਾਏ ਗਏ ਸ਼ਡਿਊਲ ਅਨੁਸਾਰ ਸਮੇਂ ਸਿਰ ਟੀਕਾਕਰਨ ਕਰਵਾਉਣਾ ਯਕੀਨੀ ਬਣਾਇਆ ਜਾਵੇ, ਜਿਸ ਤਰ੍ਹਾਂ ਨਵਜੰਮੇ ਬੱਚੇ ਨੂੰ ਹਸਪਤਾਲ ਵਿੱਚ ਹੀ ਹਾਈਪਾਟਾੲਇਟਸ ਬੀ, ਪੋਲੀਓ ਜ਼ੀਰੋ ਅਤੇ ਬੀ.ਸੀ.ਜੀ. ਦੀ ਖੁਰਾਕ 24 ਘੰਟਿਆਂ ਦੇ ਅੰਦਰ ਅੰਦਰ ਦਿੱਤੀ ਜਾਂਦੀ ਹੈ, ਉਸ ਉਪਰੰਤ ਪੇਂਟਾ, ਰੋਟਾ, ਆਈ.ਪੀ.ਵੀ., ਪੀ.ਸੀ.ਵੀ. ਅਤੇ ਪੋਲੀਓ ਦੀਆਂ ਤਿੰਨ ਖੁਰਾਕਾਂ ਕ੍ਰਮਵਾਰ ਡੇਢ ਮਹੀਨੇ, ਢਾਈ ਮਹੀਨੇ ਅਤੇ ਸਾਢੇ ਤਿੰਨ ਮਹੀਨੇ ਦਿੱਤੀਆਂ ਜਾਂਦੀਆਂ ਹਨ ਅਤੇ ਬੱਚੇ ਨੂੰ ਨੌ ਮਹੀਨੇ ਦੀ ਉਮਰ ਤੇ ਵਿਟਾਮਿਨ ਏ ,ਐਮ.ਆਰ, ਪੀ.ਸੀ.ਵੀ. ਆਈ.ਪੀ.ਵੀ. ਦੀ ਖੁਰਾਕ ਅਤੇ ਡੇਢ ਸਾਲ ਦੀ ਉਮਰ ਤੇ ਵਿਟਾਮਿਨ ਏ ਡੀ.ਪੀ.ਟੀ., ਐਮ.ਆਰ ਅਤੇ ਪੋਲੀਓ ਦੀ ਬੂਸਟਰ ਡੋਜ ਲਗਵਾਈ ਜਾਵੇ ਅਤੇ ਇਸ ਦੇ ਨਾਲ ਵਿਟਾਮਿਨ ਏ ਦੀਆਂ ਨੌ ਖਰਾਕਾਂ ਹਰ ਛੇ ਮਹੀਨਿਆਂ ਦੇ ਫਰਕ ਨਾਲ ਬੱਚੇ ਨੂੰ ਪਿਲਾਉਣੀਆਂ ਯਕੀਨੀ ਬਣਾਈਆ ਜਾਣ।
ਇਸ ਮੌਕੇ ਉਨ੍ਹਾਂ ਕੰਮ ਤੇ ਸਟਾਫ ਦੀ ਹਾਜ਼ਰੀ ਵੱਲੋਂ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਆਮ ਆਦਮੀ ਕਲੀਨਿਕਾਂ ਵਿਖੇ ਲੋੜ ਅਨੁਸਾਰ ਸਾਰੀਆਂ ਦਵਾਈਆਂ ਅਤੇ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਵੀ ਬਿਲਕੁਲ ਮੁਫ਼ਤ ਦਿੱਤੇ ਜਾ ਰਹੇ ਹਨ, ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸੀ.ਐਚ.ਓ. ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਫੀਮੇਲ ਆਸ਼ਾ ਫਸਿਲਿਟੇਟਰ, ਸਮੂਹ ਆਸ਼ਾ ਵਰਕਰਜ਼ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
ਮਮਤਾ ਦਿਵਸ ਮੌਕੇ ਡਾ. ਰਾਏ ਵੱਲੋਂ ਪਿੰਡ ਕੋਟ ਧਰਮੁ ਦੇ ਸਿਹਤ ਕੇਂਦਰਅਤੇ ਹੈਲਥ ਵੈਲਨੇਂਸ ਸੈਂਟਰ ਦਾ ਦੌਰਾ
[wpadcenter_ad id='4448' align='none']