ਮਦਰਜ਼ ਡੇ ਮੌਕੇ ਮਹਿਲਾ ਵੋਟਰਾਂ ਨੂੰ ਵੋਟ ਪ੍ਰਤੀ ਕੀਤਾ ਜਾਗਰੂਕ

ਮੋਗਾ 11 ਮਈ:
ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਵਿੱਚ ਸਵੀਪ ਗਤੀਵਿਧੀਆਂ ਜਾਰੀ ਹਨ ਤਾਂ ਜ਼ੋ ਵੋਟ ਫ਼ੀਸਦੀ ਨੂੰ 70 ਤੋਂ ਪਾਰ ਕੀਤਾ ਜਾ ਸਕੇ।
ਜਾਣਕਾਰੀ ਦਿੰਦਿਆ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਅੱਜ ਮਦਰਜ਼ ਡੇ ਮੌਕੇ ਸਵੀਪ ਟੀਮ ਦੁਆਰਾ ਇੱਕ ਨਿੱਜੀ ਸਕੂਲ ਵਿੱਚ ਪਹੁੰਚ ਕੇ ਮਹਿਲਾ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਇੱਸ ਮੌਕੇ ਸਵੀਪ ਨੋਡਲ ਅਮਨਦੀਪ ਗੋਸਵਾਮੀ ਨੇ ਵੋਟ ਪਾਉਣ ਲਈ 12 ਦਸਤਾਵੇਜਾਂ ਦੀ ਗੱਲ ਕਰਦੇ ਹੋਏ ਵੋਟਰਾ ਨੂੰ ਆਪਣੀ ਭਾਗੀਦਾਰੀ ਨਿਭਾਉਣ ਲਈ ਪ੍ਰੇਰਤ ਕੀਤਾ।
ਸ੍ਰ ਸਾਰੰਗਪ੍ਰੀਤ ਸਿੰਘ ਨੇ ਦੱਸਿਆ ਕਿ  ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਸਾਡਾ ਮੁਢਲਾ ਅਧਿਕਾਰ ਹੈ ਅਤੇ ਇਹ ਹਰੇਕ ਨਾਗਰਿਕ ਨੂੰ ਯਕੀਨਨ ਵਰਤਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਆਨੁਸਾਰ ਇਸ ਵਾਰ ਵੋਟ ਫੀਸਦੀ ਨੂੰ 70 ਤੋਂ ਪਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੁਰਜ਼ੋਰ ਯਤਨ ਕਰ ਰਿਹਾ ਹੈ ਜਿਸਦੇ ਨਤੀਜੇ ਸਾਰਥਿਕ ਸਿੱਧ ਹੋਣਗੇ।
ਉਨ੍ਹਾਂ ਦੱਸਿਆ ਕਿ ਵੋਟਾਂ ਸਬੰਧੀ ਵਰਤੇ ਜਾਣ ਵਾਲੇ ਐਪ ਜਿਵੇਂ ਕਿ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਸੀ ਵਿਜ਼ਲ ਐਪ ਆਦਿ ਬਾਰੇ ਵੀ ਜਾਣਕਾਰੀ ਇਨ੍ਹਾਂ ਪ੍ਰੋਗਰਾਮਾਂ ਜਰੀਏ ਸਾਂਝੀ ਕੀਤੀ ਜਾ ਰਹੀ ਹੈ, ਯੋਗ ਉਮੀਦਵਾਰਾਂ ਦੀਆਂ ਹੁਣ ਵੀ ਵੋਟਾਂ ਬਣਾਈਆਂ ਜਾ ਰਹੀਆਂ ਹਨ।

[wpadcenter_ad id='4448' align='none']