ਮਾਨਸਾ, 14 ਮਈ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਹਲਕਾ ਸਰਦੂਲਗੜ੍ਹ ਵਿਖੇ ਸਵੀਪ ਨੋਡਲ ਇੰਚਾਰਜ ਅੰਗਰੇਜ ਸਿੰਘ ਸਮੇਤ ਸਮੂਹ ਬੀ.ਐਲ.ਓਜ਼ ਵੱਲੋਂ ਗੁਰੂ ਘਰਾਂ ਵਿਖੇ ਸੰਗਰਾਂਦ ਦੇ ਦਿਹਾੜੇ ਮੌਕੇ ਆਈਆਂ ਸੰਗਤਾਂ ਨੂੰ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਵੋਟ ਦੀ ਮਹੱਤਤਾ ਬਾਰੇ ਬਾਰੇ ਜਾਣੂ ਕਰਵਾਇਆ।
ਸਵੀਪ ਨੋਡਲ ਅਫ਼ਸਰ ਅੰਗਰੇਜ ਸਿੰਘ ਨੇ ਦੱਸਿਆ ਕਿ ਇਸ ਮੌਕੇ ਗੁਰੂ ਘਰਾਂ ਵਿਖੇ ਆਈਆਂ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ, ਸੰਪਰਕ ’ਚ ਆਉਣ ਵਾਲੇ ਲੋਕਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਤਾਂ ਜੋ ਚੋਣ ਕਮਿਸ਼ਨ ਵੱਲੋਂ ਦਿੱਤੇ ਨਾਅਰੇ ’ਇਸ ਵਾਰ 70 ਪਾਰ’ ਨੂੰ ਪ੍ਰਾਪਤ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ ਚਾਹੁੰਣ ਤਾ ਘਰ ਬੈਠ ਕੇ ਵੀ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ ਸੀ-ਵਿਜ਼ਿਲ ਐਪ ਤੋਂ ਇਲਾਵਾ ਚੋਣਾਂ ਸਬੰਧੀ ਪੋਲਿੰਗ ਬੂਥਾਂ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ।
ਸੰਗਰਾਂਦ ਦਿਹਾੜੇ ਮੌਕੇ ਗੁਰੂ ਘਰਾਂ ’ਚ ਪਹੁੰਚੀਆਂ ਸੰਗਤਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ
[wpadcenter_ad id='4448' align='none']