Sunday, January 19, 2025

75ਵੇਂ ਗਣਤੰਤਰਤਾ ਦਿਵਸ ਮੌਕੇ ਵਿਧਾਇਕ ਸਿੱਧੂ ਨੇ ਹਲਕਾ ਆਤਮ ਨਗਰ ‘ਚ ਲਹਿਰਾਇਆ 100 ਫੁੱਟ ਉੱਚਾ ਤਿਰੰਗਾ

Date:

ਲੁਧਿਆਣਾ, 26 ਜਨਵਰੀ – 75ਵੇਂ ਗਣਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਮਾਡਲ ਟਾਊਨ ਵਿਖੇ 100 ਫੁੱਟ ਉੱਚਾ ਤਿਰੰਗਾ ਝੰਡਾ ਲਹਿਰਾਇਆ ਗਿਆ।
ਇਸ ਮੌਕੇ ਉਨ੍ਹਾਂ ਸਮੁੱਚੇ ਪੰਜਾਬੀਆਂ, ਦੇਸ਼ ਵਾਸੀਆਂ ਅਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਪਰਮ ਪਿਤਾ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਾਡੀ ਆਪਸੀ ਭਾਈਚਾਰਕ ਸਾਂਝ ਕਾਇਮ ਰਹੇ ਅਤੇ ਹਲਕਾ ਆਤਮ ਨਗਰ ਵਿਕਾਸ ਪੱਖੋਂ ਹਮੇਸ਼ਾ ਚੜ੍ਹਦੀਕਲਾ ਵਿੱਚ ਰਹੇ।
ਉਨ੍ਹਾਂ ਕਿਹਾ ਕਿ ਉਹ 100 ਫੁੱਟ ਉੱਚਾ ਝੰਡਾ ਲਹਿਰਾ ਕੇ ਜਿੱਥੇ ਮਾਣ ਮਹਿਸੂਸ ਕਰ ਰਹੇ ਹਨ ਉੱਥੇ ਉਨ੍ਹਾਂ ਬਾਬਾ ਦੀਪ ਸਿੰਘ ਜੀ ਦੇ ਅਵਤਾਰ ਪੁਰਬ ਦੀ ਵੀ ਸੰਗਤਾ ਨੂੰ ਮੁਬਾਰਕਬਾਦ ਦਿੱਤੀ।
ਉਹਨਾਂ ਭਾਰਤੀ ਸੰਵਿਧਾਨ ਦੇ ਰਚਨਾਹਾਰ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਲੋਕਤੰਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਹੈ। ਉਨ੍ਹਾਂ ਹਲਕਾ ਆਤਮ ਨਗਰ ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰਨਾ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Share post:

Subscribe

spot_imgspot_img

Popular

More like this
Related

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 16.14 ਲੱਖ ਦੀ ਲਾਗਤ ਨਾਲ ਲੱਗੀਆਂ ਸਟਰੀਟ ਲਾਈਟਾਂ ਦੀ ਕਰਵਾਈ ਸ਼ੁਰੂਆਤ 

ਹੁਸ਼ਿਆਰਪੁਰ, 19 ਜਨਵਰੀ: ਪੰਜਾਬ ਸਰਕਾਰ ਵਲੋਂ ਸ਼ਹਿਰਾਂ ਵਿਚ ਬੁਨਿਆਦੀ...

19 ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਖੇਤਰ ਦੀਆਂ ਸੜਕਾਂ ਦੀ ਕੀਤੀ ਜਾਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ:ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ...

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਲੁਧਿਆਣਾ/ਚੰਡੀਗੜ੍ਹ, 19 ਜਨਵਰੀ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ...