Wednesday, January 15, 2025

ਦੂਜੇ ਦਿਨ 22951 ਬੱਚਿਆਂ ਨੂੰ ਪਿਲਾਈਆਂ ਪੋਲਿਓ ਰੋਕੂ ਬੂੰਦਾਂ-ਡਾ. ਰਣਜੀਤ ਸਿੰਘ ਰਾਏ

Date:

ਮਾਨਸਾ, 9 ਦਸੰਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ 8 ਦਸੰਬਰ ਤੋਂ 10 ਦਸਬੰਰ 2024 ਤੱਕ ਚਲਾਈ ਜਾ ਰਹੀ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ 22951 ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜੋ ਬੱਚੇ ਕਿਸੇ ਕਾਰਨ 8 ਦਸੰਬਰ ਨੂੰ ਬੂਥਾਂ ’ਤੇ ਪਿਲਾਈਆਂ ਜਾ ਰਹੀਆਂ ਪੋਲਿਓ ਰੋਕੂ ਬੂੰਦਾ ਤੋਂ ਵਾਂਝੇ ਰਹਿ ਗਏ, ਉਨ੍ਹਾਂ ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 9 ਤੇ 10 ਦਸੰਬਰ ਨੂੰ ਘਰ-ਘਰ ਜਾ ਕੇ ਇਹ ਖੁਰਾਕ ਦਿੱਤੀ ਜਾ ਰਹੀ ਹੈ।
ਸਿਵਲ ਸਰਜਨ ਡਾ. ਰਾਏ ਦੱਸਿਆ ਕਿ 3 ਰੋਜ਼ਾ ਇਸ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੇ ਪਹਿਲੇ ਦਿਨ ਬੂਥਾਂ ’ਤੇ ਟੀਮਾਂ ਵੱਲੋਂ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਇਹ ਖੁਰਾਕ ਦਿੱਤੀ ਗਈ। ਅੱਜ ਇਸ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਵੱਲੋਂ ਗਠਿਤ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਜਾ ਕੇ 22951 ਛੋਟੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਦੀ ਖੁਰਾਕ ਦਿੱਤੀ ਗਈ ਹੈ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ ਡਾ. ਕੰਵਲਪ੍ਰੀਤ ਕੋਰ ਬਰਾੜ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਸਰੇ ਅਤੇ ਤੀਸਰੇ ਦਿਨ ਬੱਚਿਆਂ ਨੂੰ ਪੋਲੀਓ ਬੂੰਦਾਂ ਘਰ—ਘਰ ਜਾ ਕੇ ਪਿਲਾਈਆਂ ਜਾਣਗੀਆਂ, ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋ ਨਾ ਰਹਿ ਜਾਵੇ। ਅੰਤ ਵਿੱਚ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ 0—5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ।ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...