One nation one election
ਵਨ ਨੇਸ਼ਨ ਵਨ ਇਲੈਕਸ਼ਨ ਨਾਲ ਸਬੰਧਤ ਬਿੱਲ ਅੱਜ ਯਾਨੀ ਮੰਗਲਵਾਰ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਹ ਬਿੱਲ ਸਦਨ ਵਿੱਚ ਪੇਸ਼ ਕੀਤਾ ਹੈ। ਇਸ ਬਿੱਲ ਨੂੰ ‘ਸੰਵਿਧਾਨ (129ਵੀਂ ਸੋਧ) ਬਿੱਲ 2024 ਦਾ ਨਾਂਅ ਦਿੱਤਾ ਗਿਆ ਹੈ। ਇਸ ਬਿੱਲ ਨੂੰ ਪੇਸ਼ ਕਰਨ ਤੋਂ ਬਾਅਦ ਸਰਕਾਰ ਇਸ ਨੂੰ ਸੰਸਦ ਦੀ ਸਾਂਝੀ ਕਮੇਟੀ (ਜੇਪੀਸੀ) ਕੋਲ ਭੇਜਣ ਦੀ ਸਿਫ਼ਾਰਸ਼ ਕਰਨ ਜਾ ਰਹੀ ਹੈ। ਭਾਜਪਾ ਨੇ ਆਪਣੇ ਸੰਸਦ ਮੈਂਬਰਾਂ ਲਈ ਵ੍ਹਿਪ ਜਾਰੀ ਕੀਤਾ ਸੀ।
ਇਸ ਦੇ ਨਾਲ ਹੀ ਕਾਂਗਰਸ ਨੇ ਸਵੇਰੇ ਐਮਰਜੈਂਸੀ ਮੀਟਿੰਗ ਬੁਲਾ ਕੇ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕੀਤਾ ਹੈ। ਵਿਰੋਧੀ ਧਿਰ ਵਨ ਨੇਸ਼ਨ, ਵਨ ਇਲੈਕਸ਼ਨ ਦਾ ਲਗਾਤਾਰ ਵਿਰੋਧ ਕਰ ਰਹੀ ਹੈ। ਫਿਲਹਾਲ ਲੋਕ ਸਭਾ ‘ਚ ਅੱਜ ਦੀ ਕਾਰਵਾਈ ਕਾਫੀ ਸ਼ੋਰ-ਸ਼ਰਾਬੇ ਨਾਲ ਚੱਲ ਰਹੀ ਹੈ। ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ ਵਿਰੋਧ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਤਰ੍ਹਾਂ ਨਾਲ ਇਹ ਸੰਵਿਧਾਨ ਨੂੰ ਢਾਹ ਲਾਉਣ ਦੀ ਇੱਕ ਹੋਰ ਸਾਜ਼ਿਸ਼ ਹੈ।
ਹੁਣ ਇਸ ਬਿੱਲ ‘ਤੇ ਕਾਂਗਰਸ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਵਨ ਨੇਸ਼ਨ ਵਨ ਇਲੈਕਸ਼ਨ ਬਿੱਲ ਸੰਵਿਧਾਨ ਦੇ ਮੂਲ ਢਾਂਚੇ ਦੇ ਖਿਲਾਫ ਹੈ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ “ਇੱਕ ਰਾਸ਼ਟਰ, ਇੱਕ ਚੋਣ” ਬਿੱਲ ਸੰਵਿਧਾਨ ਦੇ ਮੂਲ ਢਾਂਚੇ ਦੇ ਵਿਰੁੱਧ ਹੈ, ਇਹ ਬਿੱਲ ਕੇਂਦਰ ਅਤੇ ਰਾਜ ਸਰਕਾਰਾਂ ਵਿਚਕਾਰ ਸੰਤੁਲਨ ਨੂੰ ਵਿਗਾੜ ਦੇਵੇਗਾ ਅਤੇ ਭਾਰਤ ਦੀ ਸੰਘੀ ਪ੍ਰਣਾਲੀ ਨੂੰ ਕਮਜ਼ੋਰ ਕਰੇਗਾ।
Read Also : ਵਿਦੇਸ਼ ‘ਚ 11 ਪੰਜਾਬੀਆਂ ਸਮੇਤ 12 ਲੋਕਾਂ ਦੀ ਦਰਦਨਾਕ ਮੌਤ, ਇਸ ਹਾਲਤ ‘ਚ ਮਿਲੀਆਂ ਲਾਸ਼ਾਂ, ਜਾਣੋ ਮਾਮਲਾ
ਇਸ ਦੇ ਨਾਲ ਹੀ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਇਹ ਕਿਸੇ ਪਾਰਟੀ ਦਾ ਨਹੀਂ ਸਗੋਂ ਦੇਸ਼ ਦਾ ਮੁੱਦਾ ਹੈ। ਦੇਸ਼ ਦੇਖੇਗਾ ਕਿ ਕਾਂਗਰਸ ਹਮੇਸ਼ਾ ਨਕਾਰਾਤਮਕ ਕਿਵੇਂ ਰਹਿੰਦੀ ਹੈ। ਜਦੋਂ ਦੇਸ਼ ਆਜ਼ਾਦ ਹੋਇਆ ਤਾਂ ਦੇਸ਼ ਵਿੱਚ ਇੱਕ ਦੇਸ਼, ਇੱਕ ਚੋਣ ਸੀ ਪਰ ਕਾਂਗਰਸ ਨੇ ਆਪਣੇ ਹਿਸਾਬ ਨਾਲ ਇਸ ਨੂੰ ਬਦਲ ਦਿੱਤਾ। ਦੇਸ਼ ਵਿੱਚ ਹਮੇਸ਼ਾ ਚੋਣਾਂ ਹੁੰਦੀਆਂ ਰਹਿੰਦੀਆਂ ਹਨ, ਜਿਸ ਨਾਲ ਦੇਸ਼ ਦਾ ਬਹੁਤ ਨੁਕਸਾਨ ਹੁੰਦਾ ਹੈ।
TDP ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਹ ਵਨ ਨੇਸ਼ਨ ਵਨ ਇਲੈਕਸ਼ਨ ਬਿੱਲ ਦਾ ਪੂਰਾ ਸਮਰਥਨ ਕਰੇਗੀ। ਪਾਰਟੀ ਨੇ ਆਪਣੇ ਸੰਸਦ ਮੈਂਬਰਾਂ ਲਈ ਵ੍ਹਿਪ ਜਾਰੀ ਕੀਤਾ ਹੈ।
One nation one election