ਰਾਜਪੁਰਾ 18 ਮਈ (ਪੱਤਰਕਾਰ ਮੋਹਿਤ ਕੁਮਾਰ )
ਪੰਜਾਬ ਪੁਲਸ ਦੇ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਬਨੂੰੜ ਪੁਲਿਸ ਵੱਲੋਂ 1 ਕਿਲੋ 200 ਗ੍ਰਾਮ ਅਫੀਮ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀਐਸਪੀ ਦਫ਼ਤਰ ਵਿਖੇ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਡੀ ਐਸ ਪੀ ਰਾਜਪੁਰਾ ਸੁਰਿੰਦਰ ਮੋਹਨ ਨੇ ਦੱਸਿਆ ਕਿ ਆਈ.ਪੀ.ਐਸ.ਐਸ.ਐਸ.ਪੀ ਪਟਿਆਲਾ ਵਰੁਣ ਸਰਮਾਂ ਦੇ ਨਿਰਦੇਸਾ ਅਨੁਸਾਰ ਇੰਸਪੈਕਟਰ ਕ੍ਰਿਪਾਲ ਸਿੰਘ ਮੁੱਖ ਅਫਸਰ ਥਾਣਾ ਬਨੂੜ ਦੀ ਅਗਵਾਈ ਹੇਠ ਏ ਐਸ ਆਈ ਹਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਚਿੱਤਕਾਰਾ ਯੂਨੀਵਰਸਿਟੀ ਦੇ ਸਾਹਮਣੇ ਟੀ-ਪੁਆਇੰਟ ਫਤਿਹਪੁਰ ਗੜੀ ਵਿਖੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਤਾਂ ਜਨਸੂਆ ਸਾਈਡ ਤੋਂ ਇੱਕ ਵਿਅਕਤੀ ਪੁਲਿਸ ਪਾਰਟੀ ਵੱਲ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ,
ALSO READ :- ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ ’ਤੇ ਅਪਡੇਟ ਕਰਨ ਲਈ ਪੰਜਾਬ ਛੇਤੀ ਹੀ ਬਹੁ-ਕੌਮੀ ਕੰਪਨੀ ਗੂਗਲ ਨਾਲ ਮਿਲ ਕੇ ਕਰੇਗਾ ਕੰਮ
ਜਿਸਨੇ ਆਪਣੇ ਮੋਢਿਆਂ ਉਪਰ ਇੱਕ ਵਜਨਦਾਰ ਪਿੱਠੂ ਬੈਗ ਟੰਗਿਆ ਹੋਇਆ ਸੀ। ਜਿਸ ਨੂੰ ਸ਼ੱਕ ਦੇ ਆਧਾਰ ਤੇ ਚੈੱਕ ਕਰਨ ਤੇ ਅਪਣਾ ਨਾਮ ਸਰਬਨ ਰਾਮ ਉਰਫ ਆਸਰਾ ਪੁੱਤਰ ਬਾਂਖਰ ਰਾਮ ਵਾਸੀ ਪਿੰਡ ਫੱਟੀ ਕਾਸ਼ਨੀ ਥਾਣਾ ਕੁੜੀ ਜਿਲਾ ਜੋਧਪੁਰ ਰਾਜਸਥਾਨ ਦੱਸਿਆ। ਜਿਸ ਦੇ ਪਿੱਠੂ ਬੈਗ ਦੀ ਤਲਾਸ਼ੀ ਲੈਣ ਤੇ ਉਸ ਵਿੱਚੋਂ 1 ਕਿਲੋ 200 ਗ੍ਰਾਮ ਅਫੀਮ ਬ੍ਰਾਮਦ ਹੋਈ। ਜਿਸ ਦੇ ਖਿਲਾਫ ਮੁੱਕਦਮਾ ਨੰਬਰ 65 ਅੱਧ 18/61/85 ਐਨ.ਡੀ.ਪੀ.ਐਸ.ਐਕਟ ਥਾਣਾ ਬਨੂੰੜ ਦਰਜ ਰਜਿਸਟਰ ਕੀਤਾ ਹੈ। ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ।