ਮਾਨਸਾ, 07 ਜੁਲਾਈ:
ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ’ਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 08 ਜੁਲਾਈ ਤੋਂ 28 ਜੁਲਾਈ 2024 ਤੱਕ ਆਨਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਅਗਨੀਪਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਦੀ ਭਰਤੀ ਲਈ ਰਜਿਸਟ੍ਰੇਸ਼ਨ ਕਰਵਾਉਣ ਲਈ ਬਿਨੈਕਾਰ http://agnipathvayu.cdac.in ਵੈੱਬਸਾਈਟ ’ਤੇ ਲਾਗ ਇੰਨ ਕਰ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਬਿਨੈਕਾਰ ਅਗਨਵੀਰ ਵਾਯੂ ਦੀ ਭਰਤੀ ਲਈ ਅਰਜ਼ੀ ਸਿਰਫ ਆਨਲਾਈਨ ਮਾਧਿਅਮ ਰਾਹੀਂ ਹੀ ਭੇਜਣ। ਉਨ੍ਹਾਂ ਕਿਹਾ ਕਿ ਹਦਾਇਤਾਂ ਅਨੁਸਾਰ ਰਜਿਟ੍ਰੇਸ਼ਨ ਦੀ ਮਿਤੀ ’ਚ ਵਾਧਾ ਨਹੀਂ ਕੀਤਾ ਜਾਵੇਗਾ, ਜਿੰਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 03 ਜੁਲਾਈ, 2004 ਅਤੇ 03 ਜਨਵਰੀ 2008 ਵਿਚਕਾਰ (ਦੋਨੋਂ ਤਰੀਕਾਂ ਮਿਲਾ ਕੇ) ਹੋਵੇ, ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ ਪ੍ਰਾਰਥੀ ਦਾ ਬਾਰ੍ਹਵੀਂ ਕਲਾਸ ਵਿਚ ਮੈਥੇਮੈਟਿਕਸ, ਫਿਜ਼ੀਕਸ ਅਤੇ ਅੰਗਰੇਜੀ ਵਿਚੋਂ 50 ਫ਼ੀਸਦੀ ਅੰਕਾਂ ਨਾਲ ਪਾਸ ਹੋਣਾ ਜ਼ਰੂਰੀ ਹੈ ਜਾਂ 03 ਸਾਲ ਦਾ ਡਿਪਲੋਮਾ ਕੋਰਸ ਇੰਜੀਨੀਅਰਿੰਗ ਵਿਚ ਹੋਣਾ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ। ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਬਿਨੈਕਾਰ ਵਧੇਰੇ ਜਾਣਕਾਰੀ ਭਾਰਤੀ ਵਾਯੂ ਸੈਨਾ ਦੀ ਵੈੱਬਸਾਈਟ http://agnipathvayu.cdac.in ’ਤੇ ਹਾਸਲ ਕਰ ਸਕਦੇ ਹਨ।
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
Date: