Thursday, January 2, 2025

ਪਰਾਲੀ ਪ੍ਰਬੰਧਨ ਸਬੰਧੀ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਆਨ ਲਾਇਨ ਕੀਤੀ ਮੀਟਿੰਗ

Date:

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ
                      ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦਾ ਪ੍ਰਬੰਧਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।  ਇਸੇ ਲੜੀ ਤਹਿਤ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਹੋਰ ਉਚ ਅਧਿਕਾਰੀਆਂ ਨਾਲ ਇੱਕ ਆਨ ਲਾਈਨ ਮੀਟਿੰਗ ਕੀਤੀ ਗਈ।
                           ਉਨ੍ਹਾਂ ਵੱਲੋਂ ਇਸ ਸਮੇਂ ਜਿੰਨ੍ਹਾਂ ਜਿ਼ਲ੍ਹਿਆਂ ਵਿੱਚ ਝੋਨੇ ਦੀ ਕਟਾਈ ਦਾ ਕੰਮ ਸ਼ੁਰੂ ਹੋ ਗਿਆ ਹੈ, ਵਿਚ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਜਿੰਨ੍ਹਾਂ ਜਿ਼ਲ੍ਹਿਆਂ ਵਿੱਚ ਅਜੇ ਤੱਕ ਝੋਨੇ ਦੀ ਕਟਾਈ ਦਾ ਕੰਮ ਸ਼ੁਰੂ ਹੋਣਾ ਹੈ ਉਥੇ ਅਗੇਤਾਂ ਪ੍ਰਬੰਧਾਂ ਵਜ਼ੋਂ ਫੀਲਡ ਵਿਜਿ਼ਟਾਂ ਕਰਨ ਸਬੰਧੀ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।
       ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਸਕੱਤਰ ਪੰਜਾਬ ਨੂੰ ਯਕੀਨ ਦਿਵਾਇਆ ਕਿ ਜਿ਼ਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ  ਲਈ ਜਿ਼ਲ੍ਹਾ ਪ੍ਰਸ਼ਾਸਨ  ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਜਾਰੀ ਕੀਤੀਆਂ ਹਦਾਇਤਾਂ  ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ।
                      ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ(ਜ਼) ਨੂੰ ਜਿ਼ਲ੍ਹੇ ਅੰਦਰ ਪਰਾਲੀ ਪ੍ਰਬੰਧਨ ਸਬੰਧੀ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ। ਇਸ ਸਮੇ ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਜਿ਼ਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਕੰਮ ਕਰ ਰਹੇ ਪਾਵਰ ਪਲਾਂਟਾਂ ਦੀਆਂ ਵਿਜਿ਼ਟਾਂ ਕਰਕੇ ਵਧੀਕ ਡਿਪਟੀ ਕਮਿਸ਼ਨਰ(ਜ਼) ਨੂੰ ਰਿਪੋਰਟ ਕਰਨਗੇ।

Share post:

Subscribe

spot_imgspot_img

Popular

More like this
Related

ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ

ਚੰਡੀਗੜ੍ਹ, 2 ਜਨਵਰੀ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ...