ਕੈਦੀਆਂ ਨੂੰ ਨਸ਼ੇ ਤੇ ਮੋਬਾਈਲ ਸਪਲਾਈ ਕਰਨ ਵਾਲਾ ਲੁਧਿਆਣਾ ਜੇਲ੍ਹ ਦਾ ਕਾਊਂਸਲਰ ਲਛਮਣ ਕਾਬੂ

  • ਲੁਧਿਆਣਾ ਬੋਰਸਟਲ ਜੇਲ੍ਹ ਵਿਚ ਬੰਦੀਆਂ ਦੀ ਕਾਊਂਸਲਿੰਗ ਲਈ ਕੰਮ ਕਰ ਰਹੇ ਮੁਲਾਜ਼ਮ ’ਤੇ ਬੰਦੀਆਂ ਨੂੰ ਨਸ਼ੀਲੇ ਪਦਾਰਥ ਤੇ ਮੋਬਾਈਲ ਫੋਨ ਸਪਲਾਈ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ
  • ਕਾਊਂਸਲਰ ਲਛਮਣ ਦੀ ਭੂਮਿਕਾ ’ਤੇ ਸ਼ੱਕ ਜਾਪੀ ਤੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ
    • ਲ੍ਹ ਵਿਚ ਨਸ਼ੀਲੇ ਪਦਾਰਥ, ਮੋਬਾਈਲ ਫੋਨ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਦੀ ਸਪਲਾਈ ਕਰਦਾ ਰਿਹਾ

Open poll of wardens on finding objectionable material ਲੁਧਿਆਣਾ ਬੋਰਸਟਲ ਜੇਲ੍ਹ ਵਿਚ ਬੰਦੀਆਂ ਦੀ ਕਾਊਂਸਲਿੰਗ ਲਈ ਕੰਮ ਕਰ ਰਹੇ ਮੁਲਾਜ਼ਮ ’ਤੇ ਬੰਦੀਆਂ ਨੂੰ ਨਸ਼ੀਲੇ ਪਦਾਰਥ ਤੇ ਮੋਬਾਈਲ ਫੋਨ ਸਪਲਾਈ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਡਵੀਜ਼ਨ 7 ਦੀ ਪੁਲਿਸ ਦੇ ਮੁਤਾਬਕ ਮੁਲਜ਼ਮ ਦੀ ਪਛਾਣ ਲਛਮਣ ਸਿੰਘ ਵਜੋਂ ਹੋਈ ਹੈ।

ਸਹਾਇਕ ਜੇਲ੍ਹ ਸੁਪਰਡੈਂਟ ਬੋਰਸਟਲ ਜੇਲ੍ਹ ਅਨੂ ਮਲਿਕ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਜੇਲ੍ਹ ਦੀ ਅਚਨਚੇਤ ਕੀਤੀ। ਚੈਕਿੰਗ ਦੌਰਾਨ ਦੋ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਏ ਸਨ। ਇਸ ਬਾਰੇ ਸੂਚਨਾ ਥਾਣਾ ਡਵੀਜ਼ਨ 7 ਨੂੰ ਦਿੱਤੀ ਗਈ। ਸੁਪਰਡੈਂਟ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਊਂਸਲਰ ਲਛਮਣ ਦੀ ਭੂਮਿਕਾ ’ਤੇ ਸ਼ੱਕ ਜਾਪੀ ਤੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਕਾਊਂਸਲਰ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਉਹ ਜੇਲ੍ਹ ਵਿਚ ਨਸ਼ੀਲੇ ਪਦਾਰਥ, ਮੋਬਾਈਲ ਫੋਨ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਦੀ ਸਪਲਾਈ ਕਰਦਾ ਰਿਹਾ ਹੈ ਅਤੇ ਬਦਲੇ ਵਿਚ ਡਿਜੀਟਲ ਤਰੀਕੇ ਨਾਲ ਪੈਸੇ ਲੈਂਦਾ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਸਹਾਇਕ ਪੁਲਿਸ ਕਮਿਸ਼ਨਰ ਪੱਛਮੀ ਗੁਰਦੇਵ ਸਿੰਘ ਨੇ ਕੀਤੀ ਸੀ ਤੇ ਦੋਸ਼ ਸਹੀ ਪਾਏ ਜਾਣ ’ਤੇ ਉਨ੍ਹਾਂ ਨੇ ਕਾਊਂਂਸਲਰ ਲਛਮਣ ਵਿਰੁੱਧ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਹੈ।

ਇਤਰਾਜ਼ਯੋਗ ਸਮੱਗਰੀ ਮਿਲਣ ਤੇ ਵਾਰਡਨਾਂ ਦੀ ਖੁੱਲ੍ਹੀ ਪੋਲ

ਲੁਧਿਆਣਾ ਕੇਂਦਰੀ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਦੋ ਕੈਦੀਆਂ ਕੋਲੋਂ ਨਸ਼ੀਲੇ ਪਦਾਰਥ ਤੇ ਮੋਬਾਈਲ ਫੋਨ ਬਰਾਮਦ ਕੀਤੇ ਗਏ। ਕੈਦੀਆਂ ਤੋਂ ਪੁੱਛਗਿੱਛ ਕਰਨ ’ਤੇ ਜੇਲ੍ਹ ਵਾਰਡਰ ਦੀ ਭੂਮਿਕਾ ਦਾ ਪਰਦਾਫਾਸ਼ ਹੋਇਆ। ਕੈਦੀਆਂ ਦੇ ਨਾਲ ਹੀ ਵਾਰਡਰ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਦੀ ਪਛਾਣ ਕੈਦੀ ਪੁਨੀਤ ਕੁਮਾਰ ਅਤੇ ਜਤਿਨ ਮੋਂਗਾ ਤੇ ਜੇਲ੍ਹ ਵਾਰਡਰ ਹਰਪਾਲ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਵਿਚ ਦੋ ਮੋਬਾਈਲ ਫੋਨ, 19 ਗ੍ਰਾਮ ਨਸ਼ੀਲਾ ਪਾਊਡਰ, 62 ਗ੍ਰਾਮ ਤੰਬਾਕੂ ਤੇ ਇਕ ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 11 ਫਰਵਰੀ ਨੂੰ ਵਾਰਡਰ ਦੀਪਕ ਕੁਮਾਰ ’ਤੇ ਵੀ ਕੈਦੀਆਂ ਨੂੰ ਮੋਬਾਈਲ ਫ਼ੋਨ ਅਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਦੀ ਸਪਲਾਈ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।

[wpadcenter_ad id='4448' align='none']