ਅੱਠਵੀਂ, ਦਸਵੀਂ, ਬਾਰਵ੍ਹੀਂ ਦੀਆਂ ਸਲਾਨਾ ਪ੍ਰੀਖਿਆਵਾਂ ਸਮੇਤ ਓਪਨ ਸਕੂਲ 13 ਫਰਵਰੀ ਤੋਂ 30 ਮਾਰਚ ਤੱਕ

ਮੋਗਾ, 12 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵ੍ਹੀਂ ਸ੍ਰੇਣੀ ਫਰਵਰੀ/ਮਾਰਚ 2024 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 13 ਫਰਵਰੀ ਤੋਂ 30 ਮਾਰਚ, 2024 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਜ਼ਿਲ੍ਹਾ ਮੋਗਾ ਅੰਦਰ ਵੱਖ ਵੱਖ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਪੰਜਵੀਂ ਸ੍ਰੇਣੀ ਦੀ ਸਲਾਨਾ ਪ੍ਰੀਖਿਆ 7 ਮਾਰਚ ਤੋਂ 14 ਮਾਰਚ, 2024 ਤੱਕ, ਅੱਠਵੀਂ ਸ੍ਰੇਣੀ ਦੀ ਪ੍ਰੀਖਿਆ 7 ਮਾਰਚ ਤੋਂ 27 ਮਾਰਚ, 2024 ਤੱਕ, ਦਸਵੀਂ ਸ੍ਰੇਣੀ ਦੀ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ, 2024 ਤੱਕ ਅਤੇ ਬਾਰਵ੍ਹੀਂ ਸ੍ਰੇਣੀ ਦੀ ਪ੍ਰੀਖਿਆ 13 ਮਾਰਚ ਤੋਂ 30 ਮਾਰਚ, 2024 ਤੱਕ (ਸਮੇਤ ਓਪਨ ਸਕੂਲ, ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜ਼ਾਰੀ) ਕਰਵਾਈ ਜਾ ਰਹੀ ਹੈ।
ਉਕਤ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਵੱਲੋਂ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਖਿਆਵਾਂ ਲਈ ਬਣਾਏ ਗਏ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ 30 ਮਾਰਚ, 2024 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਲਾਗੂ ਰਹਿਣਗੇ। ਜਿਕਰਯੋਗ ਹੈ ਕਿ ਜ਼ਿਲ੍ਹਾ ਮੋਗਾ ਵਿੱਚ ਇਨ੍ਹਾ ਪ੍ਰੀਖਿਆਵਾਂ ਲਈ ਕੁੰਲ 93 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।  

[wpadcenter_ad id='4448' align='none']