Saturday, January 18, 2025

ਇੰਟਰਨੈੱਟ ਉਤੇ ਪਾਬੰਦੀ ਹੋਰ ਵਧਾਈ, ਮੰਗਲਵਾਰ 12 ਵਜੇ ਤੱਕ ਬੰਦ ਰਹਿਣਗੀਆਂ ਸੇਵਾਵਾਂ

Date:

ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ 24 ਘੰਟੇ ਹੋਰ ਵਧਾਉਂਦਿਆਂ ਮੰਗਲਵਾਰ ਦੁਪਹਿਰ ਤੱਕ ਮੁਅੱਤਲ ਕਰ ਦਿੱਤੀਆਂ ਹਨ। ਹਾਲਾਂਕਿ ਬ੍ਰਾਡਬੈਂਡ ਸੇਵਾਵਾਂ ਮੁਅੱਤਲ ਨਹੀਂ ਕੀਤੀਆਂ ਗਈਆਂ ਹਨ 

Operation Amritpal in punjab ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਉਤੇ ਪਾਬੰਦੀ 24 ਘੰਟੇ ਹੋਰ ਵਧਾਉਂਦਿਆਂ ਮੰਗਲਵਾਰ ਦੁਪਹਿਰ ਤੱਕ ਮੁਅੱਤਲ ਕਰ ਦਿੱਤੀਆਂ ਹਨ। ਹਾਲਾਂਕਿ ਬ੍ਰਾਡਬੈਂਡ ਸੇਵਾਵਾਂ ਮੁਅੱਤਲ ਨਹੀਂ ਕੀਤੀਆਂ ਗਈਆਂ ਹਨ ਤਾਂ ਜੋ ਬੈਂਕਿੰਗ ਸਹੂਲਤਾਂ, ਹਸਪਤਾਲ ਸੇਵਾਵਾਂ ਅਤੇ ਹੋਰ ਜ਼ਰੂਰੀ ਸੇਵਾਵਾਂ ’ਤੇ ਕੋਈ ਅਸਰ ਨਾ ਪਵੇ।

ਉਧਰ, ਪੰਜਾਬ ਪੁਲਿਸ ਦੀ ਕਾਰਵਾਈ ਮਗਰੋਂ ਫਰਾਰ ਹੋਏ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Operation Amritpal) ਨੂੰ ਭਗੌੜਾ ਕਰਾਰ ਦਿੰਦਿਆਂ ਉਸ ਦੀ ਭਾਲ ਜਾਰੀ ਹੈ।

ਪੁਲਿਸ ਨੇ ਅੰਮ੍ਰਿਤਪਾਲ ਦੇ 34 ਹੋਰ ਸਮਰਥਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਣ ਤੱਕ ਪੁਲੀਸ ਨੇ 112 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।Operation Amritpal in punjab

‘ਅੰਮ੍ਰਿਤਪਾਲ ਦਾ ਐਨਕਾਊਂਟਰ ਕਰ ਸਕਦੀ ਹੈ ਪੁਲਿਸ’, ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਵਕੀਲ ਦਾ ਹਾਈਕੋਰਟ ‘ਚ ਦਾਅਵਾ

‘ਵਾਰਿਸ ਪੰਜਾਬ ਦੇ’ (Waris Punjab De) ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਰਾ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਸ਼ਾਹਕੋਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ।’ ਵਕੀਲ ਇਮਾਨ ਸਿੰਘ ਨੇ ਇਹ ਵੀ ਦੋਸ਼ ਲਾਇਆ ਕਿ ਪੁਲਿਸ ਇਕ ਫਰਜ਼ੀ ਮੁਕਾਬਲਾ ਬਣਾ ਕੇ ਅੰਮ੍ਰਿਤਪਾਲ ਸਿੰਘ ਨੂੰ ਮਾਰਨਾ ਚਾਹੁੰਦੀ ਹੈ।Ope ration Amritpal in punjab

ਹਾਲਾਂਕਿ ਪੁਲਿਸ ਨੇ ਇਸ ਦਾਅਵੇ ਨੂੰ ਨਕਾਰਦਿਆਂ ਕਿਹਾ ਕਿ ਉਹ ਅਜੇ ਵੀ ਅੰਮ੍ਰਿਤਪਾਲ ਸਿੰਘ ਨੂੰ (Operation Amritpal) ਫੜਨ ਦੀ ਕੋਸ਼ਿਸ਼ ਕਰ ਰਹੇ ਹਨ। ਵਕੀਲ ਨੇ ਦੱਸਿਆ ਕਿ ‘ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖਤਰਾ ਹੈ ਅਤੇ ਉਸ ਨੂੰ ਥਾਣਾ ਸ਼ਾਹਕੋਟ ਵਿਖੇ ਰੱਖਿਆ ਗਿਆ ਹੈ’।

also read : ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪ੍ਰੇਟਰ ਰੰਗੇ ਹੱਥੀਂ ਕਾਬੂ

Share post:

Subscribe

spot_imgspot_img

Popular

More like this
Related