Saturday, January 18, 2025

ਬਠਿੰਡਾ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀਆਂ ਵੱਲੋਂ ਪ੍ਰਮੁੱਖ ਜਾਇਦਾਦਾਂ ਦੀ ਕੀਤੀ ਜਾਵੇਗੀ ਈ-ਨਿਲਾਮੀ

Date:

• ਸਕੂਲ, ਮਲਟੀਪਲੈਕਸ ਅਤੇ ਹੋਰ ਵਪਾਰਕ ਤੇ ਰਿਹਾਇਸ਼ੀ ਜਾਇਦਾਦਾਂ ਖ਼ਰੀਦਣ ਦਾ ਮੌਕਾ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕਾਰਜਸ਼ੀਲ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਵੱਲੋਂ ਕ੍ਰਮਵਾਰ 15 ਮਾਰਚ ਅਤੇ 22 ਮਾਰਚ ਤੋਂ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਜਾਵੇਗੀ। ਬਠਿੰਡਾ ਵਿਕਾਸ ਅਥਾਰਟੀ ਵੱਲੋਂ ਈ-ਨਿਲਾਮੀ 27 ਮਾਰਚ ਜਦੋਂਕਿ ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ 31 ਮਾਰਚ ਨੂੰ ਸਮਾਪਤ ਕੀਤੀ ਜਾਵੇਗੀ। OPPORTUNITY TO OWN SCHOOL

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਠਿੰਡਾ ਵਿਕਾਸ ਅਥਾਰਟੀ ਵੱਲੋਂ ਇਸ ਈ-ਨਿਲਾਮੀ ਵਿੱਚ ਕੁੱਲ 70 ਸਾਈਟਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ਵਿੱਚ ਐਸਸੀਓਜ਼, ਬੂਥ, ਦੁਕਾਨਾਂ, ਰਿਹਾਇਸ਼ੀ ਪਲਾਟ, 2 ਸਕੂਲ ਸਾਈਟਾਂ ਅਤੇ 1 ਮਲਟੀਪਲੈਕਸ ਸਾਈਟ ਸ਼ਾਮਲ ਹੈ। ਅਰਬਨ ਅਸਟੇਟ, ਫੇਜ਼ 2 ਭਾਗ 1, ਬਠਿੰਡਾ ਵਿਖੇ ਸਥਿਤ ਮਲਟੀਪਲੈਕਸ ਸਾਈਟ ਦੀ ਰਾਖਵੀਂ ਕੀਮਤ 19.40 ਕਰੋੜ ਰੁਪਏ ਰੱਖੀ ਗਈ ਹੈ। ਇਸ ਸਾਈਟ ਦਾ ਏਰੀਆ ਲਗਭਗ 4950 ਵਰਗ ਮੀਟਰ ਹੈ। ਨਿਰਵਾਣਾ ਅਸਟੇਟ, ਬਠਿੰਡਾ ਵਿਖੇ ਸਥਿਤ ਪ੍ਰਾਇਮਰੀ ਸਕੂਲ ਸਾਈਟ ਲਗਭਗ 2112 ਵਰਗ ਮੀਟਰ ਵਿੱਚ ਫੈਲੀ ਹੋਈ ਹੈ ਜੋ ਕਿ 5.72 ਕਰੋੜ ਰੁਪਏ ਦੀ ਰਾਖਵੀਂ ਕੀਮਤ ‘ਤੇ ਬੋਲੀ ਲਈ ਉਪਲਬਧ ਹੋਵੇਗੀ। ਲਗਭਗ 10628 ਵਰਗ ਮੀਟਰ ਖੇਤਰ ਵਾਲੀ ਇੱਕ ਹੋਰ ਸਕੂਲ ਸਾਈਟ ਦੀ ਵੀ ਈ-ਨੀਲਾਮੀ ਕੀਤੀ ਜਾਵੇਗੀ। ਇਹ ਸਾਈਟ ਪੁੱਡਾ ਐਨਕਲੇਵ, ਸਪਿਨਫੈਡ ਮਿੱਲ, ਅਬੋਹਰ ਵਿਖੇ ਸਥਿਤ ਹੈ ਅਤੇ ਇਸ ਸਾਈਟ ਦੀ ਬੋਲੀ 6.23 ਕਰੋੜ ਰੁਪਏ ਤੋਂ ਸ਼ੁਰੂ ਹੋਵੇਗੀ। OPPORTUNITY TO OWN SCHOOL

ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ 69 ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਨ੍ਹਾਂ ਵਿੱਚ ਰਿਹਾਇਸ਼ੀ ਪਲਾਟ, ਐਸਸੀਓਜ਼, ਦੁਕਾਨਾਂ ਅਤੇ ਇਕ ਸਕੂਲ ਸਾਈਟ ਸ਼ਾਮਲ ਹੈ। ਪੁੱਡਾ ਐਵੇਨਿਊ, ਗੁਰਦਾਸਪੁਰ ਵਿੱਚ ਸਥਿਤ ਸਕੂਲ ਸਾਈਟ 3440 ਵਰਗ ਮੀਟਰ ਵਿੱਚ ਫੈਲੀ ਹੋਈ ਹੈ ਅਤੇ ਇਸ ਦੀ ਕੀਮਤ 6.86 ਕਰੋੜ ਰੁਪਏ ਰੱਖੀ ਗਈ ਹੈ। ਬਾਕੀ ਜਾਇਦਾਦਾਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਟਾਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਹਨ।
ਬੁਲਾਰੇ ਨੇ ਦੱਸਿਆ ਕਿ ਇੱਛੁਕ ਬੋਲੀਕਾਰ ਈ-ਨਿਲਾਮੀ ਪੋਰਟਲ https://puda.e-auctions.in ਉਤੇ ਬੋਲੀ ਲਈ ਉਪਲਬਧ ਸਾਈਟਾਂ ਸਬੰਧੀ ਵੇਰਵੇ ਦੇਖ ਸਕਦੇ ਹਨ।

Also Read : Today Hukamnama darbar sahib ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ, 2023)

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...