Wednesday, January 22, 2025

ਪੰਜਾਬ ਪੁਲਿਸ ਵੱਲੋਂ ਆਪ੍ਰੇਸ਼ਨ ਕਲੀਨ ਤਹਿਤ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ

Date:

ਸੂਬੇ ਭਰ ‘ਚ 650 ਪੁਲਿਸ ਟੀਮਾਂ ਨੇ ਨਸ਼ਾ ਤਸਕਰਾਂ ਨਾਲ ਜੁੜੇ 2247 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

1.8 ਕਿਲੋ ਹੈਰੋਇਨ, 82 ਕਿਲੋ ਭੁੱਕੀ, 1 ਕਿਲੋ ਅਫੀਮ, 5.35 ਲੱਖ ਰੁਪਏ ਦੀ ਡਰੱਗ ਮਨੀ ਅਤੇ ਚਾਰ ਹਥਿਆਰ ਬਰਾਮਦ

ਚੰਡੀਗੜ੍ਹ, 31 ਮਈ:


ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸੂਬਾ ਪੱਧਰੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਚਲਾਈ ਗਈ ਹੈ।
ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰਾਂ ਨਾਲ ਜੁੜੇ ਟਿਕਾਣਿਆਂ/ਘਰਾਂ ‘ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਢੁੱਕਵੀਂ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ ਲਈ ਕਿਹਾ ਗਿਆ ਤਾਂ ਜੋ ਇੱਕੋ ਸਮੇਂ ਵੱਖ ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਸਕੇ।

ਦੱਸਣਯੋਗ ਹੈ ਕਿ ਇਸ ਆਪ੍ਰੇਸ਼ਨ ਦੌਰਾਨ 5500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 650 ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਨਾਲ ਸਬੰਧਤ 2247 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਅਤੇ 2125 ਘਰਾਂ ਦੀ ਤਲਾਸ਼ੀ ਲਈ ਗਈ।


ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 1.8 ਕਿਲੋ ਹੈਰੋਇਨ, 82 ਕਿਲੋ ਭੁੱਕੀ, 1 ਕਿਲੋ ਅਫੀਮ, 5.35 ਲੱਖ ਰੁਪਏ ਦੀ ਡਰੱਗ ਮਨੀ ਅਤੇ ਚਾਰ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਨਾਜਾਇਜ਼ ਸ਼ਰਾਬ, ਲਾਹਣ (ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ) ਅਤੇ ਵਾਹਨ ਬਰਾਮਦ ਕੀਤੇ ਹਨ ਅਤੇ ਇਸ ਸਬੰਧੀ 48 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਪੁਲਿਸ ਟੀਮਾਂ ਨੇ 78 ਮੋਬਾਈਲ ਫ਼ੋਨ ਵੀ ਜ਼ਬਤ ਕੀਤੇ ਹਨ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਟੀਮਾਂ ਵੱਲੋਂ ਅਜਿਹੇ ਵਿਅਕਤੀਆਂ ਤੋਂ ਉਨ੍ਹਾਂ ਦੇ ਮੌਜੂਦਾ ਕਾਰੋਬਾਰ ਬਾਰੇ ਵੀ ਪੁੱਛਗਿੱਛ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਘਰ ਵਿੱਚ ਮੌਜੂਦ ਸਮੱਗਲਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬੈਂਕ ਵੇਰਵਿਆਂ ਅਤੇ ਵਿਦੇਸ਼ ਤੋਂ ਲੈਣ-ਦੇਣ ਦੀ ਵੀ ਜਾਂਚ ਕੀਤੀ।

ਵਿਸ਼ੇਸ਼ ਡੀ.ਜੀ.ਪੀ. ਨੇ ਕਿਹਾ ਕਿ ਇਸ ਕਾਰਵਾਈ ਨੂੰ ਅੰਜਾਮ ਦੇਣ ਦਾ ਉਦੇਸ਼ ਅੰਤਰ-ਰਾਜੀ ਸਰਹੱਦਾਂ ਤੋਂ ਨਸ਼ਿਆਂ ਦੀ ਆਮਦ ‘ਤੇ ਨਜ਼ਰ ਰੱਖਣ ਤੋਂ ਇਲਾਵਾ ਨਸ਼ਾ ਤਸਕਰਾਂ ‘ਤੇ ਸਖਤ ਨਿਗਰਾਨੀ ਰੱਖਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਛਾਪੇਮਾਰੀਆਂ ਅੱਗੇ ਵੀ ਜਾਰੀ ਰਹਿਣਗੀਆਂ।

———–

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।