Sunday, January 19, 2025

ਪੰਜਾਬ ‘ਚ ਮੀਂਹ ਦੇ ਨਾਲ ਪੈ ਸਕਦੇ ਗੜ੍ਹੇ, ਮੌਸਮ ਵਿਭਾਗ ਦਾ ਔਰੇਂਜ ਅਲਰਟ

Date:

Orange Alert of Meteorological Department
ਮੌਸਮ ਵਿਭਾਗ ਨੇ ਐਤਵਾਰ ਲਈ ਉਤਰੀ ਭਾਰਤ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪਹਾੜੀ ਇਲਾਕਿਆਂ ‘ਚ ਐਤਵਾਰ ਅਤੇ ਸੋਮਵਾਰ ਨੂੰ ਬਰਫਬਾਰੀ ਜਾਰੀ ਰਹੇਗੀ। ਜਦਕਿ ਮੈਦਾਨੀ ਇਲਾਕਿਆਂ ‘ਚ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋਵੇਗੀ।

ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਇਲਾਕਿਆਂ ‘ਚ ਸੋਮਵਾਰ ਰਾਤ ਤੱਕ ਇਸ ਤਰ੍ਹਾਂ ਦਾ ਮੌਸਮ ਬਣਿਆ ਰਹਿਣ ਦੀ ਸੰਭਾਵਨਾ ਹੈ। ਮੀਂਹ ਕਾਰਨ ਲੋਕਾਂ ਨੂੰ ਸੁੱਕੀ ਸਰਦੀ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਵਾਇਰਲ ਬੁਖਾਰ ਨੂੰ ਵੀ ਕੰਟਰੋਲ ਕੀਤਾ ਜਾ ਸਕੇਗਾ।

ਮਾਹਿਰਾਂ ਦੱਸਦੇ ਹਨ ਕਿ ਇਸ ਸਾਲ ਗਲੋਬਲ ਵਾਰਮਿੰਗ, ਐਲ ਨੀਨੋ ਵਰਗੀਆਂ ਜਲਵਾਯੂ ਘਟਨਾਵਾਂ ਦੇ ਪ੍ਰਭਾਵ ਅਤੇ ਵਾਯੂਮੰਡਲ ਦੀਆਂ ਸਥਿਤੀਆਂ ਵਿੱਚ ਤਬਦੀਲੀਆਂ ਕਾਰਨ ਸਰਦੀ ਹੌਲੀ ਸ਼ੁਰੂ ਹੋਈ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਨਵੰਬਰ ਵਿੱਚ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ, ਜਿਸ ਕਾਰਨ ਸਰਦੀ ਦਾ ਅਸਰ ਘੱਟ ਅਤੇ ਹੌਲੀ-ਹੌਲੀ ਮਹਿਸੂਸ ਕੀਤਾ ਗਿਆ ਹੈ।Orange Alert of Meteorological Department

ਸਵੇਰੇ ਚੱਲੀ ਸ਼ੀਤ ਲਹਿਰ

ਜਲੰਧਰ ‘ਚ ਬੁੱਧਵਾਰ ਸਵੇਰੇ 5 ਵਜੇ ਤੋਂ ਹੀ ਸੀਤ ਲਹਿਰ ਕਾਰਨ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲਿਆ। ਹਾਲਾਂਕਿ ਦਿਨ ਚੜ੍ਹਦੇ ਹੀ ਮੌਸਮ ਸਾਫ਼ ਹੋਣਾ ਸ਼ੁਰੂ ਹੋ ਗਿਆ। ਦਿਨ ਭਰ ਚੰਗੀ ਅਤੇ ਚਮਕਦਾਰ ਧੁੱਪ ਸੀ। ਇਸ ਕਾਰਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਵੀ 1.1 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ। ਵੀਰਵਾਰ ਨੂੰ ਵੀ ਮੌਸਮ ਕੁਝ ਅਜਿਹਾ ਹੀ ਰਿਹਾ।

ਮੌਸਮ ਵਿਭਾਗ ਨੇ ਆਉਣ ਵਾਲੇ 2 ਦਿਨਾਂ ਵਿੱਚ ਹਲਕੀ ਧੁੰਦ ਅਤੇ ਅਗਲੇ ਦੋ ਦਿਨਾਂ ਵਿੱਚ ਆਸਮਾਨ ਵਿੱਚ ਅੰਸ਼ਿਕ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ।Orange Alert of Meteorological Department

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...