ਮਾਨਸਾ, 10 ਜੂਨ:
ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਉਪ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ 5 ਸ਼ਾਖਾ) ਦੇ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਰਾਜ ਵਿਚ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਰਤਨਾਕ ਪ੍ਰਦਰਸ਼ਨ/ਸਟੰਟ ’ਤੇ ਪਾਬੰਦੀ ਲਗਾਈ ਜਾਂਦੀ ਹੈ।
ਇਹ ਹੁਕਮ 31 ਜੁਲਾਈ, 2024 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
Date: