ਮੀਂਹ ਕਾਰਨ ਫਸਲਾਂ ਦੇ ਹੋਏ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ

ਮੀਂਹ ਕਾਰਨ ਫਸਲਾਂ ਦੇ ਹੋਏ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ

ਸ੍ਰੀ ਮੁਕਤਸਰ ਸਾਹਿਬ 2 ਅਪ੍ਰੈਲਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਪਿਛਲੇ ਦਿਨੀ ਹੋਈਆਂ ਬੇਮੌਸਮੀ ਬਾਰਿਸ਼ਾਂ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੜੇਮਾਰੀ ਅਤੇ ਬੇਮੌਸਮੀ ਬਰਸਾਤ ਕਾਰਨ ਜਿਲੇ ਦੇ ਕੁਝ ਇਲਾਕਿਆਂ ਵਿੱਚ ਕਣਕ ਦੀ ਖੜੀ ਫਸਲ ਨੂੰ ਨੁਕਸਾਨ ਪੁੱਜਿਆ ਹੈ ਅਤੇ ਇਸ […]

ਸ੍ਰੀ ਮੁਕਤਸਰ ਸਾਹਿਬ 2 ਅਪ੍ਰੈਲ
ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਪਿਛਲੇ ਦਿਨੀ ਹੋਈਆਂ ਬੇਮੌਸਮੀ ਬਾਰਿਸ਼ਾਂ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੜੇਮਾਰੀ ਅਤੇ ਬੇਮੌਸਮੀ ਬਰਸਾਤ ਕਾਰਨ ਜਿਲੇ ਦੇ ਕੁਝ ਇਲਾਕਿਆਂ ਵਿੱਚ ਕਣਕ ਦੀ ਖੜੀ ਫਸਲ ਨੂੰ ਨੁਕਸਾਨ ਪੁੱਜਿਆ ਹੈ ਅਤੇ ਇਸ ਦਾ ਜਾਇਜਾ ਲੈਣ ਲਈ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਉਹਨਾਂ ਨੇ ਮਾਲ ਵਿਭਾਗ ਦੇ ਸਟਾਫ ਨੂੰ ਕਿਹਾ ਹੈ ਕਿ ਇਹ ਗਿਰਦਾਵਰੀ ਨਿਯਮਾਂ ਅਨੁਸਾਰ ਕੀਤੀ ਜਾਵੇ ਅਤੇ ਇਸ ਦੀ ਪੁਨਰ ਪੜਤਾਲ ਜੇ ਫਾਰਮਾ ਨਾਲ ਵੀ ਕੀਤੀ ਜਾਵੇਗੀ।
 ਉਹਨਾਂ ਨੇ ਕਿਹਾ ਕਿ ਫੀਲਡ ਕਾਨੂਗੋ 100 ਫੀਸਦੀ, ਸਰਕਲ ਮਾਲ ਅਫਸਰ 50 ਫੀਸਦੀ ਅਤੇ ਉਪਮੰਡਲ ਮੈਜਿਸਟਰੇਟ 25 ਫੀਸਦੀ ਕੀਤੇ ਕੰਮ ਦੀ ਪੜਤਾਲ ਕਰਨਗੇ। ਇਹ ਗਿਰਦਾਵਰੀ ਇੱਕ ਹਫਤੇ ਦੇ ਅੰਦਰ ਅੰਦਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹਨਾਂ ਨੇ ਕਿਹਾ ਕਿ ਇਸ ਸਪੈਸ਼ਲ ਗਿਰਦਾਵਰੀ ਸਮੇਂ ਪਟਵਾਰੀ ਦੇ ਨਾਲ ਸੰਬੰਧਿਤ ਖੇਤੀਬਾੜੀ ਵਿਕਾਸ ਅਫਸਰ ਵੀ ਮੌਕੇ ਤੇ ਜਾਣਗੇ ਤਾਂ ਜੋ ਸਾਂਝੀ ਗਿਰਦਾਵਰੀ ਕਰਕੇ ਰਿਪੋਰਟ ਤਿਆਰ ਕੀਤੀ ਜਾ ਸਕੇ । ਉਹਨਾਂ ਸਪਸ਼ਟ ਕੀਤਾ ਕਿ ਚੋਣ ਜਾਬਤਾ ਲੱਗੇ ਹੋਣ ਕਰਕੇ ਤੁਰੰਤ ਕੋਈ ਮੁਆਵਜੇ ਦੀ ਵੰਡ ਨਹੀਂ ਹੋ ਸਕਦੀ ਅਤੇ ਜੋ ਗਿਰਦਾਵਰੀ ਦੀ ਰਿਪੋਰਟ ਤਿਆਰ ਹੋਵੇਗੀ ਉਸ ਅਨੁਸਾਰ ਚੋਣ ਜਾਬਤਾ ਖਤਮ ਹੋਣ ਤੋਂ ਬਾਅਦ ਹੀ ਵਿਭਾਗੀ ਨਿਯਮਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।   

Tags:

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ