Wednesday, January 15, 2025

ਅਧਿਕਾਰੀਆਂ ਨੂੰ ਹਰ ਰੋਜ਼ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਦਫਤਰਾਂ ਵਿਚ ਬੈਠ ਕੇ ਆਮ ਜਨਤਾ ਦੀਆਂ ਮੁਸ਼ਕਲਾਂ ਹਲ ਕਰਨ ਦੇ ਆਦੇਸ਼

Date:

ਫਾਜ਼ਿਲਕਾ, 19 ਜੂਨ

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਆਮ ਜਨਤਾ ਦੀਆਂ ਮੁਸ਼ਕਲਾਂ ਦੇ ਤੁਰੰਤ ਹੱਲ ਲਈ ਜ਼ਿਲ੍ਹਾ ਫਾਜ਼ਿਲਕਾ ਅਤੇ ਤਹਿਸੀਲ/ਬਲਾਕ ਪੱਧਰ ਤੇ ਤਾਇਨਾਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਰ ਰੋਜ਼ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਆਪਣੇ ਦਫਤਰਾਂ ਵਿਚ ਬੈਠ ਕੇ ਆਮ ਜਨਤਾ ਦੀਆਂ ਮੁਸ਼ਕਲਾਂ ਸੁਨਣ ਦੀ ਹਦਾਇਤ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਆਮ ਜਨਤਾ ਦੀਆਂ ਮੁਸ਼ਕਲਾਂ ਦੇ ਫੌਰੀ ਤੇ ਹੱਲ ਲਈ ਦਫਤਰਾਂ ਵਿਖੇ ਸਹਾਇਤਾ ਕੇਂਦਰ ਸਥਾਪਿਤ ਕਰਨ ਦੇ ਆਦੇਸ਼ਾ ਦੀ ਪਾਲਣਾ ਕਰਦਿਆਂ ਇਹ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਇਸ ਸਮੇਂ ਦੋਰਾਨ ਫੀਲਡ ਦੌਰੇ ਤੇ ਨਹੀਂ ਜਾਵੇਗਾ ਤਾਂ ਜੋ ਆਮ ਜਨਤਾ ਦੀ ਮੁਸ਼ਕਲਾਂ ਦਾ ਮੌਕੇ *ਤੇ ਹੱਲ ਹੋ ਸਕੇ। ਇਹ ਹੁਕਮ ਜ਼ਿਲ੍ਹਾ ਫਾਜ਼ਿਲਕਾ ਵਿਚ ਤੁਰੰਤ ਲਾਗੂ ਕੀਤੇ ਜਾਂਦੇ ਹਨ।

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...