Ordinance for teachers ਸਕੂਲਾਂ ਵਿੱਚ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਵਾਲੀਆਂ ਹਨ। ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਪਹਿਲਾਂ ਵਿਭਾਗ ਨੇ ਛੁੱਟੀਆਂ ਸਬੰਧੀ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਨਵਾਂ ਹੁਕਮ ਜਾਰੀ ਕੀਤਾ ਹੈ।
ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਆਮ ਤੌਰ ‘ਤੇ ਇਮਤਿਹਾਨਾਂ ਤੋਂ ਪਹਿਲਾਂ ਹੀ ਕਈ ਅਧਿਆਪਕ ਵੱਖ-ਵੱਖ ਤਰ੍ਹਾਂ ਦੀਆਂ ਛੁੱਟੀਆਂ ਲਈ ਅਪਲਾਈ ਕਰਨ ਲੱਗ ਜਾਂਦੇ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਠੱਪ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ।
READ ALSO : ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੀ ਜਾਂਚ ਕਰੇਗਾ ਭਾਰਤ
ਜ਼ਿਕਰਯੋਗ ਹੈ ਕਿ ਸਰਕਾਰੀ ਸਕੂਲਾਂ ‘ਚ ਪੜ੍ਹਾ ਰਹੇ ਜ਼ਿਆਦਾਤਰ ਅਧਿਆਪਕਾਂ ਦੇ ਬੱਚਿਆਂ ਦੇ ਪੇਪਰ ਵੀ ਇਨ੍ਹਾਂ ਮਹੀਨਿਆਂ ‘ਚ ਹੁੰਦੇ ਹਨ, ਜਿਸ ਕਾਰਨ ਕਈ ਅਧਿਆਪਕ ਇਸ ਮਹੀਨੇ ‘ਚ ਬਾਲ ਸੰਭਾਲ ਛੁੱਟੀ ਜਾਂ ਹੋਰ ਕਾਰਨਾਂ ਕਰਕੇ ਅਪਲਾਈ ਕਰ ਦਿੰਦੇ ਹਨ | ਅਜਿਹੇ ‘ਚ ਸਵਾਲ ਇਹ ਪੈਦਾ ਹੁੰਦਾ ਹੈ ਕਿ ਜੇਕਰ ਵਿਸ਼ੇ ਨਾਲ ਸਬੰਧਤ ਅਧਿਆਪਕ ਹੀ ਛੁੱਟੀ ‘ਤੇ ਹਨ ਤਾਂ ਵਿਦਿਆਰਥੀਆਂ ਨੂੰ ਕੌਣ ਪੜ੍ਹਾਏਗਾ। ਇਸ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਇਹ ਅਹਿਮ ਕਦਮ ਚੁੱਕਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ। Ordinance for teachers