Friday, December 27, 2024

ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ

Date:

ਮਾਨਸਾ, 22 ਅਪ੍ਰੈਲ:

    ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। 

    ਉਨ੍ਹਾਂ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਮੁਲਾਂਕਣ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਅਤੇ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦਾ ਜਾਇਜਾ ਲੈਣ ਲਈ ਕਿਹਾ ਤੇ ਨਾਲ ਹੀ ਜ਼ਿਲ੍ਹੇ ਵਿੱਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਚਾਰੂ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਵਿਸ਼ਵ ਟੀਕਾਕਰਨ ਦੀ 50ਵੀਂ ਵਰੇਗੰਡ ਦੇ ਮੌਕੇ ਮਨਾਏ ਜਾ ਰਹੇ ਸਪੈਸ਼ਲ ਹਫਤੇ ਸਬੰਧੀ ਹਦਾਇਤ ਕੀਤੀ ਕਿ ਕੋਈ ਵੀ ਗਰਭਵਤੀ ਮਾਂ ਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਸਿਹਤ ਪ੍ਰੋਗਰਾਮ ਲੋਕਾਂ ਤੱਕ ਪਹੁੰਚਾਏ ਜਾਣ।

    ਉਨ੍ਹਾਂ ਆਪੋ ਆਪਣੀ ਸਿਹਤ ਸੰਸਥਾ ਦੀ ਸਫ਼ਾਈ ਵੱਲ ਖ਼ਾਸ ਧਿਆਨ ਦੇਣ ,ਜੱਚਾ ਬੱਚਾ ਦੀ ਸਿਹਤ ਸੰਭਾਲ ਲਈ ਸੰਸਥਾਗਤ ਜਣੇਪਿਆਂ ਵਿਚ ਵਾਧਾ ਕਰਨ , ਹਾਈ ਰਿਸਕ ਗਰਭਵਤੀ ਔਰਤਾਂ ਦੀ ਫੌਲੋਅੱਪ ਐਮ.ਡੀ. ਮੈਡੀਸਨ ਅਤੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਸਮੇਂ ਸਿਰ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹਾਈ ਰਿਸਕ ਮਾਂ ਨੂੰ ਏ.ਐਨ. ਐਮ.,ਐਲ. ਐਚ.ਵੀ.ਅਤੇ  ਗਈਨਾਕੋਲੋਜਿਸਟ ਦੁਆਰਾ ਫੋਨ ਕਰਕੇ ਸਮੇਂ ਸਮੇਂ ‘ਤੇ ਉਸ ਦੀ ਸਿਹਤ ਪ੍ਰਤੀ ਜਾਇਜਾ ਲੈਣਾ ਯਕੀਨੀ ਬਣਾਇਆ ਜਾਵੇ,ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੰਪੂਰਨ ਟੀਕਾਕਰਨ ਕਰਨਾ, ਬਾਇਓ ਮੈਡੀਕਲ ਵੇਸਟੇਜ ਦਾ ਸਹੀ ਪਰਬੰਧ ਕਰਨਾ, ਯੂ ਡੀ ਆਈ ਕਾਰਡ ਬਣਾਏ ਜਾਣ ਅਤੇ ਕੋਟਪਾ ਐਕਟ ਦੀ ਉਲੰਘਨਾ ਕਰਨ ਵਾਲਿਆਂ ਦੇ ਚਲਾਨ ਕਰਨ ਲਈ ਕਿਹਾ। 

   ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ, ਰਵਿੰਦਰ ਕੁਮਾਰ ਸਿੰਗਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ, ਡਾ. ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫ਼ਸਰ ,ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਵਿਜੈ ਕੁਮਾਰ ਜੈਨ, ਜ਼ਿਲਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਉਪ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ. ਸਮੂਹ ਬਲਾਕ ਐਜੂਕੇਟਰ ਅਤੇ ਐਲ.ਐਚ. ਵੀ. ਮੌਜੂਦ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੇ ਸਾਲ 2024 ਦੌਰਾਨ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ

ਚੰਡੀਗੜ੍ਹ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 27 ਦਸੰਬਰ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ...

ਡਾ. ਬਲਜੀਤ ਕੌਰ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪ੍ਰਤੀ ਅਹਿਮ ਪ੍ਰਾਪਤੀਆਂ ‘ਤੇ ਚਾਨਣਾ ਪਾਇਆ

ਚੰਡੀਗੜ੍ਹ, 27 ਦਸੰਬਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ...