ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ, ਮੋਹਕਮ-ਖਾਂ-ਵਾਲਾ ਵਿਖੇ ਦੂਜੀ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ

ਫਿਰੋਜ਼ਪੁਰ, 4 ਮਾਰਚ 2024 :

ਸਥਾਨਕ ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ, ਮੋਹਕਮ-ਖਾਂ-ਵਾਲਾ ਵਿਖੇ ਦੂਜੀ ਐਥਲੈਟਿਕ ਮੀਟ ਕਰਵਾਈ ਗਈ, ਜਿਸ ਵਿੱਚ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਐਥਲੈਟਿਕ ਮੀਟ  ਦਾ ਆਰੰਭ ਯੂਨੀਵਰਸਿਟੀ ਐਂਥਮ ਨਾਲ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਐਨ.ਆਰ ਸ਼ਰਮਾ ਵੱਲੋਂ ਆਏ ਹੋਏ ਮੁੱਖ ਮਹਿਮਾਨ ਅਤੇ ਪਹੁੰਚੀਆਂ ਹੋਰ ਸਨਮਾਨਯੋਗ ਸ਼ਖਸੀਅਤਾਂ ਨੂੰ ਜੀ ਆਇਆਂ ਆਖਿਆ ਗਿਆ। 

ਇਸ ਮੌਕੇ ਮੁੱਖ ਮਹਿਮਾਨ ਸ੍ਰੀ ਰਾਜੇਸ਼ ਧੀਮਾਨ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਕਾਲਜ ਵਿਦਿਆਰਥੀਆਂ ਵਲੋਂ ਵੱਖ-ਵੱਖ ਟੁੱਕੜੀਆ ਵਿੱਚ ਮਾਰਚ ਪਾਸਟ ਦਾ ਪ੍ਰਦਰਸ਼ਨ ਕੀਤਾ ਗਿਆ ਤੇ ਮੁੱਖ ਮਹਿਮਾਨ ਵਲੋ ਸਲਾਮੀ ਲਈ ਗਈ। ਇਸ ਮੌਕੇ  ਸ੍ਰੀ ਰਾਜੇਸ਼ ਧਿਮਾਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਕਾਲਜ ਪ੍ਰਿੰਸੀਪਲ,ਸਟਾਫ਼ ਤੇ ਵਿਦਿਆਰਥੀਆਂ ਦੀ ਸਲਾਘਾ ਕਰਦਿਆਂ ਇਸ ਐਥਲੈਟਿਕ ਮੀਟ ਦੀ ਸਫਲਤਾ ਲਈ ਮੁਬਾਰਕਬਾਦ ਦਿੱਤੀ ਅਤੇ ਲਾਇਬ੍ਰੇਰੀ ਦੀਆਂ ਕਿਤਾਬਾਂ ਲਈ 2.50 ਲੱਖ ਰੁਪਏ ਅਤੇ ਉਪਨ ਜਿੰਮ ਲਈ 2.50 ਲੱਖ ਰੁਪਏ ਦੀ ਰਾਸ਼ੀ ਦੇਣ ਦੇ ਵਾਅਦੇ ਨਾਲ ਭਵਿੱਖ ਵਿੱਚ ਅਗਨੀਵੀਰ ਭਰਤੀ ਸੈਂਟਰ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਇਸ ਤੋਂ ਇਲਾਵਾ ਉਹਨਾਂ ਨੇ ਮਨਰੇਗਾ ਸਕੀਮ ਅਧੀਨ ਪੌਦੇ ਦੇਣ ਦੇ ਵਾਅਦੇ ਨਾਲ ਭਵਿੱਖ ਵਿੱਚ ਵੀ ਕਾਲਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਜਿਵੇਂ ਕਿ 200 ਮੀਟਰ, 400 ਮੀਟਰ, 800 ਮੀਟਰ ਦੋੜਾਂ ਤੋ ਇਲਾਵਾ ਸ਼ਾਟ-ਪੁੱਟ, ਜੈਵਲਿਨ-ਥੋਂ, ਰਿਲੈਅ-ਰੇਸ, ਰੱਸਾ-ਕੱਸੀ, ਥ੍ਰੀ-ਲੈਂਗ ਰੇਸ ਆਦਿ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। 

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਐਨ.ਆਰ. ਸ਼ਰਮਾ ਵੱਲੋਂ ਆਏ ਹੋਏ ਮੁੱਖ ਮਹਿਮਾਨ ਅਤੇ ਸਨਮਾਨ ਯੋਗ ਸ਼ਖਸੀਅਤਾਂ ਨੂੰ ਯਾਦਗਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਪ੍ਰੋਫੈਸਰ ਮੁਕੇਸ਼ ਅੋਰੜਾ ਸੈਨਟ ਸਿੰਡੀਕੇਟ ਮੈਂਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸ੍ਰੀ ਅਸ਼ੋਕ ਬਹਿਲ ਸੈਕਟਰੀ ਰੈਡ ਕਰਾਸ ਫਿਰੋਜ਼ਪੁਰ ਅਤੇ ਚਾਂਦ ਪ੍ਰਕਾਸ਼ ਚੋਣ ਤਹਿਸੀਲਦਾਰ ਨੇ ਵਿਸ਼ੇਸ਼ ਤੋਰ ‘ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ,ਕਾਲਜਾਂ ਦੇ ਪ੍ਰਿੰਸੀਪਲ, ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀਆਂ, ਇਲਾਕੇ ਦੇ ਪੰਚ-ਸਰਪੰਚ ਆਦਿ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

[wpadcenter_ad id='4448' align='none']