Wednesday, January 15, 2025

ਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਮੁਹਿੰਮ ਦੀ ਲੜੀ ਤਹਿਤ ਉਸਮਾਨ ਖੇੜਾ ਵਿਖੇ ਸੈਮੀਨਾਰ ਦਾ ਆਯੋਜਨ

Date:

ਅਬੋਹਰ , 18 ਦਸੰਬਰ

ਨਸ਼ਿਆਂ ਦੇ ਪੂਰਨ ਖਾਤਮੇ ਖਿਲਾਫ ਵਿਢੀ ਗਈ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰਾ ਦਾ ਆਯੋਜਨ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਇਸ ਤੋਂ ਦੂਰ ਰਹਿਣ ਬਾਰੇ ਸੁਚੇਤ ਵੀ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜੈਨ ਨਰਸਿੰਗ ਕਾਲਜ ਉਸਮਾਨ ਖੇੜਾ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।

ਹਾਜਰੀਨ ਨੂੰ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਪ੍ਰੇਰਿਤ ਕਰਦਿਆਂ ਡਾ. ਮਹੇਸ਼ ਮਨੋਰੋਗ ਮਾਹਿਰ ਨੇ ਕਿਹਾ ਕਿ ਨ਼ਸਿਆਂ ਦੀ ਵਰਤੋਂ ਕਰਨ ਨਾਲ ਵਿਅਕਤੀ ਸਮਾਜ ਦੀ ਮੁੱਖ ਧਾਰਾ ਨਾਲ ਟੁੱਟ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਇਸ ਦੀ ਚਪੇਟ ਵਿਚ ਉਹ ਇਕਲਾ ਨਹੀਂ ਆਉਂਦਾ ਸਗੋਂ ਉਸਦਾ ਪਰਿਵਾਰ ਵੀ ਇਸਦੀ ਮਾਰ ਹੇਠ ਆਉਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਰਤੋਂ ਕਰਨ ਨਾਲ ਜਿਥੇ ਵਿਅਕਤੀ ਸ਼ਰੀਰਿਕ ਤੌਰ ਤੇ ਬਿਮਾਰ ਹੁੰਦਾ ਹੈ ਉਥੇ ਮਾਨਸਿਕ ਤੌਰ ਤੇ ਵੀ ਟੁੱਟ ਜਾਂਦਾ ਹੈ।

ਉਨ੍ਹਾਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾ ਨੂੰ ਪੇ੍ਰਰਿਤ ਕਰਦਿਆਂ ਕਿਹਾ ਕਿ ਉਹ ਨਸ਼ਾ ਛੁਡਾਉ ਕੇਂਦਰਾਂ ਵਿਖੇ ਪਹੁੰਚ ਕੇ ਆਪਣਾ ਇਲਾਜ ਕਰਵਾ ਸਕਦੇ ਹਨ ਤੇ ਨਸ਼ੇ ਰੂਪੀ ਕੋਹੜ ਤੋਂ ਛੁਟਕਾਰਾ ਪਾ ਸਕਦੇ ਹਨ ਅਤੇ ਆਮ ਵਾਂਗ ਆਪਣੀ ਜਿੰਦਗੀ ਬਤੀਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਉ ਕੇਂਦਰਾਂ ਵਿਖੇ ਸਿਹਤ ਮਾਹਰਾਂ ਵੱਲੋਂ ਬੜੇ ਹੀ ਸਹਿਜੇ ਤਰੀਕੇ ਨਾਲ ਪੀੜ੍ਹਤਾਂ ਦਾ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੀੜ੍ਹਤਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਨਸ਼ੇ ਦਾ ਮੁਕੰਮਲ ਤੌਰ *ਤੇ ਖਾਤਮਾ ਕੀਤਾ ਜਾ ਸਕਦਾ ਹੈ।

ਇਸ ਮੌਕੇ ਐਸ.ਐਚ.ਓ ਖੂਈਆਂ ਸਰਵਰ ਪਰਮਜੀਤ ਕੁਮਾਰ ਅਤੇ ਕਾਲਜ ਦਾ ਪ੍ਰਬੰਧਨ ਸਟਾਫ ਆਦਿ ਮੌਜੂਦ ਸੀ।

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...