ਸਾਲਾਨਾ ਐਥਲੈਟਿਕ ਮੀਟ 2022-23 ਇਸ ਸਾਲ 23 ਅਤੇ 24 ਫਰਵਰੀ 2023 ਨੂੰ ਆਯੋਜਿਤ ਕੀਤੀ ਗਈ
ਲੁਧਿਆਣਾ : ਸੁਖਦੀਪ ਸਿੰਘ ਗਿੱਲ
Organized a sports event ਦਸਮੇਸ਼ ਪਬਲਿਕ ਸੀਨੀ.ਸੈਕੰ. ਸਕੂਲ ਲੁਧਿਆਣਾ ਵਿੱਚ ਸਲਾਨਾ ਖੇਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਖੇਡਾਂ ਵਿੱਚ ਭਾਗ ਲਿਆ ਇਸ ਈਵੈਂਟ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕ ਈਵੈਂਟ ਜਿਵੇਂ ਕਿ 100 ਮੀਟਰ ਦੌੜ, 200 ਮੀਟਰ ਦੌੜ, ਰੱਸਾਕਸ਼ੀ ਅਤੇ ਹੋਰ ਬਹੁਤ ਸਾਰੇ ਮੁਕਾਬਲਿਆਂ ਵਿੱਚ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਤੋਂ ਇਲਾਵਾ ਵਿਦਿਆਰਥੀਆਂ ਨੇ ਸਪੂਨ ਰੇਸ, ਸੈਕ ਰੇਸ, ਵਨ ਲੈੱਗ ਰੇਸ, 3 ਲੈੱਗ ਰੇਸ ਆਦਿ ਵਿੱਚ ਵੀ ਬਹੁਤ ਹੀ ਉਤਸ਼ਾਹ ਅਤੇ ਪੰਪ ਨਾਲ ਭਾਗ ਲਿਆ ਅਤੇ ਸਕੂਲ ਵਿੱਚ ਇਨਾਮਾਂ ਦੀ ਵੰਡ ਕੀਤੀ ਗਈ ਅਤੇ ਬੱਚਿਆਂ ਨੂੰ ਆਉਣ ਵਾਲੇ ਸਮੇਂ ਸੰਭਾਲ਼ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਸਲਾਨਾ ਪ੍ਰਿਖਿਆ ਲਈ ਸ਼ੁਭਕਾਮਨਾਵਾ ਦਿੱਤੀਆਂ |ਇਸ ਮੌਕੇ ਸੁਖਦੀਪ ਸਿੰਘ ਗਿੱਲ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਤੇ ਹੋਰ ਪਤਵੰਤਿਆਂ ਨੂੰ ਖੇਡ ਸਮਾਗਮ ਵਿੱਚ ਪਹੁੰਚਣ ‘ਤੇ ‘ਜੀ ਆਇਆ’ ਆਖਿਆ ਤੇ ਉਨ੍ਹਾਂ ਦੁਆਰਾ ਵਿਦਆਰਥੀਆਂ ਵੱਲੋਂ ਪੜ੍ਹਾਈ, ਸੱਭਿਆਚਾਰ ਅਤੇ ਖੇਡਾਂ ਵਿੱਚ ਮਾਰੀਆਂ ਜਾ ਰਹੀਆਂ ਮੱਲਾਂ ਤੋਂ ਜਾਣੂ ਕਰਵਾਇਆ ਗਿਆ। ਨ
ਉਨ੍ਹਾਂ ਕਿਹਾ ਕਿ ਹਮੇਸ਼ਾਂ ਤੋਂ ਹੀ ਸਕੂਲ ਦਾ ਇਹ ਟੀਚਾ ਰਿਹਾ ਹੈ ਕਿ ਵਿਿਦਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ਼-ਨਾਲ਼ ਖੇਡਾਂ ਵੱਲ ਵੀ ਆਕਰਸ਼ਿਤ ਕੀਤਾ ਜਾਵੇ ਤਾਂ ਜੋ ਮਾਨਸਿਕ ਵਿਕਾਸ ਦੇ ਨਾਲ ਉਹਨਾਂ ਦਾ ਸਰੀਰਕ ਵਿਕਾਸ ਵੀ ਹੋ ਸਕੇ ਇਸ ਮੰਤਵ ਦੇ ਨਾਲ਼ ਸਕੂਲ ਵੱਲੋਂ ਵਿਿਦਆਰਥੀਆਂ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ।ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਚੰਗੀਆਂ ਪ੍ਰਾਪਤੀਆਂ ਕਰਕੇ ਵਿਦਆਰਥੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਜਗਤ ਵਿੱਚ ਆਪਣੀ ਵੱਖਰੀ ਪਛਾਣ ਬਣਾ ਕੇ ਆਪਣਾ, ਸਕੂਲ ਦਾ, ਇਲਾਕੇ ਦਾ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਦੇ ਹਨ ਜੋ ਕਿ ਹੋਰਨਾਂ ਵਿਦਆਰਥੀਆਂ ਲਈ ਪ੍ਰੇਰਣਾ ਸ੍ਰੋਤ ਬਣਦਾ ਹੈ।ਇਸ ਦੌਰਾਨ ਜੇਤੂ ਵਿਦਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਇਨਾਮ ਤਕਸੀਮ ਕੀਤੇ ਗਏ। ਉਸ ਸਮੇਂ ਹਾਜ਼ਰ ਸੁਖਦੀਪ ਸਿੰਘ ਗਿੱਲ ਸਰਪੰਚ ਹਰਬੰਸ ਸਿੰਘ ਡੰਗੋਰਾ ਰਾਜਵੀਰ ਸਿੰਘ ਮੁੰਡੇ ਪ੍ਰਿੰਸੀਪਲ ਜਸਵਿੰਦਰ ਸਿੰਘ ,ਸੁਖਚੈਨ ਸਿੰਘ ਡੰਗੋਰਾ ਹਾਜ਼ਰ ਸ Organized a sports event
ਇਸ ਮੌਕੇ ਉਹਨਾਂ ਸਕੂਲ ਦੇ ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਦਾ ਖੇਡ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਧੰਨਵਾਦ ਕੀਤਾ Organized a sports event
Also read:ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਬਾਰੇ ਸਾਬਕਾ ਭਾਰਤੀ ਕਪਤਾਨ ਨੇ ਕੀਤਾ ਵੱਡਾ ਖੁਲਾਸਾ