ਮਾਨਸਾ, 12 ਸਤੰਬਰ:
ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਾਲਵਾ ਪਬਲਿਕ ਹਾਈ ਸਕੂਲ ਖਿਆਲਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ।
ਇਸ ਦੌਰਾਨ ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ।
ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਰਜਿੰਦਰ ਵਰਮਾ ਵੱਲੋ ਬੱਚਿਆ ਨੂੰ ਨਵੇਂ ਟਰੈਫਿਕ ਨਿਯਮਾਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਦੀ ਹੈ ਤਾਂ ਉਸ ਦੇ ਮਾਤਾ ਪਿਤਾ ਨੂੰ ਤਿੰਨ ਸਾਲ ਦੀ ਸਜ਼ਾ ਅਤੇ 25 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਇਸ ਮੋਕੇ ਵਿਦਿਆਰਥੀ, ਸਕੂਲ ਦੇ ਸਟਾਫ ਮੈਂਬਰ ਆਦਿ ਹਾਜ਼ਰ ਸਨ।
ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ
Date: