ਸਰਦੂਲਗੜ੍ਹ/ਮਾਨਸਾ, 14 ਸਤੰਬਰ
ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਨੇਕੀ ਫਾਊਂਡੇਸ਼ਨ ਅਤੇ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਗੁਰਦੁਆਰਾ ਸਰੋਵਰ ਸਾਹਿਬ, ਸਰਦੂਲਗੜ੍ਹ ਵਿਖੇ ਅਸੈਸਮੈਂਟ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਡੀ ਐਮ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਇਸ ਦੌਰਾਨ ਐਸ ਡੀ ਐਮ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਕਿਹਾ ਕਿ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਦੀ ਭਲਾਈ ਲਈ ਅਜਿਹੇ ਕੈਂਪ ਲਾਹੇਵੰਦ ਸਾਬਿਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜਵੰਦ ਦਿਵਿਆਂਗਜਨ ਲੋਕਾਂ ਦੀ ਮਦਦ ਲਈ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ‘ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।।
ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇੰਨ੍ਹਾਂ ਕੈਂਪਾਂ ਵਿਚ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਹਰ ਇਕ ਲੋੜਵੰਦ ਦਿਵਿਆਂਗ ਵਿਅਕਤੀ ਨੂੰ ਉਸ ਦੀ ਜ਼ਰੂਰਤ ਅਨੁਸਾਰ ਸਹਾਇਕ ਉਪਕਰਨ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ 180 ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ ਜਿੰਨ੍ਹਾਂ ਨੂੰ ਜਲਦੀ ਹੀ ਲੋੜੀਂਦੇ ਸਹਾਇਕ ਉਪਕਰਨ ਮੁਹੱਈਆ ਕਰਵਾ ਦਿੱਤੇ ਜਾਣਗੇ।
ਇੰਨ੍ਹਾਂ ਕੈਂਪਾਂ ਬਾਰੇ ਹੋਰ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਲਵਲੀਨ ਬੜਿੰਗ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਮੋਟਰਾਇਜਡ ਟਰਾਈਸਾਇਕਲ, ਟਰਾਈ ਸਾਇਕਲ, ਵਹੀਲ ਚੇਅਰ, ਨਕਲੀ ਅੰਗ, ਪੋਲਿਓ ਕੈਲਿਪਰ, ਕੰਨਾਂ ਦੀਆਂ ਮਸ਼ੀਨਾਂ, ਸਮਾਰਟ ਫੋਨ, ਸੀ.ਪੀ. ਚੇਅਰ, ਐਮ.ਆਰ. ਕਿੱਟ, ਨੇਤਰਹੀਣਾਂ ਲਈ ਸਮਾਰਟ ਕੇਨ, ਐਲਬੋ ਕਰੰਚ, ਚੱਲਣ ਵਾਲੀ ਸੋਟੀ, ਬਰੇਲ ਕੇਨ, ਵਾਕਰ, ਏ.ਡੀ.ਐਲ ਕਿੱਟ (ਲੈਪਰੇਸੀ), ਬੀ ਟੀ ਈ (2 ਸਾਲ ਤੋਂ ਛੋਟੇ ਬੱਚੇ ਲਈ ਕੰਨ ਦੀ ਮਸ਼ੀਨ) ਅਤੇ ਹੋਰ ਸਹਾਇਕ ਉਪਕਰਣਾਂ ਲਈ ਲਾਭਪਾਤਰੀਆਂ ਦੀ ਅਸੈਸਮੈਂਟ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਅੱਗੇ ਦੱਸਿਆ ਕਿ ਕੋਈ ਵੀ ਸਹਾਇਕ ਉਪਕਰਨ ਲੈਣ ਲਈ ਜ਼ਰੂਰੀ ਦਸਤਾਵੇਜ਼ ਮੁਹੱਈਆ ਕਰਵਾਉਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਸਭ ਤੋਂ ਜਰੂਰੀ ਯੂ.ਡੀ.ਆਈ.ਡੀ. ਕਾਰਡ, ਆਧਾਰ ਕਾਰਡ, ਆਮਦਨ ਦਾ ਸਰਟੀਫਿਕੇਟ 22,000/- ਰੁਪਏ ਤੋਂ ਘੱਟ ਪ੍ਰਤੀ ਮਹੀਨੇ ਦਾ ਸਰਪੰਚ ਜਾਂ ਐਮ.ਸੀ. ਜਾਂ ਤਹਿਸੀਲਦਾਰ ਤੋਂ ਤਸਦੀਕ ਸ਼ੁਦਾ ਹੋਣਾ ਚਾਹੀਦਾ ਹੈ ਅਤੇ 2 ਪਾਸਪੋਰਟ ਸਾਈਜ ਫੋਟੋ ਅਸੈਸਮੈਂਟ ਕੈਂਪ ਵਿਚ ਨਾਲ ਲੈ ਕੇ ਜ਼ਰੂਰ ਆਉਣੇ ਜ਼ਰੂਰੀ ਹਨ। ਇਨ੍ਹਾਂ ਦਸਤਾਵੇਜਾਂ ਤੋਂ ਬਿਨਾਂ ਕਿਸੇ ਵੀ ਲਾਭਪਾਤਰੀ ਦੀ ਅਸੈਸਮੈਂਟ ਸੰਭਵ ਨਹੀਂ ਹੈ।
ਦਿਵਿਆਂਗਜਨ ਅਤੇ ਬਜ਼ੁਰਗਾਂ ਨੂੰ ਸਹਾਇਕ ਉਪਰਕਰਣ ਮੁਹੱਈਆਕਰਵਾਉਣ ਲਈ ਕੈਂਪ ਆਯੋਜਿਤ
Date: