Wednesday, January 15, 2025

ਕਿਸਾਨ ਸਿਖਲਾਈ ਕੈਂਪ ਆਯੋਜਿਤ

Date:

ਬਠਿੰਡਾ, 3 ਸਤੰਬਰ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਡਾ. ਮੁਖਤਿਆਰ ਬਰਾੜ ਦੀ ਦੇਖ-ਰੇਖ ’ਚ ਪਿੰਡ ਮੰਡੀ ਕਲਾ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਜਗਪਾਲ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਤੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਬਾਸਮਤੀ ਤੇ ਪੰਜਾਬ ਸਰਕਾਰ ਵੱਲੋਂ ਬੈਨ 10 ਕੀੜੇਮਾਰ ਦਵਾਈਆਂ ਬਾਰੇ ਦੱਸਿਆ ਗਿਆ।

ਬੀਟੀਐਮ ਸ੍ਰੀ ਕਮਲਜੀਤ ਸਿੰਘ ਵੱਲੋਂ ਪੀਐਮ ਕਿਸਾਨ ਸਕੀਮ ਅਤੇ ਆਤਮਾ ਸਕੀਮ ਅਧੀਨ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਦੱਸਿਆ ਗਿਆ। ਉਨ੍ਹਾਂ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਲਈ ਵੀ ਕਿਸਾਨਾਂ ਨੂੰ ਦੱਸਿਆ। ਕੈਂਪ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਪੀਐਮ ਕਿਸਾਨ ਸਕੀਮ ਦੀ ਈਕੇਵਾਈਸੀ ਵੀ ਕੀਤੀ ਗਈ।   

ਸ੍ਰੀ ਸੈਫ ਏਟੀਐਮ, ਸ਼੍ਰੀ ਰਾਜਨ ਕੁਮਾਰ ਖੇਤੀਬਾੜੀ ਉਪ ਨਿਰੀਖਕ, ਸ੍ਰੀ ਅੰਮ੍ਰਿਤਪਾਲ ਸਿੰਘ ਅਤੇ ਲਵਪ੍ਰੀਤ ਕੌਰ ਨੇ ਕੈਂਪ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਦਿੱਤਾ। ਇਸ ਤੋਂ ਇਲਾਵਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸ਼੍ਰੀ ਸੁਰੇਸ਼ ਕੁਮਾਰ, ਸ੍ਰੀ ਰਮਨਦੀਪ ਸਿੰਘ, ਅਰੁਣਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਵੱਲੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ।

ਕੈਂਪ ਵਿੱਚ ਅਗਾਂਹ ਵਧੂ ਕਿਸਾਨ ਸ਼੍ਰੀ ਅਮਰੀਕ ਸਿੰਘ ਸ੍ਰੀ ਇੰਤਪਾਲ ਸਿੰਘ ਸ੍ਰੀ ਨਿਰਮਲ ਸਿੰਘ ਸ੍ਰੀ ਬਲਦੇਵ ਸਿੰਘ ਆਦਿ ਹਾਜਰ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...