Tuesday, December 31, 2024

ਕੇ.ਵੀ.ਕੇ ਵਲੋਂ ਸਰ੍ਹੋਂ ਸਬੰਧੀ ਖੇਤ ਦਿਵਸ ਦਾ ਆਯੋਜਨ

Date:

ਸ੍ਰੀ ਮੁਕਤਸਰ ਸਾਹਿਬ 21 ਫਰਵਰੀ
ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਹਰੀਕੇ ਕਲਾਂ ਵਿਖੇ ਸਰੋਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 70 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਦੱਸਿਆ ਕਿ ਕੇ.ਵੀ.ਕੇ ਵਲੋਂ ਜਿਲ੍ਹੇ ਦੇ ਵੱਖ—ਵੱਖ ਪਿੰਡਾਂ ਵਿਚ ਗੋਭੀ—ਸਰੋਂ ਦੀ ਕਿਸਮ ਜੀ.ਐਸ.ਸੀ—7 ਦੇ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਗੋਭੀ—ਸਰੋਂ ਦੀ ਵੱਧ ਝਾੜ ਦੇਣ ਵਾਲੀ ਕਨੋਲਾ ਕਿਸਮ ਹੈ ਜਿਸ ਦਾ ਤੇਲ ਵੀ ਮਨੁੱਖੀ ਸਿਹਤ ਲਈ ਬਹੁਤ ਗੁਣਕਾਰੀ ਹੈ। ਉਨ੍ਹਾਂ ਨੇ ਆਏ ਹੋਏ ਕਿਸਾਨ ਵੀਰਾਂ ਨੂੰ ਖੇਤੀ ਖਰਚੇ ਘਟਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ f੍ਰਕਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੇਂਡੂ ਬੇਰੁਜਗਾਰ ਲੜਕੇ ਅਤੇ ਲੜਕੀਆਂ ਲਈ ਕਿੱਤਾ ਮੁੱਖੀ ਸਿਖਲਾਈ ਕੋਰਸ ਜਿਵੇਂ ਕਿ ਮੱਖੀ ਪਾਲਣ, ਪਸ਼ੂ ਪਾਲਣ, ਖੁੰਬ ਉਤਪਾਦਨ ਅਤੇ ਗ੍ਰਹਿ ਵਿਗਿਆਨ ਸਬੰਧੀ ਆਯੋਜਿਤ ਕੀਤੇ ਜਾਦੇਂ ਹਨ।
ਡਾ. ਗੁਰਮੇਲ ਸਿੰਘ ਸੰਧੂ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਆਪਣੇ ਸੰਬੋਧਨ ਵਿਚ ਸਰੋਂ ਦੀ ਸੁਚੱਜੀ ਕਾਸ਼ਤ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ। ਉਨ੍ਹਾਂਂ ਕੀੜੇ—ਮਕੋੜੇ ਅਤੇ ਬੀਮਾਰੀਆਂ ਦੀ ਸੁੱਚਜੀ ਰੋਕਥਾਮ ਲਈ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨ ਵੀਰਾਂ ਨੂੰ ਖਾਲੀ ਥਾਵਾਂ ਉਪਰ ਉੱਗੇ ਨਦੀਨਾਂ ਦੇ ਖਾਤਮੇ ਲਈ ਪ੍ਰੇਰਿਆ।
 ਇਸ ਮੌਕੇ ਡਾ. ਵਿਵੇਕ ਕੁਮਾਰ, ਸਹਾਇਕ ਪ੍ਰਰੋਫੈਸਰ (ਫਸਲ ਵਿਗਿਆਨ) ਨੇ ਦੱਸਿਆ ਕਿ ਕਣਕ ਦੀ ਗੋਭ ਦੀ ਅਵਸਥਾ ਤੇ 2.0 ਪ੍ਰਤੀਸ਼ਤ ਦੇ ਹਿਸਾਬ ਨਾਲ ਪੋਟਾਸ਼ੀਅਮ ਨਾਈਟ੍ਰੇਟ (13—0—45) ਦਾ ਛਿੜਕਾਅ ਕਰਨਾ ਚਾਹੀਦਾ ਹੈ ਤਾਂ ਜੋ ਗਰਮੀ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ।
ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫਲਦਾਰ ਬੂਟਿਆਂ ਦੀ ਸੁਚੱਜੀ ਕਾਸ਼ਤ ਅਤੇ ਗਰਮ ਰੁੱਤ ਦੀਆਂ ਸਬਜ਼ੀਆਂ ਦੀ ਕਾਸ਼ਤ ਸੰਬੰਧੀ ਜਾਣਕਾਰੀ ਦਿੱਤੀ।
ਅੰਤ ਵਿਚ ਕਿਸਾਨਾਂ ਦਾ ਧੰਨਵਾਦ ਕਰਦੇ ਹੋਏ ਨੇ ਸਭ ਨੂੰ ਸਬਜੀਆਂ ਦੀ ਘਰੇਲੂ ਬਗੀਚੀ ਬਨਾਉਣ ਅਤੇ ਖੇਤੀ ਸਾਹਿਤ ਪੜਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਵਿਚ ਸ਼ਾਮਿਲ ਹੋਏ ਸਾਰੇ ਹੀ ਕਿਸਾਨ ਵੀਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। 

Share post:

Subscribe

spot_imgspot_img

Popular

More like this
Related

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 30 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ  ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ

ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: ਐਸ.ਡੀ.ਐਮ, ਡੇਰਾਬੱਸੀ, ਅਮਿਤ...