Thursday, January 16, 2025

ਸਮਰ ਕੈਂਪਾਂ ਲਈ ਸਕੂਲਾਂ ਨੂੰ ਪੰਜ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ :ਹਰਜੋਤ ਸਿੰਘ ਬੈਂਸ

Date:

ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਲਈ ਲਗਾਏ ਜਾਣ ਵਾਲੇ ਸਮਰ ਕੈਂਪ ਲਈ ਤਿਆਰੀਆਂ ਮੁਕੰਮਲ : ਸਿੱਖਿਆ ਮੰਤਰੀ

ਚੰਡੀਗੜ, 3 ਜੁਲਾਈ:

 ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ  ਲਈ 3 ਜੁਲਾਈ ਤੋਂ 15 ਜੁਲਾਈ ,2023 ਲਗਾਏ ਜਾ ਰਹੇ ਸਮਰ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਹ ਜਾਣਕਾਰੀ ਇੱਕ ਪ੍ਰੈਸਨੋਟ ਰਾਹੀਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।

ਸ.ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਪਹਿਲੀ ਵਾਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪ ਲਗਾਏ ਜਾ ਰਹੇ ਹਨ। ਇਹਨਾਂ ਸਮਰ ਕੈਂਪਾਂ ਲਈ ਸਰਕਾਰ ਵੱਲੋਂ ਪੰਜ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ  ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ  ਨਾਲ ਸਕੂਲ ਮੁਖੀ ਵਿਦਿਆਰਥੀਆਂ ਨੂੰ ਗਤੀਵਿਧੀਆਂ ਲਈ ਮਟੀਰੀਅਲ ਲੈ ਕੇ ਦੇਣਗੇ।

ਸਿੱਖਿਆ ਮੰਤਰੀ ਸ. ਬੈਂਸ ਨੇ ਦੱਸਿਆ ਕਿ ਸਮਰ ਕੈਂਪਾਂ ਵਿੱਚ  ਬੱਚਿਆ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਆਰਟ ਕਰਾਫ਼ਟ, ਮੌਲਿਕ ਕਦਰਾਂ ਕੀਮਤਾਂ, ਗਣਿਤ , ਵਾਤਾਵਰਣ ਸਿੱਖਿਆ ਅਤੇ  ਭਾਸ਼ਾ ਕੌਸ਼ਲ ਆਦਿ ਸਬੰਧੀ ਕਾਰਜ ਕਰਵਾਏ ਜਾਣਗੇ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਹ ਖੁਦ ਵੀ ਇਹਨਾਂ ਸਮਰ ਕੈਂਪਾਂ ਨਾਲ ਨੇੜਿਓਂ ਜੁੜੇ ਰਹਿਣਗੇ ਤੇ ਸਮਰ ਕੈਂਪਾਂ ਵਿੱਚ ਆਪਣੀ ਹਾਜ਼ਰੀ ਲਗਵਾਉਣਗੇ ਅਤੇ ਵਿਦਿਆਰਥੀਆਂ ਨਾਲ ਰੂਬਰੂ ਹੋਣ ਦੀ ਕੋਸ਼ਿਸ਼ ਕਰਨਗੇ। ਸ. ਬੈਂਸ ਨੇ ਕਿਹਾ ਕਿ  ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਬੱਚਿਆ ਦੀ ਆਮ ਦਿਨਾਂ ਦੀ ਤਰਾਂ ਪੜਾਈ ਹੋਵੇਗੀ।

Share post:

Subscribe

spot_imgspot_img

Popular

More like this
Related

ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 7 ਮੈਂਬਰ ਗ੍ਰਿਫਤਾਰ

International Arms Smuggling  ਅੰਮ੍ਰਿਤਸਰ ਦੇ ਸਦਰ ਪੁਲਿਸ ਸਟੇਸ਼ਨ ਅਤੇ ਸੀਆਈਏ...

ਰਾਤ ਦਾ ਖਾਣਾ ਛੱਡਣ ਨਾਲ਼ ਹੁੰਦੇ ਨੇ ਕਮਾਲ ਦੇ ਫ਼ਾਇਦੇ , ਜਾਣੋ

Dinner Skipping Benefits  ਜਿਸ ਤਰ੍ਹਾਂ ਸਵੇਰੇ ਨਾਸ਼ਤਾ ਨਾ ਕਰਨ ਦੀ...