Tuesday, January 7, 2025

ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ

Date:

Owners of Prime Cinemas

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਸ ਨੇ ਐੱਮਸੀਐੱਮਸੀ, ਪਟਿਆਲਾ (ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ) ਦੀਆਂ ਸਿਫ਼ਾਰਸ਼ਾਂ ‘ਤੇ ਪ੍ਰਾਈਮ ਸਿਨੇਮਾ ਦੇ ਮਾਲਕ/ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਇੰਚਾਰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੂੰ ਇਕ ਆਰ.ਟੀ.ਆਈ. ਕਾਰਕੁਨ ਵੱਲੋਂ 6 ਅਪ੍ਰੈਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ਵਿਚ ਦੱਸਿਆ ਗਿਆ ਸੀ ਕਿ ਸੂਬੇ ਭਰ ਦੇ ਸਿਨੇਮਾਘਰਾਂ ‘ਚ ਪੰਜਾਬ ਸਰਕਾਰ ਦੇ ਲੋਗੋ ਅਤੇ ਮੁੱਖ ਮੰਤਰੀ, ਪੰਜਾਬ ਦੀ ਮੌਜੂਦਗੀ ਵਾਲੇ ਪ੍ਰਚਾਰ ਵੀਡੀਓ ਇਸ਼ਤਿਹਾਰ ਵਜੋਂ ਦਿਖਾਏ ਜਾ ਰਹੇ ਹਨ।

ਇਸ ਸ਼ਿਕਾਇਤ ਦਾ ਤੁਰੰਤ ਨੋਟਿਸ ਲੈਂਦਿਆਂ, ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਪਟਿਆਲਾ (ਜਿਸ ਦੇ ਅਧਿਕਾਰ ਖੇਤਰ ਵਿਚ ਪ੍ਰਾਈਮ ਸਿਨੇਮਾ, ਰਾਜਪੁਰਾ ਪੈਂਦਾ ਹੈ), ਸਕੱਤਰ ਲੋਕ ਸੰਪਰਕ ਵਿਭਾਗ, ਪੰਜਾਬ ਸਰਕਾਰ (ਜੋ ਪੰਜਾਬ ਸਰਕਾਰ ਦੇ ਸਾਰੇ ਇਸ਼ਤਿਹਾਰਾਂ ਲਈ ਵੱਖ-ਵੱਖ ਏਜੰਸੀਆਂ ਨੂੰ ਰਿਲੀਜ਼ ਆਰਡਰ ਜਾਰੀ ਕਰਦੇ ਹਨ) ਤੋਂ ਇਲਾਵਾ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਤੋਂ ਕਿਸੇ ਵੀ ਸਿਨੇਮਾਘਰ ਵਿਚ ਅਜਿਹੇ ਸਰਕਾਰੀ ਇਸ਼ਤਿਹਾਰਾਂ ਦੇ ਪ੍ਰਸਾਰਣ ਦੀ ਸਥਿਤੀ ਦਾ ਪਤਾ ਲਗਾਉਣ ਲਈ ਰਿਪੋਰਟ ਮੰਗੀ ਗਈ ਸੀ।Owners of Prime Cinemas

also read :- CM ਕੇਜਰੀਵਾਲ ਨੂੰ ਹਾਈ ਕੋਰਟ ਤੋਂ ਝਟਕਾ, ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ

 ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਪ੍ਰਾਈਮ ਸਿਨੇਮਾ, ਰਾਜਪੁਰਾ ਦੇ ਮੈਨੇਜਰ ਪਰਮਜੀਤ ਸਿੰਘ ਨੂੰ 6 ਅਪ੍ਰੈਲ ਨੂੰ ਆਰ.ਓ. 113-ਘਨੌਰ/ਏ.ਆਰ.ਓ. 13-ਪਟਿਆਲਾ ਨੇ ਨੋਟਿਸ ਜਾਰੀ ਕੀਤਾ ਅਤੇ ਨਾਲ ਹੀ ਫਲਾਇੰਗ ਸਕੁਐਡ ਵੱਲੋਂ ਉਕਤ ਸਿਨੇਮਾ ਦਾ ਦੌਰਾ ਕੀਤਾ ਗਿਆ। ਸਿਨੇਮਾਘਰ ਵਿਚ ਇਸ਼ਤਿਹਾਰਾਂ ਦੇ ਪ੍ਰਸਾਰਣ ਨਾਲ ਸਬੰਧਤ ਮਾਮਲਾ ਹੋਣ ਕਰਕੇ ਇਸ ਨੂੰ ਐੱਮਸੀਐੱਮਸੀ ਪਟਿਆਲਾ ਦੇ ਸਾਹਮਣੇ ਰੱਖਿਆ ਗਿਆ। ਐੱਮਸੀਐੱਮਸੀ ਪਟਿਆਲਾ ਦੀਆਂ ਸਿਫ਼ਾਰਸ਼ਾਂ ਅਨੁਸਾਰ ਪਟਿਆਲਾ ਪੁਲਸ ਵੱਲੋਂ 8 ਅਪ੍ਰੈਲ ਨੂੰ ਆਈਪੀਸੀ ਦੀ ਧਾਰਾ 188 ਅਤੇ 177  ਦੇ ਤਹਿਤ ਪ੍ਰਾਈਮ ਸਿਨੇਮਾ ਦੇ ਮਾਲਕ ਤੇ ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਨੁਮਾਇੰਦਿਆਂ/ਪ੍ਰਬੰਧਕ/ਇੰਚਾਰਜ ਖ਼ਿਲਾਫ ਆਈਪੀਸੀ ਦੀ ਧਾਰਾ 188 ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਭਾਰਤੀ ਚੋਣ ਕਮਿਸ਼ਨ ਨੂੰ ਅਗਲੇਰੀ ਕਾਰਵਾਈ ਲਈ ਰਿਪੋਰਟ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਕੀ 22 ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਦੇ ਕਿਸੇ ਹੋਰ ਹਿੱਸੇ ਤੋਂ ਅਜਿਹੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ।Owners of Prime Cinemas

Share post:

Subscribe

spot_imgspot_img

Popular

More like this
Related

ਪੰਜਾਬ ‘ਚ ਲਗਾਤਾਰ ਦੂਜੇ ਦਿਨ ਸਰਕਾਰੀ ਬੱਸਾਂ ਬੰਦ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ

 PRTC Government Employees  ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਅਤੇ...

ਭੁੱਖ ਹੜਤਾਲ ‘ਤੇ ਬੈਠੇ ਡੱਲੇਵਾਲ ਅਚਾਨਕ ਹੋਏ ਬੇਹੋਸ਼ , ਪਲਸ ਰੇਟ ਅਤੇ BP ਹੋਇਆ ਘੱਟ

 Jagjit Singh Dallewal Health ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਮਰਨ...

ਖੰਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਗਿਆ ਨਜ਼ਰਬੰਦ

MP Amritpal father ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ...