Saturday, January 4, 2025

ਪੀ.ਐਸ.ਪੀ.ਸੀ.ਐਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

Date:

ਚੰਡੀਗੜ੍ਹ, 27 ਜੂਨ

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਨੇ 26 ਜੂਨ 2024 ਨੂੰ ਇੱਕ ਦਿਨ ਵਿੱਚ 3563 ਲੱਖ ਯੂਨਿਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਪੂਰੀ ਕੀਤੀ ਹੈ, ਜਦੋਂ ਕਿ ਪਿਛਲੀ ਸਭ ਤੋਂ ਵੱਧ ਮੰਗ 09 ਸਤੰਬਰ 2023 ਨੂੰ 3427 ਲੱਖ ਯੂਨਿਟ ਸੀ।

ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਨੇ 19 ਜੂਨ 2024 ਨੂੰ 15933 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਪੀਕ ਮੰਗ ਵੀ ਪੂਰੀ ਕੀਤੀ ਸੀ, ਜਦੋਂ ਕਿ ਪਿਛਲੇ ਸਾਲ 23 ਜੂਨ 2023 ਨੂੰ 15325 ਮੈਗਾਵਾਟ ਦੀ ਪੀਕ ਮੰਗ ਦਰਜ ਕੀਤੀ ਗਈ ਸੀ।

ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਅਤੇ ਪੰਜਾਬ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ ਜੂਨ 2024 ਦੇ ਮਹੀਨੇ ਵਿੱਚ 28 ਫੀਸਦੀ ਵੱਧ ਬਿਜਲੀ ਦੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ (26 ਜੂਨ, 2024 ਤੱਕ 7464 ਮਿਲੀਅਨ ਯੂਨਿਟ ਬਨਾਮ 26 ਜੂਨ, 2023 ਤੱਕ 5853 ਮਿਲੀਅਨ ਯੂਨਿਟ)। ਉਨ੍ਹਾਂ ਇਹ ਵੀ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਮਈ 2024 ਦੇ ਮਹੀਨੇ ਦੌਰਾਨ 7231 ਮਿਲੀਅਨ ਯੂਨਿਟ ਦੀ ਸਪਲਾਈ ਕੀਤੀ ਜੋ ਕਿ ਮਈ 2023 ਦੌਰਾਨ ਸਪਲਾਈ ਕੀਤੇ 5270 ਮਿਲੀਅਨ ਯੂਨਿਟ ਤੋਂ 37 ਫੀਸਦੀ ਵੱਧ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ‘ਤੇ ਕੋਈ ਬਿਜਲੀ ਕੱਟ ਲਗਾਏ ਬਿਨਾਂ ਬਿਜਲੀ ਦੀ ਹੁਣ ਤੱਕ ਦੀ ਸਭ ਤੋਂ ਵੱਧ ਮੰਗ ਪੂਰੀ ਕੀਤੀ ਹੈ ਅਤੇ ਰਾਜ ਵਿੱਚ ਖੇਤੀਬਾੜੀ ਖਪਤਕਾਰਾਂ ਨੂੰ ਵੱਧ ਤੋਂ ਵੱਧ ਏ.ਪੀ. ਸਪਲਾਈ ਦਿੱਤੀ ਜਾ ਰਹੀ ਹੈ।

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਯੋਜਨਾ ਤਹਿਤ ਲਾਂਚ ਕੀਤੀ ਮੋਬਾਈਲ ਐਪ ਬਾਰੇ ਪਿੰਡਾਂ ਦੀਆ ਪੰਚਾਇਤਾਂ ਨੂੰ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 4 ਜਨਵਰੀ           ਬਲਾਕ ਪੰਚਾਇਤ ਅਫ਼ਸਰ ਦਫ਼ਤਰ ਵਿਖੇ ਨਵ-ਨਿਯੁਕਤ ਸਰਪੰਚਾਂ ਦੀ ਸਿਖਲਾਈ ਦੌਰਾਨ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਸਟੇਟ ਹੈਲਥ ਏਜੰਸੀ ਐਪ ਬਾਰੇ ਮਾਸ ਮੀਡੀਆ ਸ਼ਾਖਾ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਇੱਕ ਐਂਡਰਾਇਡ ਮੋਬਾਈਲ ਐਪਲੀਕੇਸ਼ਨ ਸਟੇਟ ਹੈਲਥ ਏਜੰਸੀ ਪੰਜਾਬ ਲਾਂਚ ਕੀਤੀ ਗਈ ਹੈ। ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ।           ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਵਿੱਚ ਇਸ ਸਕੀਮ ਅਧੀਨ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 651918 ਲਾਭਪਾਤਰੀ ਹਨ। ਇਨ੍ਹਾਂ ਵਿੱਚੋਂ ਲਗਭਗ 3,88,685 ਲਾਭਪਾਤਰੀਆਂ ਨੇ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਲਏ ਹਨ।           ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਦੇ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਸੂਬੇ ਭਰ ਦੇ ਲਗਭਗ 45 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ।           ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਲਈ ਆਪਣੀ ਯੋਗਤਾ ਦੀ ਜਾਂਚ ਕਰਨ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ ਤੇ...