ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ : ਬਿਜਲੀ ਮੰਤਰੀ

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ : ਬਿਜਲੀ ਮੰਤਰੀ

ਚੰਡੀਗੜ੍ਹ, 28 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਉਸ ਤੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਫ਼ਰੀਦਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲੇਖਾ ਅਧਿਕਾਰੀ (ਏ.ਓ.) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ […]

ਚੰਡੀਗੜ੍ਹ, 28 ਅਗਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਉਸ ਤੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਫ਼ਰੀਦਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲੇਖਾ ਅਧਿਕਾਰੀ (ਏ.ਓ.) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਕਰਮਚਾਰੀ ਅਮਿਤ ਸੇਤੀਆ, ਜੋ ਕਿ ਲੇਖਾ ਅਧਿਕਾਰੀ ਫ਼ੀਲਡ, ਪੀ.ਐਸ.ਪੀ.ਸੀ.ਐਲ., ਫ਼ਰੀਦਕੋਟ ਵਜੋਂ ਤਾਇਨਾਤ ਸੀ, ਪੀ.ਐਸ.ਪੀ.ਸੀ.ਐਲ. ਦੇ ਏ.ਈ./ਉਪ ਮੰਡਲ ਅਧਿਕਾਰੀ ਨੂੰ ਬਲੈਕਮੇਲ ਕਰ ਰਿਹਾ ਸੀ ਅਤੇ ਉਸ ਤੋਂ ਰਿਸ਼ਵਤ ਮੰਗ ਰਿਹਾ ਸੀ।
ਮੰਤਰੀ ਨੇ ਅੱਗੇ ਕਿਹਾ ਕਿ ਉਪ ਮੰਡਲ ਅਧਿਕਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਅਤੇ ਇਸ ਦੇ ਨਾਲ ਭੇਜੀ ਗਈ ਵੀਡੀਓ ਕਲਿੱਪ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਪਾਇਆ ਗਿਆ ਹੈ ਕਿ ਕਥਿਤ ਦੋਸ਼ੀ ਕਰਮਚਾਰੀ ਅਮਿਤ ਸੇਤੀਆ ਉਕਤ ਐਸ.ਡੀ.ਓ. ਨੂੰ ਬਲੈਕਮੇਲ ਕਰ ਰਿਹਾ ਸੀ ਅਤੇ ਬਿਜਲੀ ਦੀ ਅਣ-ਅਧਿਕਾਰਤ ਵਰਤੋਂ ਸਬੰਧੀ ਕੇਸ ਤੋਂ ਉਸ ਨੂੰ ਬਾਹਰ ਰੱਖਣ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਮੰਤਰੀ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਕਰਨ ਉਪਰੰਤ ਉਕਤ ਬੇਨਿਯਮੀਆਂ ਲਈ ਸਬੰਧਤ ਲੇਖਾ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਦੀ ਮੁਕੰਮਲ ਜਾਂਚ ਕਰਨ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕੋਈ ਵੀ ਸਰਕਾਰੀ ਅਧਿਕਾਰੀ/ਕਰਮਚਾਰੀ, ਭਾਵੇਂ ਉਹ ਕਿਸੇ ਵੀ ਉੱਚ ਅਹੁਦੇ ‘ਤੇ ਤਾਇਨਾਤ ਹੋਵੇ, ਨੂੰ ਕਿਸੇ ਵੀ ਭ੍ਰਿਸ਼ਟ ਅਮਲ ਵਿੱਚ ਸ਼ਾਮਲ ਪਾਏ ਜਾਣ ‘ਤੇ ਬਖਸ਼ਿਆ ਨਹੀਂ ਜਾਵੇਗਾ।

Tags:

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ