Saturday, December 21, 2024

ਝੋਨੇ ਦੀ ਪਰਾਲੀ ਖੁਰਾਕੀ ਤੱਤਾਂ ਨਾਲ ਭਰਪੂਰ ਕੁਦਰਤੀ ਖਜਾਨਾ ਹੈ,ਖੇਤਾਂ ਵਿਚ ਵੀ ਸੰਭਾਲੋ : ਡਿਪਟੀ ਕਮਿਸ਼ਨਰ

Date:

ਫਰੀਦਕੋਟ: 12 ਸਤੰਬਰ 2024  (     ) ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ  ਪੰਜਗਰਾਈਂ ਕਲਾਂ ਵਿੱਚ ਕਿਸਾਨਾਂ ਨਾਲ ਵਿਚ ਚਰਚਾ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਿਸਾਨਾਂ ਅਤੇ ਆਮ ਨਾਗਰਿਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ  ਨੇ ਕਿਹਾ ਕਿ ਜੇਕਰ ਮਿੱਟੀ ਦੀ ਸਿਹਤ ਤੰਦਰੁਸਤ ਹੋਵੇਗੀ ਤਾਂ ਪੈਦਾ ਹੋਇਆ ਅਨਾਜ ਵੀ ਮਿਆਰੀ ਹੋਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਵਿਚ ਬਹੁਤ ਸਾਰੇ ਖੁਰਾਕੀ ਤੱਤ ਮੌਜੂਦ ਹੁੰਦੇ ਹਨ ਜੋਂ ਅੱਗ ਲੱਗਣ ਕਾਰਨ ਖਤਮ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੁਰਾਕੀ ਤੱਤਾਂ ਨੂੰ ਜ਼ਮੀਨ ਵਿਚ ਵਾਪਿਸ ਕਰਨ ਦੀ ਜ਼ਰੂਰਤ ਹੈ ਤਾਂ ਜੋ ਖੁਰਾਕੀ ਤੱਤਾਂ ਨਾਲ ਭਰਪੂਰ ਅਨਾਜ ਪੈਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਮਸੀਨਰੀ ਸਬਸਿਡੀ ਤੇ ਦਿੱਤੀ ਜਾ ਰਹੀ ਹੈ ਅਤੇ ਹਾਟ ਸਪਾਟ ਪਿੰਡਾਂ ਲਈ ਆਨਲਾਈਨ ਪੋਰਟਲ ਦੁਬਾਰਾ ਖੋਲਿਆ ਜਾ ਰਿਹਾ ਹੈ ਜਿਥੇ ਖੇਤੀ ਮਸ਼ੀਨਰੀ ਲੈਣ ਦਾ ਚਾਹਵਾਨ ਕਿਸਾਨ ਅਪਲਾਈ ਕਰ ਸਕਦਾ ਹੈ ।

ਮੁੱਖ ਖ਼ੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਕਿਹਾ ਕਿ ਪਿੰਡ ਪੰਜਗਰਾਈਂ ਵਿਚ ਪਿਛਲੇ ਸਾਲ ਪਰਾਲੀ ਨੂੰ ਅੱਗ ਲੱਗਣ ਦੀਆਂ 55 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ ਅਤੇ ਜਿਲਾ ਫਰੀਦਕੋਟ ਵਿੱਚ ਤੀਜੇ ਨੰਬਰ ਤੇ ਸੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਖੁਰਾਕੀ ਤੱਤਾਂ ਨਾਲ ਭਰਪੂਰ ਕੁਦਰਤੀ ਖਜਾਨਾ ਹੈ । ਉਨ੍ਹਾਂ ਕਿਹਾ ਕਿ ਇਕ ਏਕੜ ਵਿੱਚੋਂ ਤਕਰੀਬਨ 3 ਟਨ ਪਰਾਲੀ ਪੈਦਾ ਹੁੰਦੀ ਹੈ ਜੇਕਰ ਇਸ ਨੂੰ ਖੇਤ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ 1200 ਕਿਲੋ ਜੈਵਿਕ ਮਾਦਾ,16.5 ਕਿਲੋ ਨਾਈਟ੍ਰੋਜਨ,6.9 ਕਿਲੋ ਫਾਸਫੋਰਸ,62.5ਕਿਲੋ ਪੋਟਾਸ਼ ਅਤੇ 3.6ਕਿਲੋ ਸਲਫ਼ਰ ਮਿੱਟੀ ਨੂੰ  ਮਿਲ ਜਾਂਦੀ ਹੈ ਜਿਸ ਦੀ ਕੁਲ ਕੀਮਤ ਤਕਰੀਬਨ 16 ਹਜ਼ਾਰ ਬਣਦੀ ਹੈ।

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਆਰਥਿਕ ਨੁਕਸਾਨ ਦੇ ਨਾਲ ਨਾਲ ਵਾਤਾਵਰਨ ਦਾ ਵੀ ਨੁਕਸਾਨ ਹੋ ਜਾਂਦਾ ਹੈ। ਉਨਾਂ ਦੱਸਿਆ ਕਿ ਚਾਲੂ ਸਾਲ 2024-25 ਦੌਰਾਨ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਜਾਣ ਲਈ ਵੱਡੀ ਪੱਧਰ ਤੇ ਜਾਗਰੁਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਸ਼ੁੱਧ ਕਰਨ ਵਿਚ ਆਪਣਾ ਬਣਦਾ ਯੋਗਦਾਨ ਪਾਈਏ ਤਾਂ ਜੋ ਜਿਲ੍ਹਾ ਫਰੀਦਕੋਟ ਨੂੰ ਨਮੂਨੇ ਦਾ ਜ਼ਿਲ੍ਹਾ ਬਣਾਇਆ ਜਾ ਸਕੇ।

ਡਾ. ਨਿਸ਼ਾਨ ਸਿੰਘ ਖੇਤੀਬਾੜੀ ਅਫਸਰ ਨੇ ਕਿਸਾਨ ਵੀਰਾਂ ਨੂੰ ਮਿੱਟੀ ਪਾਣੀ ਪਰਖ ਦੀ ਮਹੱਤਤਾ ਅਤੇ ਖਾਦਾਂ ਦੀ ਸੁਚੱਜੀ ਵਰਤੋਂ ,ਝੋਨੇ/ਬਾਸਮਤੀ ਦੀ ਮੌਜੂਦਾ ਸਥਿਤੀ ਅਤੇ ਅੱਗੇ ਆਉਣ ਵਾਲੀਆ ਬਿਮਾਰੀਆ/ਕੀੜੇ-ਮਕੌੜਿਆ ਦੇ ਹਮਲੇ ਤੇ ਰੋਕਥਾਮ ਸੰਬੰਧੀ ਅਤੇ ਝੋਨੇ ਦਾ ਮਿਆਰੀ ਬੀਜ ਪੈਦਾ ਕਰਨ ਬਾਰੇ ਜਾਣੂ ਕਰਵਾਇਆ। ਇਸ ਮੌਕੇ ਆਮ ਨਾਗਰਿਕਾਂ ਵਲੋਂ ਰੋਜ਼ਮਰਾ ਜਿੰਦਗੀ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ, ਜਿਸ ਦਾ ਮੌਕੇ ਤੇ ਹੱਲ ਕਰ ਦਿੱਤਾ ਗਿਆ ।

ਇਸ ਕੈਂਪ ਵਿੱਚ ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ,ਇੰਜੀ. ਅਕਸ਼ਿਤ ਜੈਨ ਸਹਾਇਕ ਖੇਤੀਬਾੜੀ ਇੰਜੀਨਿਅਰ,ਡਾ.ਨਿਸ਼ਾਨ ਸਿੰਘ ਭੁੱਲਰ, ਆਰ ਜੀ ਆਰ ਸੈਲ ਤੋਂ ਰਮਨ ਕੁਮਾਰ,ਪਰਦੀਪ ਕੁਮਾਰ,ਜ਼ਿਲ੍ਹਾ ਕੋਆਰਡੀਨੇਟਰ ਡਾ. ਲਖਵਿੰਦਰ ਸਿੰਘ , ਕੇਵਲ ਸਿੰਘ ਬਰਾੜ ,ਕੋਮਲ ਸਿੰਘ ਚਹਿਲ,ਅਰਸ਼ ਸੰਧੂ, ਸੰਜੀਵ ਕੁਮਾਰ, ਰਾਜਾ ਸਰਪੰਚ ,ਬਿਰਸ਼ਾ ਸਰਪੰਚ, ਜੱਗੀ ਖੀਵਾ, ਬਲਵਿੰਦਰ ਸਰਾਂ ਮੈਂਬਰ, ਗੁਰਾ ਸਿੰਘ ਮੈਂਬਰ,ਜਥੇਦਾਰ ਬਲਦੇਵ ਸਿੰਘ ,ਪਰਮਜੀਤ ਸਿੰਘ ਜਥੇਦਾਰ,ਹਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਕਿਸਾਨ ਔਰਤਾਂ ਹਾਜ਼ਰ ਸਨ ।

Share post:

Subscribe

spot_imgspot_img

Popular

More like this
Related

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...

ਕਿਸਾਨ ਅੰਦੋਲਨ ਕਿਸਾਨਾਂ ਦੀ ਆੜ ਵਿੱਚ ਵਿਸ਼ਵ ਵਪਾਰ ਸੰਗਠਨ ਦੀ ਆਪਣੀ ਲੜਾਈ ਹੈ: ਹਰਜੀਤ ਗਰੇਵਾਲ

ਕੈਨੇਡਾ ਦੇ ਖਾਲਿਸਤਾਨੀਆਂ ਨੇ ਕਿਸਾਨਾਂ ਦੇ ਧਰਨੇ 'ਤੇ ਕੀਤਾ...