Padma Awards 2024
ਇਸ ਸਾਲ ਦੇ ਪਦਮ ਪੁਰਸਕਾਰਾਂ (Padma Awards 2024) ਦਾ ਐਲਾਨ ਕੀਤਾ ਗਿਆ ਹੈ। ਇਸ ਸਾਲ 110 ਸ਼ਖਸੀਅਤਾਂ ਨੂੰ ਪਦਮ ਸ਼੍ਰੀ ਦਿੱਤਾ ਜਾਵੇਗਾ। ਇਸ ਵਾਰ ਕੇਂਦਰ ਸਰਕਾਰ ਨੇ ਪ੍ਰਸਿੱਧ ਪੰਜਾਬੀ ਅਦਾਕਾਰ ਨਿਰਮਲ ਰਿਸ਼ੀ ਨੂੰ ਚੌਥਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ ਪਦਮ ਸ਼੍ਰੀ ਦੇਣ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਨਿਰਮਲ ਰਿਸ਼ੀ ਨੂੰ ਕਲਾ ਵਿੱਚ ਉਨ੍ਹਾਂ ਦੀ ਵਿਲੱਖਣ ਸੇਵਾ ਲਈ ਪਦਮ ਸ਼੍ਰੀ ਮਿਲਿਆ ਹੈ।
ਜਾਣੋ ਕੌਣ ਹਨ ਨਿਰਮਲ ਰਿਸ਼ੀ
READ ALSO:ਜਾਣੋ 26 ਜਨਵਰੀ ਨੂੰ ਮਨਾਏ ਜਾਣ ਵਾਲੇ ‘ਗਣਤੰਤਰ ਦਿਵਸ’ ਦਾ ਇਤਿਹਾਸ ਤੇ ਮਹੱਤਤਾ
ਪੰਜਾਬੀ ਇੰਡਸਟਰੀ ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਲਈ ਜਾਣੀ ਜਾਂਦੀ ਨਿਰਮਲ ਰਿਸ਼ੀ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦਾ ਜਨਮ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਕਲਾਂ ਵਿੱਚ 1943 ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਬਲਦੇਵ ਕ੍ਰਿਸ਼ਨ ਰਿਸ਼ੀ ਅਤੇ ਮਾਤਾ ਦਾ ਨਾਂ ਬਚਨੀ ਦੇਵੀ ਸੀ।
Padma Awards 2024