Monday, December 23, 2024

ਚੁਣੀਂਦੇ ਉਮੀਦਵਾਰਾਂ ਦੀ ਇਸ਼ਤਿਹਾਰ ਦੇ ਰੂਪ ਵਿੱਚ ਉਸਤਤ ਕਰਨਾ ਹੈ ਪੇਡ ਨਿਊਜ਼

Date:

ਫਾਜ਼ਿਲਕਾ, 22 ਮਈ,2024

ਚੁਣੀਂਦੇ ਉਮੀਦਵਾਰਾਂ ਦੀ ਅਖਬਾਰਾਂ ਵਿੱਚ ਇਸ਼ਤਿਹਾਰ ਤੇ ਰੂਪ ਵਿੱਚ ਛਾਪੀਆਂ ਗਈਆਂ ਖਬਰਾਂ ਪੇਡ ਨਿਊਜ਼ ਦੀ ਸ਼੍ਰੇਣੀ ਵਿੱਚ ਆਉਂਦੀਆਂ ਹਨ ਜਿਸ ਦੀ ਪ੍ਰੈਸ ਕੌਂਸਲ ਆਫ ਇੰਡੀਆ ਵੱਲੋਂ ਕੀਤੀ ਗਈ ਵਿਆਖਿਆ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਸ ਦਾ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਪਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ । ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜਿਲ਼੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਜਿਸ ਮੀਡੀਆ ਵਿੱਚ ਕੁਝ ਚੁਣੀਂਦੇ ਉਮੀਦਵਾਰਾਂ ਦੀਆਂ ਗਿਣੀ-ਮਿੱਥੀ ਥਾਂ ਦੇ ਕੇ ਉਹਨਾਂ ਦੀ ਪ੍ਰਮੋਸ਼ਨ ਕੀਤੀ ਜਾਵੇਗੀ ਤਾਂ ਉਸਨੂੰ ਪੇਡ ਨਿਊਜ਼ ਮੰਨਿਆ ਜਾਵੇਗਾ ।

 ਉਹਨਾਂ ਕਿਹਾ ਕਿ ਅਜਿਹੀਆਂ ਖ਼ਬਰਾਂ ਦਾ ਉਸ ਅਖ਼ਬਾਰ ਦੇ ਇਸ਼ਤਿਹਾਰ ਦੇ ਰੇਟ ਅਨੁਸਾਰ ਖ਼ਰਚਾ ਬੁੱਕ ਕਰਕੇ ਉਮੀਦਵਾਰ ਦੇ ਖਾਤੇ ਵਿੱਚ ਪਾਇਆ ਜਾਵੇਗਾ । ਸਮੂਹ ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਦੇ ਨੁਮਾਇੰਦਿਆਂ ਨੂੰ ਮੁਖਾਤਿਬ ਹੁੰਦਿਆਂ ਉਹਨਾਂ ਕਿਹਾ ਕਿ ਅਜਿਹੀਆਂ ਖਬਰਾਂ ਛਾਪਣ ਤੋਂ ਗੁਰੇਜ ਕੀਤਾ ਜਾਵੇ ।  ਉਹਨਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਤੋਂ ਇਲਾਵਾ ਮੀਡੀਆ ਹਾਊਸ ਅਤੇ ਸੰਸਦ ਭਵਨ ਵਿੱਚ ਸਾਂਸਦਾ ਵੱਲੋਂ ਵੀ ਇਹ ਮੁੱਦਾ ਚੁੱਕਿਆ ਗਿਆ ਹੈ ਅਤੇ ਇਸ ਸਬੰਧੀ ਸਖਤੀ ਵਰਤਣ ਲਈ ਇਲੈਕਸ਼ਨ ਕਮਿਸ਼ਨ ਨੂੰ ਬੇਨਤੀਆਂ ਕੀਤੀਆਂ ਗਈਆਂ ਹਨ ।

 ਇਸ ਸਬੰਧੀ ਇਲੈਕਸ਼ਨ ਕਮਿਸ਼ਨ ਨੇ ਰੀਪ੍ਰਜੈਂਟੇਸ਼ਨ ਆਫ ਪੀਪਲ ਐਕਟ 1951 ਵਿੱਚ ਤਰਮੀਮ ਕਰਕੇ ਦੋ ਸਾਲ ਦੀ ਸਜ਼ਾ ਦੇ ਪ੍ਰਾਵਧਾਨ ਦੀ ਤਜਵੀਜ ਵੀ ਰੱਖੀ ਹੈ ।  ਉਹਨਾਂ ਦੱਸਿਆ ਕਿ ਅਖਬਾਰਾਂ, ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ ਵਿੱਚ ਨਸ਼ਰ ਹੋ ਰਹੀਆਂ ਖ਼ਬਰਾਂ ਦੀ ਲਗਾਤਾਰ ਨਜ਼ਰਸਾਨੀ ਲਈ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸਨ ਐਂਡ ਮੋਨੀਟਰਿੰਗ ਕਮੇਟੀ) ਦਾ ਗਠਨ ਕੀਤਾ ਗਿਆ ਹੈ ।  ਇਹ ਕਮੇਟੀ ਪੇਡ ਨਿਊਜ਼ ਅਤੇ ਮਾਡਲ ਕੋਡ ਆਫ ਕੰਡਕਟ ਦੀ ਉਲੰਘਨਾ ਕਰਨ ਵਾਲੀਆਂ ਖਬਰਾਂ ਸਬੰਧੀ ਉਮੀਦਵਾਰ ਨੂੰ ਆਰ.ਓ. ਰਾਹੀਂ ਸਮੇਂ ਸਮੇਂ ਤੇ ਨੋਟਿਸ ਜਾਰੀ ਕਰਨ ਲਈ ਪਾਬੰਧ ਹੈ ।

ਉਹਨਾਂ ਇਹ ਵੀ ਦੱਸਿਆ ਕਿ ਇੱਕੋ ਅਖਬਾਰ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀ ਇੱਕੋ ਅਕਾਰ ਵਿੱਚ ਛਪੀਆਂ ਖਬਰਾਂ ਜਿਸ ਵਿੱਚ ਉਮੀਦਵਾਰ ਦੀ ਉਸਤਤ (ਵਡਿਆਈ) ਕੀਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਦੋਨੋਂ ਉਮੀਦਵਾਰਾਂ ਨੂੰ ਸਾਰੀ ਜਨਤਾ (ਹਰ ਵਰਗ) ਦਾ ਸਮਰਥਨ ਪ੍ਰਾਪਤ ਹੈ ਅਤੇ ਇਹ ਉਮੀਦਵਾਰ ਜਿੱਤ ਦਰਜ ਕਰ ਸਕਦਾ ਹੈ, ਵੀ ਪੇਡ ਨਿਊਜ਼ ਦੀ ਸ਼੍ਰੇਣੀ ਵਿੱਚ ਆਉਂਦੀ ਹੈ । ਇਸੇ ਤਰਾਂ ਬਿਨ੍ਹਾਂ ਤੱਥਾਂ ਤੋਂ ਕਿਸੇ ਬਾਰੇ ਵਧਾ ਚੜਾ ਕੇ ਕੀਤੀ ਗੱਲ ਵੀ ਇਸੇ ਸ਼੍ਰੇਣੀ ਵਿਚ ਆਉਂਦੀ ਹੈ। ਜਿਨਾਂ ਖਬਰਾਂ ਦੀ ਸੁਰਖੀ ਵਿੱਚ ਲਿਖਿਆ ਗਿਆ ਹੋਏ ਕਿ ਇੱਕ ਉਮੀਦਵਾਰ ਨੂੰ ਸਾਰੀ ਜਨਤਾ ਦਾ ਸਮਰਥਨ ਪ੍ਰਾਪਤ ਹੈ ਵੀ ਪੇਡ ਨਿਊਜ਼ ਹੈ । ਕਿਸੇ ਛੋਟੇ ਰਾਜਨੀਤਿਕ ਪ੍ਰੋਗਰਾਮ ਦੀ ਵਧਾ ਚੜਾ ਕੇ ਕੀਤੀ ਗਈ ਲਗਾਤਾਰ ਕਵਰੇਜ ਵੀ ਪੇਡ ਨਿਊਜ਼ ਹੈ । ਉਨ੍ਹਾਂ ਨੇ ਕਿਹਾ ਕਿ ਇਸ ਸੰਬਧੀ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਵੀ ਐਮਸੀਐਮਸੀ ਵੱਲੋਂ ਨਜਰਸਾਨੀ ਕੀਤੀ ਜਾ ਰਹੀ ਹੈ ਅਤੇ ਖਬਰਾਂ ਨਾਲ ਸਬੰਧਤ ਫੇਸਬੁੱਕ ਪੇਜ ਤੇ ਯੂਟਿਊਬ ਚੈਨਲ ਵੀ ਪੇਡ ਨਿਊਜ ਜਾਂ ਸਿਆਸੀ ਇਸਤਿਹਾਰਬਾਜੀ ਦੇ ਪੱਖ ਤੋਂ ਨਿਗਰਾਨੀ ਹੇਠ ਹਨ।

ਇਸੇ ਤਰਾਂ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਸੋਸ਼ਲ ਮੀਡੀਆ ਵੀ ਸ਼ਾਮਿਲ ਹੈ ਤੇ ਕੋਈ ਵੀ ਇਸਤਿਹਾਰ ਐਮਸੀਐਮਸੀ ਦੀ ਪੂਰਵ ਪ੍ਰਵਾਨਗੀ ਦੇ ਨਹੀਂ ਚਲਾਇਆ ਜਾ ਸਕਦਾ ਹੈ। ਪ੍ਰਿੰਟ ਮੀਡੀਆ ਵਿਚ ਵੀ 31 ਮਈ ਅਤੇ 1 ਜੂਨ ਨੂੰ ਛੱਪਣ ਵਾਲੇ ਇਸਤਿਹਾਰ ਐਮਸੀਐਮਸੀ ਤੋਂ ਪ੍ਰੀ ਸਰਟੀਫਾਇਡ ਹੋਣੇ ਲਾਜਮੀ ਹਨ।

Share post:

Subscribe

spot_imgspot_img

Popular

More like this
Related

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ 

ਐਸ.ਏ.ਐਸ.ਨਗਰ, 22 ਦਸੰਬਰ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30...

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ

ਮੋਹਾਲੀ, 22 ਦਸੰਬਰ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2...